
ਪੁਲਿਸ ਮੁਲਾਜ਼ਮ ਅੰਗਰੇਜ ਸਿੰਘ ਰਾਤ ਦੀ ਡਿਊਟੀ ਤੋਂ ਵਾਪਸ ਘਰ ਜਾ ਰਿਹਾ ਸੀ।
ਬਠਿੰਡਾ: ਬਠਿੰਡਾ ਵਿਖੇ ਡੱਬਵਾਲੀ ਸੜਕ ’ਤੇ ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮ ਨੂੰ ਟੱਕਰ ਮਾਰ ਦਿੱਤੀ। ਇਸ ਦੇ ਚਲਦਿਆਂ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਅੰਗਰੇਜ ਸਿੰਘ ਰਾਤ ਦੀ ਡਿਊਟੀ ਤੋਂ ਵਾਪਸ ਘਰ ਜਾ ਰਿਹਾ ਸੀ।
ਇਹ ਵੀ ਪੜ੍ਹੋ: ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿਚ ਛੋਟ ਦੀ ਮੰਗ
ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਵਾਹਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਹਾਦਸੇ ਵਾਲੀ ਥਾਂ ’ਤੇ ਪਹੁੰਚੇ ਸਹਾਰਾ ਵਰਕਰ ਸੰਦੀਪ ਗਿੱਲ ਨੇ ਦੱਸਿਆ ਕਿ ਉਹਨਾਂ ਨੂੰ ਸੜਕ ਹਾਦਸੇ ਸਬੰਧੀ ਸੂਚਨਾ ਮਿਲੀ ਸੀ। ਜਦੋਂ ਉਹਨਾਂ ਨੇ ਪੁਲਿਸ ਮੁਲਾਜ਼ਮ ਨੂੰ ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।