‘ਮੋਦੀ ਹਟਾਓ, ਦੇਸ਼ ਬਚਾਓ’ ਮੁਹਿੰਮ ਦੇ ਸਮਰਥਨ 'ਚ 'ਆਪ' ਦੇ ਵਿਦਿਆਰਥੀ ਵਿੰਗ ਨੇ ਕੀਤਾ ਪ੍ਰਦਰਸ਼ਨ
Published : Apr 10, 2023, 5:55 pm IST
Updated : Apr 10, 2023, 5:55 pm IST
SHARE ARTICLE
Aap student union protest in support of Modi hatao and desh bachao
Aap student union protest in support of Modi hatao and desh bachao

ਇਸ ਦੌਰਾਨ “ਪਹਿਲੇ ਡਿਗਰੀ ਦਿਖਾਓ, ਫਿਰ ਦੇਸ਼ ਚਲਾਓ” ਮੁਹਿੰਮ ਦੀ ਵੀ ਸ਼ੁਰੂਆਤ ਕੀਤੀ।

 

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੱਦੇ 'ਤੇ 'ਮੋਦੀ ਹਟਾਓ ਦੇਸ਼ ਬਚਾਓ' ਮੁਹਿੰਮ ਦੇ ਸਮਰਥਨ ਵਿਚ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ। ਸਭ ਤੋਂ ਪਹਿਲਾਂ ਪਠਾਨਕੋਟ ਵਿਖੇ ਪੰਜਾਬ ਯੂਥ ਡਿਵੈਲਪਮੈਂਟ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਦੀ ਅਗਵਾਈ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ਵਿਚ ਉਹਨਾਂ ਨੇ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ “ਪਹਿਲੇ ਡਿਗਰੀ ਦਿਖਾਓ, ਫਿਰ ਦੇਸ਼ ਚਲਾਓ” ਮੁਹਿੰਮ ਦੀ ਵੀ ਸ਼ੁਰੂਆਤ ਕੀਤੀ।

Aap student union protest in support of Modi hatao and desh bachaoAap student union protest in support of Modi hatao and desh bachao

ਇਸ ਮੌਕੇ ਸੀਵਾਈਐਸਐਸ (CYSS) ਦੇ ਸੀਨੀਅਰ ਨੇਤਾ ਸੰਜੀਵ ਚੌਧਰੀ ਅਤੇ ਪਾਰਸ ਰਤਨ ਵੀ ਮੌਜੂਦ ਸਨ। ਪੰਜਾਬ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਤ ਕਾਲਜਾਂ ਵਿਚ ਰੋਸ ਪ੍ਰਦਰਸ਼ਨ ਦੀ ਅਗਵਾਈ CYSS ਦੇ ਸੀਨੀਅਰ ਆਗੂ ਨਵਲਦੀਪ ਸਿੰਘ ਅਤੇ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਆਯੂਸ਼ ਖਟਕੜ ਨੇ ਕੀਤੀ।

Aap student union protest in support of Modi hatao and desh bachaoAap student union protest in support of Modi hatao and desh bachao

ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਨੇ ਚਰਚਾ ਕੀਤੀ ਕਿ ਸਾਡੇ ਪ੍ਰਧਾਨ ਮੰਤਰੀ ਦੀ ਯੋਗਤਾ ਬਾਰੇ ਨੌਜਵਾਨਾਂ ਦੇ ਵਿਚਾਰ ਕੀ ਹਨ ਅਤੇ ਨੌਜਵਾਨ ਕਿਸ ਤਰ੍ਹਾਂ ਦਾ ਪ੍ਰਧਾਨ ਮੰਤਰੀ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਕ ਘੱਟ ਪੜ੍ਹਿਆ-ਲਿਖਿਆ ਜਾਂ ਅਨਪੜ੍ਹ ਵਿਅਕਤੀ ਸਾਡੇ ਦੇਸ਼ ਦੀ ਅਗਵਾਈ ਕਿਵੇਂ ਕਰ ਸਕਦਾ ਹੈ ਜਿੱਥੇ ਅਸੀਂ ਆਪਣੇ ਨੌਜਵਾਨਾਂ ਨੂੰ ਮੌਕੇ ਪ੍ਰਦਾਨ ਕਰਨ ਲਈ ਅੰਤਰਰਾਸ਼ਟਰੀ ਮੁਕਾਬਲੇ ਦਾ ਸਾਹਮਣਾ ਕਰ ਰਹੇ ਹਾਂ।

Aap student union protest in support of Modi hatao and desh bachao
Aap student union protest in support of Modi hatao and desh bachao

ਜੀਐਨਡੀਯੂ ਕੈਂਪਸ ਅੰਮ੍ਰਿਤਸਰ ਵਿਚ ਰੋਸ ਪ੍ਰਦਰਸ਼ਨ ਦੀ ਅਗਵਾਈ CYSS ਆਗੂ ਅਰਸ਼ ਨੇ ਕੀਤੀ।  ਇਸ ਤੋਂ ਇਲਾਵਾ ਸਰਕਾਰੀ ਕਿਰਤੀ ਕਾਲਜ ਨਿਆਲ ਵਿਖੇ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਗੁਰਲਾਲ ਸਿੰਘ ਅਤੇ ਅਮਨ ਘੱਗਾ ਨੇ ਕੀਤੀ। ਸਰਕਾਰੀ ਕਾਲਜ ਡੇਰਾਬਸੀ ਵਿਖੇ ਹੋਏ ਇਸ ਧਰਨੇ ਦੀ ਅਗਵਾਈ CYSS ਆਗੂ ਪ੍ਰਿੰਸ ਚੌਧਰੀ ਅਤੇ ਨਵੀ ਚੌਧਰੀ ਨੇ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement