
ਮੀਟਿੰਗ ਵਿੱਚ ਸਰਹੱਦ ਪਾਰੋਂ ਤਸਕਰੀ ਦੇ ਖ਼ਤਰੇ ਨੂੰ ਜੜ੍ਹੋਂ ਪੁੱਟਣ ਦੇ ਮੁੱਦੇ ‘ਤੇ ਚਰਚਾ ਕਰਨਗੇ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 12 ਅਪ੍ਰੈਲ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਦਿੱਤੀ ਹੈ। ਸੂਬਾ ਸਰਕਾਰ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਗ੍ਰਹਿ ਮੰਤਰੀ ਨਾਲ ਮੀਟਿੰਗ ਵਿੱਚ ਸਰਹੱਦ ਪਾਰੋਂ ਤਸਕਰੀ ਦੇ ਖ਼ਤਰੇ ਨੂੰ ਜੜ੍ਹੋਂ ਪੁੱਟਣ ਦੇ ਮੁੱਦੇ ‘ਤੇ ਚਰਚਾ ਕਰਨਗੇ।
Amit Shah
ਭਗਵੰਤ ਮਾਨ ਕੇਂਦਰੀ ਮੰਤਰੀ ਕੋਲ ਤਸਕਰੀ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਤਕਨੀਕ ਵਾਲੇ ਉਪਕਰਨ ਮੁਹੱਈਆ ਕਰਵਾਉਣ ਦਾ ਮੁੱਦਾ ਵੀ ਚੁੱਕਣਗੇ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ਵਾਲੇ ਕਿਸਾਨਾਂ ਦਾ ਮਾਮਲਾ ਵੀ ਜਲਦੀ ਹੀ ਹੱਲ ਕਰ ਲਿਆ ਜਾਵੇਗਾ।
Bhagwant Mann
ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਸੀਐਮ ਮਾਨ ਸਰਹੱਦੀ ਖੇਤਰ ਫ਼ਾਜ਼ਿਲਕਾ ਦਾ ਦੌਰਾ ਕਰਨ ਪੁੱਜੇ ਹੋਏ ਸਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸਰੱਹਦੀ ਜ਼ਿਲ੍ਹੇ ਦੇ ਸਰਪੰਚਾਂ ਅਤੇ ਪੰਚਾਂ ਦੇ ਨਾਲ ਨਾਲ ਕੇਂਦਰ ਅਤੇ ਰਾਜ ਸਰਕਾਰ ਦੀਆਂ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ।
Chief Minister said that he would meet the Union Home Minister @AmitShah on April 12 for taking up the issue of providing state of the art technological apparatus to the Punjab Police for nipping the menace of cross border smuggling in the bud.
— Government of Punjab (@PunjabGovtIndia) April 9, 2022
(2/3)