
Amritsar News : SGPC ਦੇ ਮੁੱਖ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ ਜੱਥਾ
Amritsar News : 929 ਸ਼ਰਧਾਲੂਆਂ ਦਾ ਜਥਾ 13 ਅਪ੍ਰੈਲ ਨੂੰ ਵਿਸਾਖੀ ਮੌਕੇ ਪਾਕਿਸਤਾਨ ਜਾਵੇਗਾ। ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਅੰਬੈਸੀ ਨੇ ਵੀਜ਼ੇ ਜਾਰੀ ਕਰ ਦਿੱਤੇ ਹਨ। ਵਿਸਾਖੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਜਥਾ ਭੇਜਿਆ ਜਾ ਰਿਹਾ ਹੈ।
ਸਰਕਾਰ ਨੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ 1525 ਸ਼ਰਧਾਲੂਆਂ ਵਿਚੋਂ 929 ਦਾ ਵੀਜ਼ਾ ਲੱਗ ਚੁੱਕਾ ਹੈ ਤੇ 596 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ ਹੈ। ਸਿੱਖ ਸ਼ਰਧਾਲੂਆਂ ਨੇ ਇਸ ਮੌਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
929 ਸ਼ਰਧਾਲੂਆਂ ਦਾ ਜਥਾ 13 ਅਪ੍ਰੈਲ ਨੂੰ ਵਿਸਾਖੀ ਮੌਕੇ SGPC ਦੇ ਮੁੱਖ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਵਿਸਾਖੀ ਦੇ ਦਿਹਾੜੇ ਨੂੰ ਖਾਲਸਾ ਸਾਜਨਾ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਦਿਨ ਸ਼ਰਧਾਲੂ ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਮੱਥਾ ਟੇਕਦੇ ਹਨ।
ਦੱਸ ਦੇਈਏ ਕਿ ਇਸ ਤੋਂ ਇਲਾਵਾ ਪਾਕਿਸਤਾਨ ਨੇ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 2,843 ਵੀਜ਼ੇ ਜਾਰੀ ਕੀਤੇ ਹਨ, ਜਿਸ ਨਾਲ ਉਨ੍ਹਾਂ ਨੂੰ 13 ਅਪ੍ਰੈਲ ਤੋਂ 22 ਅਪ੍ਰੈਲ ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸਾਲਾਨਾ ਵਿਸਾਖੀ ਤਿਉਹਾਰ ਵਿਚ ਹਿੱਸਾ ਲੈਣ ਦੀ ਇਜਾਜ਼ਤ ਮਿਲ ਗਈ ਹੈ। ਇਹ ਘੋਸ਼ਣਾ ਭਾਰਤ ਵਿਚ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਕ ਪੋਸਟ ਰਾਹੀਂ ਕੀਤੀ ਗਈ।