ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿਚ ਛੋਟ ਦੀ ਮੰਗ
Published : Apr 10, 2023, 6:56 pm IST
Updated : Apr 10, 2023, 6:56 pm IST
SHARE ARTICLE
Punjab Cabinet Meeting
Punjab Cabinet Meeting

ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦੇ ਨੁਕਸਾਨ ਲਈ ਮੁਆਵਜ਼ੇ ਵਿਚ ਕੇਂਦਰ ਸਰਕਾਰ ਦਾ ਹਿੱਸਾ ਵਧਾਉਣ ਦੀ ਵੀ ਕੀਤੀ ਅਪੀਲ

 

ਚੰਡੀਗੜ੍ਹ (ਅਨਿਲ ਭਾਰਦਵਾਜ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੇਂਦਰ ਸਰਕਾਰ ਤੋਂ ਬੇਮੌਸਮੇ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੌਜੂਦਾ ਸੀਜ਼ਨ ਵਿੱਚ ਕਣਕ ਖ਼ਰੀਦ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਇਹ ਵੀ ਪੜ੍ਹੋ: ਕੀ ਹੈ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਦਾ ਪਿਛੋਕੜ?

ਮੀਟਿੰਗ ਦੌਰਾਨ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਕਟੌਤੀ ਦੇ ਮਾਪਦੰਡਾਂ ਵਿੱਚ ਢੁਕਵੀਂ ਢਿੱਲ ਦਿੱਤੀ ਜਾਵੇ ਤਾਂ ਕਿ ਪਹਿਲਾਂ ਹੀ ਖ਼ਰਾਬ ਮੌਸਮ ਦੀ ਮਾਰ ਝੱਲ ਰਹੇ ਸੂਬੇ ਦੇ ਕਿਸਾਨਾਂ ਨੂੰ ਹੋਰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਕਣਕ ਦੀ ਪੱਕੀ ਫ਼ਸਲ ਉਤੇ ਪਿਆ ਮੀਂਹ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਬਹੁਤ ਨੁਕਸਾਨ ਹੋਇਆ ਹੈ। ਖੇਤਾਂ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਕਣਕ ਦਾ ਦਾਣਾ ਵੀ ਬਦਰੰਗ ਹੋਇਆ ਹੈ।  ਇਸ ਲਈ ਕੈਬਨਿਟ ਨੇ ਇਕਮੱਤ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੇ ਦਾਣੇ ਦੇ ਸੁੰਗੜਨ, ਬਦਰੰਗੀ ਤੇ ਨਮੀ ਸਬੰਧੀ ਮਾਪਦੰਡਾਂ ਵਿੱਚ ਛੋਟ ਦਿੱਤੀ ਜਾਣੀ ਚਾਹੀਦੀ ਹੈ।

ਕੈਬਨਿਟ ਨੇ ਅੱਗੇ ਕਿਹਾ ਕਿ ਫ਼ਸਲ ਪਾਲਣ ਲਈ ਵਧੀਆਂ ਲਾਗਤਾਂ ਅਤੇ ਹੋਰ ਖ਼ਰਚਿਆਂ ਵਿੱਚ ਹੋਏ ਬੇਤਹਾਸ਼ਾ ਵਾਧੇ ਦੇ ਮੱਦੇਨਜ਼ਰ ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਬਦਲੇ ਕਿਸਾਨਾਂ ਨੂੰ ਮਿਲਦੇ ਮੁਆਵਜ਼ੇ ਵਿੱਚ ਕੇਂਦਰ ਸਰਕਾਰ ਦਾ ਹਿੱਸਾ ਕਾਫ਼ੀ ਘੱਟ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ 75 ਫੀਸਦੀ ਤੋਂ ਵੱਧ ਫ਼ਸਲ ਦੇ ਨੁਕਸਾਨ ਲਈ ਕਿਸਾਨਾਂ ਨੂੰ ਮਿਲਦੇ ਮੁਆਵਜ਼ੇ ਵਿੱਚ ਆਪਣਾ ਹਿੱਸਾ ਵਧਾ ਕੇ 15 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਹੈ। ਇਸ ਦੌਰਾਨ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਵੀ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ਾ ਵਧਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: 5,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਕੈਬਨਿਟ ਦਾ ਤਰਕ ਸੀ ਕਿ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਨੁਕਸਾਨ ਝੱਲਣ ਵਾਲੇ ਵੱਡੀ ਗਿਣਤੀ ਕਿਸਾਨਾਂ ਦਾ ਦਰਦ ਤੇ ਪੀੜ ਸ਼ਬਦਾਂ ਵਿੱਚ ਬਿਆਨ ਨਹੀਂ ਕੀਤੀ ਜਾ ਸਕਦੀ। ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦੇ ਨਾਲ ਪਏ ਮੋਹਲੇਧਾਰ ਮੀਂਹ ਕਾਰਨ ਫ਼ਸਲਾਂ ਦਾ ਵੱਡੇ ਪੱਧਰ ਉਤੇ ਨੁਕਸਾਨ ਹੋਇਆ ਹੈ ਅਤੇ ਵੱਡੀ ਗਿਣਤੀ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੱਟ ਵੱਜੀ ਹੈ। ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਤੇਜ਼ ਹਵਾਵਾਂ, ਮੀਂਹ ਤੇ ਗੜ੍ਹੇਮਾਰੀ ਕਾਰਨ ਜਿਨ੍ਹਾਂ ਕਿਸਾਨਾਂ ਦੀ ਖੜ੍ਹੀ ਫ਼ਸਲ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਕੈਬਨਿਟ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ ਮਿਲਦਾ ਘੱਟੋ-ਘੱਟ ਮੁਆਵਜ਼ਾ ਦੇਣ ਲਈ ਨਿਯਮਾਂ ਵਿੱਚ ਸੋਧ ਕਰਨ ਦੀ ਲੋੜ ਹੈ। ਕੈਬਨਿਟ ਨੇ ਚੇਤੇ ਕਰਵਾਇਆ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਪੰਜਾਬ ਕੇਂਦਰੀ ਪੂਲ ਵਿੱਚ ਕਣਕ ਦਾ 40 ਤੋਂ 50 ਫੀਸਦੀ ਅਤੇ ਚੌਲਾਂ ਦਾ 30 ਤੋਂ 35 ਫੀਸਦੀ ਯੋਗਦਾਨ ਪਾ ਕੇ ਦੇਸ਼ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਹਮੇਸ਼ਾ ਮੋਹਰੀ ਰਿਹਾ ਹੈ।

ਇਹ ਵੀ ਪੜ੍ਹੋ: Roadies Season 19 ਨਾਲ ਵਾਪਸੀ ਕਰੇਗੀ Rhea Chakraborty, ਜਾਣੋ ਪ੍ਰੋਮੋ ਵੀਡੀਓ ’ਚ ਕੀ ਕਿਹਾ 

ਕਿਸਾਨਾਂ ਦੇ ਸਮਰਪਣ ਤੇ ਵਚਨਬੱਧਤਾ ਦਾ ਅੰਦਾਜ਼ਾ ਇਸ ਗੱਲੋਂ ਲਾਇਆ ਜਾ ਸਕਦਾ ਹੈ ਕਿ ਸਿਰਫ਼ ਦੋ ਫੀਸਦੀ ਭੂਗੋਲਿਕ ਇਲਾਕਾ ਤੇ ਦੇਸ਼ ਦੀ ਆਬਾਦੀ ਦਾ ਇਕ ਫੀਸਦੀ ਤੋਂ ਵੀ ਘੱਟ ਹੋਣ ਦੇ ਬਾਵਜੂਦ ਪੰਜਾਬ, ਦੇਸ਼ ਦੇ ਅਨਾਜ ਭੰਡਾਰ ਵਿੱਚ ਸਾਰੇ ਸੂਬਿਆਂ ਨਾਲੋਂ ਵੱਧ ਯੋਗਦਾਨ ਪਾਉਂਦਾ ਹੈ, ਜਿਸ ਕਾਰਨ ਪੰਜਾਬ ਨੂੰ ‘ਅੰਨ ਭੰਡਾਰ’ ਦਾ ਉਪ ਨਾਮ ਮਿਲਿਆ ਹੈ। ਭਾਵੇਂ ਇਸ ਲਈ ਸੂਬੇ ਅਤੇ ਕਿਸਾਨਾਂ ਨੂੰ ਵੱਡੀ ਕੀਮਤ ਤਾਰਨੀ ਪਈ ਕਿਉਂਕਿ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਦੋ ਅਹਿਮ ਕੁਦਰਤੀ ਸਰੋਤਾਂ ਜਰਖ਼ੇਜ਼ ਜ਼ਮੀਨ ਤੇ ਪਾਣੀ ਤੋਂ ਵਾਂਝਾ ਹੋਣਾ ਪਿਆ।  ਇਸ ਦੌਰਾਨ ਪੰਜਾਬ ਕੈਬਨਿਟ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਦੇ ਚੇਅਰਮੈਨ ਮੰਤਰੀਆਂ ਨੂੰ ਸਬੰਧਤ ਜ਼ਿਲ੍ਹਿਆਂ ਵਿੱਚ ਆਪਣੀ ਨਿਗਰਾਨੀ ਹੇਠ ਗਿਰਦਾਵਰੀਆਂ ਕਰਵਾਉਣ ਲਈ ਵੀ ਆਖਿਆ ਤਾਂ ਕਿ ਇਸ ਕੰਮ ਵਿੱਚ ਤੇਜ਼ੀ ਆ ਸਕੇ।

ਇਹ ਵੀ ਪੜ੍ਹੋ: ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਅਰਜ਼ੀਆਂ ਸਬੰਧੀ ਪੰਜਾਬ ਰਾਜਪਾਲ ਨਾਲ ਮੁਲਾਕਾਤ ਕਰੇਗਾ ਵਫ਼ਦ : ਹਰਜਿੰਦਰ ਸਿੰਘ ਧਾਮੀ

ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਦੀ ਛੇਤੀ ਰਿਹਾਈ ਦੇ ਕੇਸ ਨੂੰ ਹਰੀ ਝੰਡੀ

ਕੈਬਨਿਟ ਨੇ ਸੂਬੇ ਦੀ ਜੇਲ੍ਹ ਵਿੱਚ ਬੰਦ ਇਕ ਕੈਦੀ ਦੀ ਛੇਤੀ ਰਿਹਾਈ ਦਾ ਕੇਸ ਭੇਜਣ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ ਸਜ਼ਾ ਵਿੱਚ ਵਿਸ਼ੇਸ਼ ਛੋਟ ਜਾਂ ਜਲਦੀ ਰਿਹਾਈ ਦਾ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement