ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਚੀਮਾ
Published : Apr 10, 2023, 7:03 pm IST
Updated : Apr 10, 2023, 7:03 pm IST
SHARE ARTICLE
Harpal Cheema Holds meeting with Pensioners' Joint Front
Harpal Cheema Holds meeting with Pensioners' Joint Front

ਪੈਨਸ਼ਨਰਜ਼ ਜਾਇੰਟ ਫਰੰਟ ਨਾਲ ਕੀਤੀ ਮੀਟਿੰਗ, ਜਾਇਜ਼ ਮੰਗਾਂ 'ਤੇ ਜਲਦ ਫੈਸਲਾ ਲੈਣ ਦਾ ਦਿੱਤਾ ਭਰੋਸਾ

 

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਸੇਵਾਮੁਕਤ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਮੁਲਾਜਮਾਂ ਦੇ ਸਾਂਝੇ ਮੋਰਚੇ ਵੱਲੋਂ ਉਠਾਈਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ ਅਤੇ ਇਸ ਸਬੰਧੀ ਜਲਦੀ ਹੀ ਫੈਸਲਾ ਲਿਆ ਜਾਵੇਗਾ।

ਇਹ ਵੀ ਪੜ੍ਹੋ: ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿਚ ਛੋਟ ਦੀ ਮੰਗ

ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੈਨਸ਼ਨਰਜ਼ ਜਾਇੰਟ ਫਰੰਟ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਵਿੱਤ ਨਾਲ ਸਬੰਧਤ ਮੰਗਾਂ ਸਬੰਧੀ ਵਿੱਤੀ ਪ੍ਰਬੰਧਾਂ ਦਾ ਅਧਿਐਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਤਜਵੀਜ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਸਬੰਧੀ ਜਲਦੀ ਤੋਂ ਜਲਦੀ ਫੈਸਲਾ ਲਿਆ ਜਾ ਸਕੇ।

ਇਹ ਵੀ ਪੜ੍ਹੋ: Roadies Season 19 ਨਾਲ ਵਾਪਸੀ ਕਰੇਗੀ Rhea Chakraborty, ਜਾਣੋ ਪ੍ਰੋਮੋ ਵੀਡੀਓ ’ਚ ਕੀ ਕਿਹਾ

ਸੇਵਾ-ਮੁਕਤ ਮੁਲਾਜ਼ਮਾਂ ਲਈ ਨਕਦੀ ਰਹਿਤ ਮੈਡੀਕਲ ਸਹੂਲਤ ਸਬੰਧੀ ਮੋਰਚੇ ਦੀ ਮੰਗ 'ਤੇ ਚਰਚਾ ਕਰਦਿਆਂ ਵਿੱਤ ਮੰਤਰੀ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਕਿਹਾ ਕਿ ਉਹ ਹੋਰ ਰਾਜਾਂ ਵਿੱਚ ਮੁਹੱਈਆ ਕਰਵਾਈ ਜਾ ਰਹੀ ਅਜਿਹੀ ਕਿਸੇ ਵੀ ਸਹੂਲਤ ਦਾ ਅਧਿਐਨ ਕਰਕੇ ਪ੍ਰਸਤਾਵ ਤਿਆਰ ਕਰਨ। ਉਨ੍ਹਾਂ ਮੈਡੀਕਲ ਬਿੱਲਾਂ ਦੇ ਨਿਪਟਾਰੇ ਵਿੱਚ ਪਾਰਦਰਸ਼ਤਾ ਲਿਆਉਣ ਲਈ ਆਨਲਾਈਨ ਪੋਰਟਲ ਨੂੰ ਚਾਲੂ ਕਰਨ ਦੇ ਨਾਲ-ਨਾਲ ਸੇਵਾ-ਮੁਕਤ ਮੁਲਾਜ਼ਮਾਂ ਦੇ ਮੈਡੀਕਲ ਬਿੱਲਾਂ ਦਾ 3 ਮਹੀਨਿਆਂ ਵਿੱਚ ਨਿਪਟਾਰਾ ਕਰਨ ਲਈ ਬਣਾਏ ਗਏ ਸ਼ਡਿਊਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ।

ਇਹ ਵੀ ਪੜ੍ਹੋ: 5,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਵਿੱਤ ਮੰਤਰੀ ਨੇ ਮਹਾਂਲੇਖਾਕਾਰ ਪੰਜਾਬ ਦੇ ਦਫ਼ਤਰ ਨਾਲ ਸਬੰਧਤ ਸੇਵਾ-ਮੁਕਤ ਮੁਲਾਜਮਾਂ ਦੇ ਮਸਲਿਆਂ ਦੇ ਹੱਲ ਲਈ ਇਸ ਦਫ਼ਤਰ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਇਸ ਮੀਟਿੰਗ ਵਿੱਚ ਫਰੰਟ ਤੋਂ ਦੋ ਆਗੂਆਂ ਨੂੰ ਸ਼ਾਮਿਲ ਕਰਨ ਲਈ ਵੀ ਕਿਹਾ ਤਾਂ ਜੋ ਜਿੱਥੇ ਵੀ ਲੋੜ ਹੋਵੇ ਉਹ ਆਪਣੀ ਗੱਲ ਰੱਖ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement