
ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਟਾਂਡਾ ਉੜਮੁੜ: ਟਾਂਡਾ ਉੜਮੜ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਟਰੱਕ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰ ਸਾਈਕਲ ਤੇ ਸਵਾਰ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ACCIDENT
ਇਹ ਹਾਦਸਾ ਕਰੀਬ ਦੁਪਹਿਰ 2.15 ਵਜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਸਤਵੀਰ ਸਿੰਘ ਅਤੇ ਮਨਜੋਤ ਕੌਰ ਦੇ ਰੂਪ ਵਿਚ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਟਾਂਡਾ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
Death