
ਜੇ ਕਾਂਗਰਸ ਕਿਸੇ ਅਨਾੜੀ ਨੂੰ ਪ੍ਰਧਾਨ ਲਗਾ ਦਿੰਦੀ ਤਾਂ ਵਧੀਆ ਹੋਣਾ ਸੀ - ਸੁਰਜੀਤ ਧੀਮਾਨ
ਚੰਡੀਗੜ੍ਹ- ਨਵੇਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ਼ ਬਿਆਨਬਾਜ਼ੀ ਕਰਨਾ ਸੁਰਜੀਤ ਧੀਮਾਨ ਨੂੰ ਮਹਿੰਗਾ ਪੈ ਗਿਆ ਹੈ। ਬਿਆਨ ਬਾਜ਼ੀ ਕਰਨ ਨੂੰ ਲੈ ਕੇ ਉਹਨਾਂ ਨੂੰ ਪਾਰਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਧੀਮਾਨ ਨੇ ਰਾਜਾ ਵੜਿੰਗ ਨੂੰ ਕਰੱਪਟ ਦੱਸਿਆ ਸੀ ਤੇ ਕਿਹਾ ਸੀ ਕਿ ਉਹਨਾਂ ਦੀ ਜਗ੍ਹਾ ਜੇ ਕਾਂਗਰਸ ਕਿਸੇ ਅਨਾੜੀ ਨੂੰ ਪ੍ਰਧਾਨ ਲਗਾ ਦਿੰਦੀ ਤਾਂ ਵਧੀਆ ਹੋਣਾ ਸੀ। ਧੀਮਾਨ ਨੇ 2017 'ਚ ਅਮਰਗੜ੍ਹ ਤੋਂ ਚੋਣ ਜਿੱਤੀ ਸੀ ਜੋ ਕਿ ਕੈਪਟਨ ਦੇ ਖਿਲਾਫ਼ ਅਤੇ ਸਿੱਧੂ ਦੇ ਹੱਕ 'ਚ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਧੀਮਾਨ ਨੇ ਇੱਕ ਨਿੱਜੀ ਚੈਨਲ ਨਾਲ ਫੋਨ 'ਤੇ ਗੱਲਬਾਤ ਦੌਰਾਨ ਉਹਨਾਂ ਨੂੰ ਪ੍ਰਦਾਨ ਚੁਣਨ 'ਤੇ ਸਵਾਲ ਚੁੱਕੇ ਸਨ।