ਅਸੀ ਅਜਿਹਾ ਮਾਹੌਲ ਸਿਰਜਾਂਗੇ ਕਿ ਵਿਦੇਸ਼ਾਂ ਤੋਂ ਲੋਕ ਕੰਮ ਕਰਨ ਲਈ ਪੰਜਾਬ ਆਉਣਗੇ : ਭਗਵੰਤ ਮਾਨ
Published : Apr 10, 2022, 7:06 am IST
Updated : Apr 10, 2022, 7:06 am IST
SHARE ARTICLE
image
image

ਅਸੀ ਅਜਿਹਾ ਮਾਹੌਲ ਸਿਰਜਾਂਗੇ ਕਿ ਵਿਦੇਸ਼ਾਂ ਤੋਂ ਲੋਕ ਕੰਮ ਕਰਨ ਲਈ ਪੰਜਾਬ ਆਉਣਗੇ : ਭਗਵੰਤ ਮਾਨ


ਪੰਜਾਬ ਦੇ ਨੌਜਵਾਨਾਂ ਨੂੰ  ਵਿਦੇਸ਼ ਜਾਣ ਤੋਂ ਰੋਕਣ ਲਈ ਰੁਜ਼ਗਾਰ ਦੇ ਢੁਕਵੇਂ ਮੌਕੇ ਦਿਤੇ ਜਾਣਗੇ


ਬਠਿੰਡਾ, 9 ਅਪ੍ਰੈਲ (ਪਰਵਿੰਦਰ ਜੀਤ ਸਿੰਘ) : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ. ਟੀ.ਯੂ.) ਦੇ ਪਹਿਲੇ ਕਨਵੋਕੇਸਨ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ  ਡਿਗਰੀਆਂ ਵੰਡੀਆਂ |
ਵਿਦਿਆਰਥੀਆਂ ਨੂੰ  ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਵੱਕਾਰੀ ਸੰਸਥਾ ਤੋਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ  ਵਧਾਈ ਦਿਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਕੇ ਸੂਬੇ 'ਚੋਂ ਪ੍ਰਤਿਭਾ ਪਲਾਇਨ ਨੂੰ  ਰੋਕਣ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ  ਅਪਣੇ ਸੁਪਨਿਆਂ ਨੂੰ  ਸਾਕਾਰ ਕਰਨ ਲਈ ਵਿਦੇਸ਼ਾਂ ਵਿਚ ਜਾਣ ਦੀ ਲੋੜ ਨਾ ਪਵੇ | ਉਨ੍ਹਾਂ ਅੱਗੇ ਕਿਹਾ ਕਿ ਅਸੀਂ ਅਜਿਹਾ ਮਾਹੌਲ ਸਿਰਜਾਂਗੇ ਕਿ ਵਿਦੇਸ਼ਾਂ ਤੋਂ ਲੋਕ ਕੰਮ ਕਰਨ ਲਈ ਪੰਜਾਬ ਆਉਣਗੇ | ਮੁੱਖ ਮੰਤਰੀ ਨੇ ਕਿਹਾ ਕਿ ਇਹ ਤਕਨੀਕੀ ਸਿਖਿਆ ਦਾ ਯੁੱਗ ਹੈ, ਇਸ ਲਈ ਮੌਜੂਦਾ ਸਿਖਿਆ ਨੂੰ  ਰੁਜ਼ਗਾਰ ਦੀ ਹਾਣੀ ਬਣਾਉਣ ਦੀ ਲੋੜ ਹੈ | ਪੰਜਾਬ ਵਿਚ ਹੀ ਰੁਜ਼ਗਾਰ ਮੁਹਈਆ ਕਰਵਾਉਣ ਵਾਸਤੇ ਸੂਬੇ ਵਿਚ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਕੁੱਝ ਸਮਾਂ ਦੇਣ ਦੀ ਮੰਗ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੰ  ਅਪਣੀ ਮਾਤ ਭੂਮੀ ਦੀ ਸੇਵਾ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਮਾਪਿਆਂ ਨੂੰ  ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ  ਉਨ੍ਹਾਂ 'ਤੇ ਨਿਰਭਰ ਹੋਣ ਦੀ ਬਜਾਏ ਖ਼ੁਦ ਨੂੰ  ਸਾਬਤ ਕਰਨ ਲਈ ਖੁਲ੍ਹਾ ਮਾਹੌਲ ਪ੍ਰਦਾਨ ਕਰਨ ਜਿਸ ਨਾਲ ਉਨ੍ਹਾਂ ਦੇ ਹੁਨਰ ਨੂੰ  ਮਜ਼ਬੂਤੀ ਮਿਲ ਸਕੇ |
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਨਵੋਕੇਸ਼ਨ ਨੂੰ  ਸੰਬੋਧਨ ਕਰਦਿਆਂ ਕਿਹਾ ਕਿ ਟੈਕਨਾਲੋਜਿਸਟ ਸਮੱਸਿਆ ਹੱਲ ਕਰਨ ਵਾਲੇ ਹੁੰਦੇ ਹਨ ਜੋ ਮੁਸ਼ਕਿਲ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸੁਖਾਲੇ, ਬਿਹਤਰ ਅਤੇ ਕਿਫ਼ਾਇਤੀ ਢੰਗ-ਤਰੀਕੇ ਤਲਾਸ਼ਦੇ ਹਨ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਰਗੇ ਵੱਕਾਰੀ ਇੰਸਟੀਚਿਊਟ ਇਨ੍ਹਾਂ ਚੁਣੌਤੀਆਂ ਨੂੰ  ਪੂਰਾ ਕਰਨ ਵਾਸਤੇ ਟੈਕਨਾਲੋਜਿਸਟਾਂ ਨੂੰ  ਤਿਆਰ ਕਰਦੇ ਹਨ | ਉਨ੍ਹਾਂ ਨੌਜਵਾਨ ਟੈਕਨਾਲੋਜਿਸਟਾਂ ਨੂੰ  ਸੱਦਾ ਦਿਤਾ ਕਿ ਉਹ ਰੁਜ਼ਗਾਰ ਦੇ ਮੌਕੇ ਲੱਭਣ ਦੀ ਬਜਾਏ
ਰੁਜ਼ਗਾਰ ਸਿਰਜਣ ਵਾਲੇ ਬਣਨ |  
ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਤਿੰਨ ਉੱਘੀਆਂ ਸ਼ਖ਼ਸੀਅਤਾਂ ਨੂੰ  ਵੱਖ-ਵੱਖ ਖੇਤਰਾਂ ਵਿਚ ਪਾਏ ਯੋਗਦਾਨ ਲਈ ਆਨਰੇਰੀ ਡਾਕਟਰੇਟ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਜਿਨ੍ਹਾਂ ਵਿਚ ਸਮਾਜ ਸੇਵੀ ਡਾ. ਐਸ.ਪੀ.ਐਸ. ਓਬਰਾਏ, ਉਦਯੋਗਪਤੀ ਰਾਜਿੰਦਰ ਗੁਪਤਾ ਅਤੇ ਇਸਰੋ ਦੇ ਸਾਬਕਾ ਚੇਅਰਮੈਨ ਡਾ. ਰਾਧਾ ਕਿ੍ਸ਼ਨਨ (ਡਾਇਰੈਕਟਰ ਆਈ.ਆਈ.ਟੀ. ਰੋਪੜ ਡਾ. ਰਾਜੀਵ ਅਹੂਜਾ ਦੁਆਰਾ ਡਿਗਰੀ ਪ੍ਰਾਪਤ ਕੀਤੀ ਗਈ) ਸ਼ਾਮਲ ਹਨ | ਮੁੱਖ ਮੰਤਰੀ ਨੇ ਯੂਨੀਵਰਸਿਟੀ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ  ਡਿਗਰੀਆਂ ਅਤੇ ਗੋਲਡ ਮੈਡਲ ਪ੍ਰਦਾਨ ਕੀਤੇ ਜਦੋਂਕਿ ਯੂਨੀਵਰਸਿਟੀ ਦੇ ਬੋਰਡ ਆਫ਼ ਸਟੱਡੀਜ਼ ਦੇ ਚੇਅਰਮੈਨ ਵਿਕਾਸ ਗਰਗ ਨੇ ਗ੍ਰੈਜੂਏਟ ਵਿਦਿਆਰਥੀਆਂ ਨੂੰ  ਡਿਗਰੀਆਂ ਵੰਡੀਆਂ |
ਇਸ ਮੌਕੇ ਐਮਆਰਐਸਪੀਟੀਯੂ ਦੁਆਰਾ ਉੱਨਤ ਤਕਨੀਕਾਂ ਵਿਚ ਸ਼ੁਰੂ ਕੀਤੇ ਗਏ 75 ਆਨਲਾਈਨ ਸਰਟੀਫ਼ੀਕੇਟ ਕੋਰਸਾਂ ਦਾ ਉਦਘਾਟਨ ਵੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਜਗਰੂਪ ਸਿੰਘ ਗਿੱਲ, ਬਲਜਿੰਦਰ ਕੌਰ, ਗੁਰਮੀਤ ਸਿੰਘ ਖੁੱਡੀਆਂ, ਗੁਰਪ੍ਰੀਤ ਸਿੰਘ ਬਣਾਂਵਾਲੀ, ਅਮਿਤ ਰਤਨ, ਮਾਸਟਰ ਜਗਸੀਰ ਸਿੰਘ ਅਤੇ ਬਲਕਾਰ ਸਿੱਧੂ, ਐੱਮ.ਆਰ.ਐੱਸ. ਪੀ.ਟੀ.ਯੂ. ਦੇ ਵਾਈਸ ਚਾਂਸਲਰ ਬੂਟਾ ਸਿੰਘ ਸਿੱਧੂ, ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਵਾਈਸ ਚਾਂਸਲਰ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਪ੍ਰੋ. ਰਘਵੇਂਦਰਨ ਪੀ. ਤਿਵਾੜੀ ਤੇ ਹੋਰ ਹਾਜ਼ਰ ਸਨ |

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement