DGP ਇੰਟੈਲੀਜੈਂਸ ਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੀ ਨਿਯੁਕਤੀ ’ਤੇ ਕੁੰਵਰ ਵਿਜੇ ਪ੍ਰਤਾਪ ਨੇ ਚੁੱਕੇ ਸਵਾਲ
Published : Apr 10, 2022, 10:00 am IST
Updated : Apr 10, 2022, 2:21 pm IST
SHARE ARTICLE
Kunwar Vijay Pratap Singh
Kunwar Vijay Pratap Singh

ਬਾਅਦ ਵਿਚ ਹਟਾਈ ਫੇਸਬੁੱਕ ਪੋਸਟ 

 

ਚੰਡੀਗੜ੍ਹ - ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਅਫ਼ਸਰ ਰਹੇ ਕੁੰਵਰ ਵਿਜੇ ਪ੍ਰਤਾਪ ਨੇ ਪੁਲਿਸ ਅਫ਼ਸਰ ਪ੍ਰਬੋਧ ਕੁਮਾਰ ਦੀ ਡੀ.ਜੀ.ਪੀ. ਇੰਟੈਲੀਜੈਂਸ ਅਤੇ ਅਰੁਣਪਾਲ ਸਿੰਘ ਦੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਜੋਂ ਹੋਈ ਨਿਯੁਕਤੀ ’ਤੇ ਇਤਰਾਜ਼ ਜਤਾਇਆ ਹੈ। ਕੁੰਵਰ ਵਿਜੇ ਪ੍ਰਤਾਪ ਨੇ ਫੇਸਬੁੱਕ ਪੋਸਟ ਪਾ ਕੇ ਕਿਹਾ ਸੀ ਕਿ ਇਹਨਾਂ ਦੋ ਪੁਲਿਸ ਅਫ਼ਸਰਾਂ ਪ੍ਰਬੋਧ ਕੁਮਾਰ ਦੀ ਇੰਟੈਲੀਜੈਂਸ ਡੀ.ਜੀ.ਪੀ. ਅਤੇ ਅਰੁਣਪਾਲ ਸਿੰਘ ਦੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਜੋਂ ਨਿਯੁਕਤੀਆਂ ’ਤੇ ਮੈਨੂੰ ਇਤਰਾਜ ਹੈ। 

Behbal Kalan Golikand Behbal Kalan Golikand

ਵਿਜੈ ਪ੍ਰਤਾਪ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਅਫ਼ਸਰਾਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਵੱਡੇ ਸਿਆਸੀ ਪਰਿਵਾਰਾਂ ਨੂੰ ਬਚਾਉਣ ਲਈ ਪੂਰਾ ਜੋਰ ਲਗਾਇਆ ਸੀ। ਫੇਸਬੁੱਕ ਪੋਸਟ ਰਾਹੀਂ ਕੁੰਵਰ ਵਿਜੇ ਪ੍ਰਤਾਪ ਨੇ ਮੰਗ ਕੀਤੀ ਕਿ ਇੰਨਾ ਨਿਯੁਕਤੀਆਂ ’ਤੇ ਪੁਨਰ-ਵਿਚਾਰ ਕਰਨ ਦੀ ਲੋੜ ਹੈ ਤਾਂਕਿ ਸਰਕਾਰ ਦੀ ਮੰਸ਼ਾ ’ਤੇ ਸਵਾਲ ਨਾ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਸਹੀ ਜਾਂਚ ਨਾ ਹੋਣ ਦੇ ਰੋਸ ਵਜੋਂ ਹੀ ਉਨ੍ਹਾਂ ਨੇ ਆਪਣਾ ਅਸਤੀਫਾ ਦਿੱਤਾ ਸੀ।

file photo

 

ਜਿਹੜੇ ਅਫ਼ਸਰਾਂ ਨੇ ਸਿਆਸੀ ਪਰਿਵਾਰਾਂ ਨੂੰ ਬਚਾਇਆ ਸੀ, ਅੱਜ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਮੁਖ ਮੰਤਰੀ ਨੂੰ ਇਕ ਚਿੱਠੀ ਵੀ ਲਿਖੀ ਹੈ ਜਿਸ ਵਿਚ ਇਹ ਦਸਿਆ ਹੈ ਕਿ ਸਰਕਾਰ ਨੂੰ ਬੇਅਦਬੀ ਕੇਸਾਂ ਵਿਚ ਇਨਸਾਫ਼ ਦਿਵਾਉਣ ਲਈ ਕੀ ਕੁੱਝ ਕਰਨਾ ਚਾਹੀਦਾ ਹੈ। 
ਹਾਲਾਂਕਿ ਵਿਜੈ ਪ੍ਰਤਾਪ ਨੇ ਅਪਣੀ ਪੋਸਟ ਵਿਚੋਂ ਬਾਅਦ ਵਿਚ ਕੁੱਝ ਲਾਈਨਾਂ ਹਟਾ ਦਿੱਤੀਆਂ ਸੀ। 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement