ਲੁਧਿਆਣਾ 'ਚ ਔਰਤ ਦਾ ਕਤਲ: ਗਲੇ ਤੇ ਚਿਹਰੇ 'ਤੇ ਚਾਕੂ ਨਾਲ ਕੀਤੇ ਵਾਰ; ਧੀ 'ਤੇ ਬੁਰੀ ਨਜ਼ਰ ਰੱਖੀ
Published : Apr 10, 2023, 1:41 pm IST
Updated : Apr 10, 2023, 1:41 pm IST
SHARE ARTICLE
 ਹਰਸ਼ਦੀਪ ਸਿੰਘ
ਹਰਸ਼ਦੀਪ ਸਿੰਘ

ਮ੍ਰਿਤਕ ਦੇ ਪਿਤਾ ਬੰਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਰਸ਼ਦੀਪ ਅਕਸਰ ਉਸ ਦੀ ਦੋਹਤੀ ’ਤੇ ਮਾੜੀ ਨਜ਼ਰ ਰੱਖਦਾ ਸੀ

 

ਲੁਧਿਆਣਾ : ਲੁਧਿਆਣਾ 'ਚ ਇਕ ਔਰਤ ਦੀ ਚਾਕੂ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਉਸ ਦੇ ਚਿਹਰੇ ਅਤੇ ਗਰਦਨ 'ਤੇ ਬੇਰਹਿਮੀ ਨਾਲ ਵਾਰ ਕੀਤੇ ਸਨ।

ਘਟਨਾ ਕੋਹਾੜਾ ਦੀ ਹੈ ਅਤੇ ਮ੍ਰਿਤਕ ਦੀ ਪਛਾਣ ਬਬਲਜੀਤ ਵਜੋਂ ਹੋਈ ਹੈ। ਹਸਪਤਾਲ ਵਿੱਚ ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ।

ਮ੍ਰਿਤਕ ਦੇ ਪਿਤਾ ਬੰਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਰਸ਼ਦੀਪ ਅਕਸਰ ਉਸ ਦੀ ਦੋਹਤੀ ’ਤੇ ਮਾੜੀ ਨਜ਼ਰ ਰੱਖਦਾ ਸੀ ਅਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਇਸ ਕਾਰਨ ਮੁਲਜ਼ਮ ਨੇ ਗੁੱਸੇ ਵਿੱਚ ਆ ਕੇ ਬਬਲਜੀਤ ਦਾ ਕਤਲ ਕਰ ਦਿੱਤਾ। 

ਕਤਲ ਕਰਨ ਤੋਂ ਬਾਅਦ ਦੋਸ਼ੀ ਫ਼ਰਾਰ ਹੋ ਗਿਆ। ਬੰਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਲੜਕੀ ਦੇ ਪਤੀ ਦੀ 13 ਸਾਲ ਪਹਿਲਾਂ ਮੌਤ ਹੋ ਗਈ ਸੀ।
ਉਹ ਆਪਣੇ ਕੋਲ ਹੀ ਆਪਣੀ ਧੀ ਅਤੇ ਪੁੱਤਰ ਨਾਲ ਰਹਿ ਰਹੀ ਹੈ। ਫਿਲਹਾਲ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਦੋਸ਼ੀ ਹਰਸ਼ਦੀਪ ਖਿਲਾਫ ਆਈ.ਪੀ.ਸੀ ਦੀ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ।
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement