ਪ੍ਰਧਾਨ ਬਣਾਉਣ ‘ਤੇ ਰਾਜਾ ਵੜਿੰਗ ਨੇ ਕਾਂਗਰਸ ਹਾਈਕਮਾਨ ਦਾ ਕੀਤਾ ਧੰਨਵਾਦ
Published : Apr 10, 2022, 9:02 am IST
Updated : Apr 10, 2022, 2:17 pm IST
SHARE ARTICLE
Amrinder Singh Raja Warring
Amrinder Singh Raja Warring

'ਸਭ ਨੂੰ ਨਾਲ ਲੈ ਕੇ ਕਰਾਂਗਾ ਕੰਮ’

 

 ਚੰਡੀਗੜ੍ਹ : ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ‘ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਦੀ ਇਸ ਵੱਡੀ ਜ਼ਿੰਮੇਵਾਰੀ ਨੂੰ ਦਿੱਤੇ ਜਾਣ ‘ਤੇ ਮੈਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦਾ ਧੰਨਵਾਦ ਕਰਦਾ ਹਾਂ।

 

photo
photo

ਵਿਧਾਇਕ ਵੜਿੰਗ ਨੇ ਕਿਹਾ ਕਿ ਮੈਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਵਿਚਾਰਧਾਰਾ ਨੂੰ ਅੱਗੇ ਵਧਾਉਣ ਲਈ ਪਾਰਟੀ ਦੇ ਹਰ ਵਰਕਰ ਅਤੇ ਆਗੂ ਨੂੰ ਨਾਲ ਲੈ ਕੇ ਕੰਮ ਕਰਨ ਦਾ ਵਾਅਦਾ ਕਰਦਾ ਹਾਂ।  ਉਹਨਾਂ ਕਿਹਾ ਸਾਡੀ ਪਾਰਟੀ ਦੇ ਦੇਸ਼ ਅਤੇ ਦੇਸ਼ਵਾਸੀਆਂ ਪ੍ਰਤੀ ਸੇਵਾ ਸੰਕਲਪ ਨੂੰ ਸਮਰਪਿਤ ਪ੍ਰਧਾਨ ਸੋਨੀਆ ਗਾਂਧੀ ਅਤੇ ਨੌਜਵਾਨ ਆਗੂ  ਰਾਹੁਲ ਗਾਂਧੀ ਨੇ ਮੇਰੇ ਵਰਗੇ ਆਮ ਵਰਕਰ ਦੇ ਮੋਢਿਆਂ ਤੇ ਪੰਜਾਬ ਕਾਂਗਰਸ ਦੀ ਅਗਵਾਈ ਨਹੀਂ ਸਗੋਂ ਸਾਰੇ ਵਰਕਰ ਸਾਹਿਬਾਨ ਦੇ ਕਦਮ ਨਾਲ ਕਦਮ ਮਿਲਾ ਕੇ ਜੋ ਚੱਲਣ ਦੀ ਜਿੰਮੇਵਾਰੀ ਪਾਈ ਹੈ।

 

Amrinder Singh Raja Warring
Amrinder Singh Raja Warring

 

 

ਉਸਨੂੰ ਨਿਮਰਤਾ ਨਾਲ ਸਵੀਕਾਰ ਕਰਦਾ ਹੋਇਆ ਇਹ ਵਿਸ਼ਵਾਸ ਦਿਵਾਉਂਦਾ ਹਾਂ ਕਿ ਹਲੀਮੀ ਅਤੇ ਜਜ਼ਬੇ ਨਾਲ ਕੰਮ ਕਰਦੇ ਹੋਏ ਇਸ ਔਖੇ ਸਮੇਂ ਚ ਵੀ ਪੰਜਾਬ ਵਾਸੀਆਂ ਦੇ ਮਨਾਂ ਵਿਚ ਪਾਰਟੀ ਪ੍ਰਤੀ ਪਿਆਰ ਅਤੇ ਸਨਮਾਨ ਦੀ ਲੌ ਜਗਾਉਣ ਦੀ ਦਿਨ ਰਾਤ ਕੋਸ਼ਿਸ਼ ਕਰਾਂਗਾ। ਮੈਂ ਗਿੱਦੜਬਾਹਾ ਅਤੇ ਪੰਜਾਬ ਦੇ ਲੋਕਾਂ ਦਾ ਉਹਨਾਂ ਦੁਆਰਾ ਦਿੱਤੇ ਵਿਸ਼ਵਾਸ ਅਤੇ ਪਿਆਰ ਲਈ ਬਹੁਤ ਬਹੁਤ ਧੰਨਵਾਦ ਕਰਦਾ ਹਾਂ।

 

 

ਦੱਸ ਦੇਈਏ ਕਿ ਕਾਂਗਰਸ ਨੇ ਲੰਮੇ ਚਿਰਾਂ ਤੋਂ ਲਾਈਆਂ ਜਾ ਰਹੀਆਂ ਕਿਆਸ ਅਰਾਈਆਂ ਦਾ ਅੰਤ ਕਰਦੇ ਹੋਏ ਅੱਜ ਗਿੱਦੜਬਾਹਾ ਤੋਂ ਵਿਧਾਇਕ ਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਰਾਜਾ ਵੜਿੰਗ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਬਣਾ ਦਿੱਤਾ ਹੈ।

Amrinder Singh Raja Warring
Amrinder Singh Raja Warring
 

 ਪ੍ਰਤਾਪ ਬਾਜਵਾ ਨੇ ਵੀ ਵਿਰੋਧੀ ਧਿਰ ਦਾ ਨੇਤਾ ਚੁਣੇ ਜਾਣ ਤੇ ਹਾਈਕਮਾਨ ਦਾ ਕੀਤਾ ਧੰਨਵਾਦ
 ਪ੍ਰਤਾਪ ਬਾਜਵਾ ਨੇ  ਫੇਸਬੁੱਕ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ  ਧੰਨਵਾਦ, ਹਾਈ ਕਮਾਂਡ ਦਾ ਜਿਨ੍ਹਾਂ ਨੇ ਮੈਨੂੰ ਵਿਰੋਧੀ ਧਿਰ ਦਾ ਨੇਤਾ ਚੁਣਿਆ ਹੈ । ਮੈਂ ਪੂਰਨ ਵਿਸ਼ਵਾਸ ਦਿਵਾਉਂਦਾ ਹਾਂ ਕਿ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਡਟ ਕੇ ਖੜ੍ਹਾ ਰਹਾਂਗਾ । ਮੈਂ ਪੰਜਾਬ ਅਤੇ ਪੰਜਾਬੀਅਤ ਦੀ ਆਵਾਜ਼ ਬੁਲੰਦ ਕਰਦਾ ਰਹਾਂਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement