
ਹਮੇਸ਼ਾ ਵਧੀਆ ਕੰਮ ਕਰਨ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਰਾਜਾ ਵੜਿੰਗ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਭੂਸ਼ਣ ਆਸ਼ੂ, ਪ੍ਰਤਾਪ ਬਾਜਵਾ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਵੀ ਨਵਾਂ ਅਹੁਦਾ ਮਿਲਣ 'ਤੇ ਵਧਾਈ ਦਿੱਤੀ ਹੈ ਅਤੇ ਹਮੇਸ਼ਾ ਵਧੀਆ ਕੰਮ ਕਰਨ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।
Congratulations to Raja warring and Bharat Bhushan Ashu … wish them the best always ….
— Navjot Singh Sidhu (@sherryontopp) April 9, 2022
ਦੱਸ ਦੇਈਏ ਕਿ ਕਾਂਗਰਸ ਨੇ ਲੰਮੇ ਚਿਰਾਂ ਤੋਂ ਲਾਈਆਂ ਜਾ ਰਹੀਆਂ ਕਿਆਸ ਅਰਾਈਆਂ ਦਾ ਅੰਤ ਕਰਦੇ ਹੋਏ ਦੜਬਾਹਾ ਤੋਂ ਵਿਧਾਇਕ ਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਰਾਜਾ ਵੜਿੰਗ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਬਣਾ ਦਿੱਤਾ ਹੈ।
Congratulations for Partap Bajwa ji and Chhabewal saheb …. They will be pillars of strength in the Vidhan Sabha for the congress
— Navjot Singh Sidhu (@sherryontopp) April 9, 2022