
ਸਹੁਰੇ ਪਰਿਵਾਰ 'ਤੇ ਲੱਗੇ ਤਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ
ਮੰਡੀ ਗੋਬਿੰਦਗੜ੍ਹ: ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਇਕ ਮਹਿਲਾ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਹਿਚਾਣ ਅੰਜਲੀ ਰਾਣੀ (22) ਵਜੋਂ ਹੋਈ ਹੋਈ ਹੈ। ਉਥੇ ਹੀ ਇਸ ਮਾਮਲੇ ਵਿਚ ਪਰਿਵਾਰਕ ਮੈਂਬਰਾਂ ਵੱਲੋਂ ਇਸ ਨੂੰ ਕਤਲ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਬੇਟੀ ਅਜੇ ਨਾਮ ਦੇ ਵਿਅਕਤੀ ਨਾਲ ਗੋਬਿੰਦਗੜ੍ਹ ਦੇ ਵਿੱਚ ਹੀ ਵਿਆਹੀ ਹੋਈ ਹੈ।
ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੀ ਬੇਟੀ ਦੀ ਹੱਤਿਆ ਕੀਤੀ ਗਈ ਹੈ ਕਿਉਂਕਿ ਉਸ ਦਾ ਪਤੀ ਉਸ ਨੂੰ ਛੋਟੀ-ਛੋਟੀ ਗੱਲ 'ਤੇ ਕੁੱਟਦਾ ਮਾਰਦਾ ਰਹਿੰਦਾ ਸੀ ਜਿਸ ਤੋਂ ਤੰਗ ਆ ਕੇ ਉਹਨਾਂ ਦੀ ਬੇਟੀ ਅੰਜਲੀ ਰਾਣੀ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਉੱਥੇ ਹੀ ਇਸ ਮਾਮਲੇ ਬਾਰੇ ਗੱਲਬਾਤ ਕਰਦੇ ਹੋਏ ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁਖੀ ਅਕਾਸ਼ ਦੱਤ ਨੇ ਕਿਹਾ ਕਿ ਉਨ੍ਹਾਂ ਕੋਲ ਸਿਵਲ ਹਸਪਤਾਲ ਦੇ ਵੱਲੋਂ ਰਿਪੋਰਟ ਆਈ ਸੀ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਮੈਡੀਕਲ ਰਿਪੋਰਟ ਅਤੇ ਬਿਆਨਾਂ ਦੇ ਅਧਾਰ 'ਤੇ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।