ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਵੱਲੋਂ ਪਟਵਾਰੀ ਗ੍ਰਿਫਤਾਰ
Published : Apr 10, 2023, 9:09 pm IST
Updated : Apr 10, 2023, 9:09 pm IST
SHARE ARTICLE
Vigilance arrests Patwari in disproportionate assets case
Vigilance arrests Patwari in disproportionate assets case

ਮੁਹਾਲੀ ਜ਼ਿਲ੍ਹੇ ਦੇ ਬਲਾਕ ਮਾਜਰੀ ਵਿਖੇ ਤਾਇਨਾਤ ਹੈ ਪਟਵਾਰੀ

 

ਚੰਡੀਗੜ੍ਹ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਬਲਾਕ ਮਾਜਰੀ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਚਮਕੌਰ ਲਾਲ, ਵਾਸੀ ਫੇਸ 3ਬੀ-1, ਮੁਹਾਲੀ ਨੂੰ ਉਸਦੀ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ! ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰਾਹੀਂ ਚੱਲ-ਅਚੱਲ ਜਾਇਦਾਦਾਂ ਖ੍ਰੀਦ ਕੇ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਸਬੰਧੀ ਵਿਜੀਲੈਂਸ ਦੀ ਜਾਂਚ ਤੋਂ ਬਾਅਦ ਉਕਤ ਪਟਵਾਰੀ ਖਿਲਾਫ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਨੂੰ ਮਿਲਿਆ ਕੌਮੀ ਪਾਰਟੀ ਦਾ ਦਰਜਾ, ਚੋਣ ਕਮਿਸ਼ਨ ਨੇ ਕੀਤਾ ਐਲਾਨ

ਹੋਰ ਵੇਰਵੇ ਦਿੰਦਿਆਂ ਉਸਨੇ ਦੱਸਿਆ ਕਿ ਜਾਂਚ ਦੌਰਾਨ ਪਾਇਆ ਗਿਆ ਕਿ ਉਸਨੇ ਆਪਣੀ ਆਮਦਨ ਦੇ ਕੁੱਲ ਸਰੋਤਾਂ ਨਾਲੋਂ 76 ਪ੍ਰਤੀਸ਼ਤ ਵੱਧ ਖਰਚੇ ਕੀਤੇ ਹਨ। ਭ੍ਰਿਸ਼ਟਾਚਾਰ ਰਾਹੀਂ ਇਕੱਠੀ ਕੀਤੇ ਨਜਾਇਜ਼ ਧਨ ਨੂੰ ਐਡਜਸਟ ਕਰਨ ਲਈ ਉਸ ਨੇ ਵੱਖ-ਵੱਖ ਵਿਅਕਤੀਆਂ ਰਾਹੀਂ ਆਪਣੇ ਪੁੱਤਰ ਅਤੇ ਪਤਨੀ ਦੇ ਬੈਂਕ ਖਾਤਿਆਂ ਵਿੱਚ ਚੈੱਕਾਂ ਜਾਂ ਸਿੱਧੇ ਟਰਾਂਸਫਰ ਕਰਵਾਕੇ ਭਾਰੀ ਰਕਮਾਂ ਜਮ੍ਹਾਂ ਕਰਵਾਈਆਂ ਹਨ।

ਇਹ ਵੀ ਪੜ੍ਹੋ: ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਰਿੰਦਰ ਚੌਧਰੀ ਆਮ ਆਦਮੀ ਪਾਰਟੀ 'ਚ ਸ਼ਾਮਲ

ਪੜਤਾਲ ਵਿੱਚ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਨੇ ਮੁਹਾਲੀ ਦੇ ਫੇਜ਼ 3ਬੀ-1 ਵਿੱਚ ਕਰੋੜਾਂ ਰੁਪਏ ਖਰਚ ਕੇ ਇੱਕ ਆਲੀਸ਼ਾਨ ਮਕਾਨ ਬਣਾਇਆ ਹੈ। ਇਸ ਤੋਂ ਇਲਾਵਾ ਉਸ ਕੋਲ ਮਹਿੰਗੀਆਂ ਗੱਡੀਆਂ ਵੀ ਹਨ। ਉਹਨਾਂ ਦੱਸਿਆ ਕਿ ਉਕਤ ਦੋਸ਼ੀ ਪਟਵਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ, ਪੰਜਾਬ, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement