
ਬੀਤੇ ਦਿਨ ਚੰਡੀਗੜ੍ਹ ਬਾਰਡਰ 'ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਵਿਚ ’ਚ ਸ਼ਾਮਲ ਦੋ ਨਿਹੰਗਾਂ ਧੜਿਆਂ ਵਿਚਾਲੇ ਖੂਨੀ ਝੜਪ ਹੋ ਗਈ ਸੀ
ਮੋਹਾਲੀ - ਬੀਤੇ ਦਿਨ ਚੰਡੀਗੜ੍ਹ ਬਾਰਡਰ 'ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਵਿਚ ’ਚ ਸ਼ਾਮਲ ਦੋ ਨਿਹੰਗਾਂ ਧੜਿਆਂ ਵਿਚਾਲੇ ਖੂਨੀ ਝੜਪ ਹੋ ਗਈ ਸੀ। ਇਸ ਘਟਨਾ ਵਿਚ ਇਕ ਨਿਹੰਗ ਸਿੰਘ ਦਾ ਹੱਥ ਵੱਢ ਦਿੱਤਾ ਗਿਆ ਸੀ। ਪੁਲਿਸ ਨੇ ਕਾਰਵਾਈ ਕਰਦਿਆਂ 6 ਨਿਹੰਗਾਂ ਸਮੇਤ 10 ਖਿਲਾਫ FIR ਦਰਜ ਕੀਤੀ ਗਈ ਹੈ।
ਜ਼ਖ਼ਮੀ ਹਾਲਤ ਵਿਚ ਨਿਹੰਗ ਸਿੰਘ ਨੂੰ ਪਹਿਲਾਂ ਮੋਹਾਲੀ ਦੇ ਛੇ ਫ਼ੇਜ਼ ਸਥਿਤ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਹਾਲਤ ਗੰਭੀਰ ਵੇਖਦਿਆਂ ਹੋਇਆ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਸੀ।