Punjab News : ਕਿਸਾਨਾਂ ਨੇ ਭਾਜਪਾ ਉਮੀਦਵਾਰਾਂ ਦਾ ਕੀਤਾ ਬਾਈਕਾਟ ,ਪਿੰਡ 'ਚ ਨਾ ਆਉਣ ਦੀ ਦਿੱਤੀ ਚੇਤਾਵਨੀ
Published : Apr 10, 2024, 10:48 am IST
Updated : Apr 10, 2024, 10:48 am IST
SHARE ARTICLE
BJP candidates boycott
BJP candidates boycott

ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਹੋਣਾ ਪੈ ਸਕਦੈ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ,ਕਈ ਪਿੰਡਾਂ 'ਚ ਲੱਗੇ ਚੇਤਾਵਨੀ ਫਲੈਕਸ

Gidderbaha News : ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ ਸਕਦਾ ਹੈ। ਗਿੱਦੜਬਾਹਾ ਹਲਕੇ ਦੇ ਪਿੰਡਾਂ 'ਚ ਭਾਜਪਾ ਦੇ ਬਾਈਕਾਟ ਦੇ ਫਲੈਕਸ ਲੱਗ ਰਹੇ ਹਨ। ਜਾਣਕਾਰੀ ਅਨੁਸਾਰ ਪਿੰਡ ਮਧੀਰ ਦੇ ਕਿਸਾਨਾਂ ਨੇ ਵੀ ਭਾਜਪਾ ਦੇ ਬਾਈਕਾਟ ਦੇ ਚੇਤਾਵਨੀ ਫਲੈਕਸ  ਲਗਾਏ ਹਨ। 
 
ਪਿੰਡ ਮਧੀਰ ਵਾਸੀਆਂ ਨੇ ਕਿਸਾਨ ਯੂਨੀਅਨ ਫਤਹਿ (ਪੰਜਾਬ ) ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨੂੰ ਸਿੱਧੀ ਚੇਤਾਵਨੀ ਦਿੱਤੀ ਹੈ| ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮਧੀਰ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਪਿੰਡ ਵਿੱਚ ਵੱਖ- ਵੱਖ ਥਾਵਾਂ 'ਤੇ ਚੇਤਾਵਨੀ ਫਲੈਕਸ ਲਗਾ ਦਿੱਤੇ ਹਨ। ਇਸ ਬੋਰਡ 'ਤੇ ਸ਼ਹੀਦ ਕਿਸਾਨ ਸ਼ੁੱਭਕਰਨ ਸਿੰਘ ਦੀ ਤਸਵੀਰ ਵੀ ਲਗਾਈ ਗਈ ਹੈ। 

 

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਯੂਨੀਅਨ ਫਤਹਿ (ਪੰਜਾਬ ) ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਅਤੇ ਦਾਰਾ ਸਿੰਘ ਨੇ ਦੱਸਿਆ ਕਿ ਸਾਡੇ ਪਿੰਡ ਵਿੱਚ ਕੋਈ ਵੀ ਭਾਜਪਾ ਲੀਡਰ ਨਾ ਆਵੇ, ਉਨਾਂ ਕਿਹਾ ਕਿ ਨਾ ਸਾਡੇ ਪਿੰਡ ਦਾ ਨੌਮਾਇੰਦਾ ਭਾਜਪਾ ਲੀਡਰਾਂ ਨੂੰ ਪਿੰਡ ਵਿੱਚ ਲਿਆਉਣ ਦੀ ਕੋਸ਼ਿਸ਼ ਕਰੇ , ਪਿੰਡ ਵਿੱਚ  ਆਉਣ 'ਤੇ ਉਨਾਂ ਨੂੰ ਕਿਸਾਨਾਂ ਦੇ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। 

 

ਕਿਸਾਨਾ ਨੇ ਕਿਹਾ ਕਿ ਭਾਜਪਾ ਕਿਸਾਨਾਂ ਦੀਆਂ ਜਾਇਜ ਮੰਗਾਂ ਨਹੀ ਮੰਨ ਰਹੀ ,ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਦੇ ਬਾਰਡਰਾਂ 'ਤੇ ਰੋਕ ਕੇ ਸ਼ਰੇਆਮ ਧੱਕਾ ਕਰ ਰਹੀ ਹੈ ,ਸ਼ੁੱਭਕਰਨ ਵਰਗੇ ਨੌਜਵਾਨ ਹੀਰੇ ਕਤਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰ ਫਰੀਦਕੋਟ ਤੋਂ ਉਮੀਦਵਾਰ ਗਾਇਕ ਹੰਸ ਰਾਜ ਹੰਸ ਨੂੰ ਸਾਡੇ  ਪਿੰਡ ਆਉਣ 'ਤੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਸੋ ਇਸ ਲਈ ਅਸੀਂ ਭਾਜਪਾ ਲੀਡਰਾਂ ਦਾ ਬਾਈਕਾਟ ਕੀਤਾ ਹੈ,ਇਸ ਲਈ ਕੋਈ ਭਾਜਪਾ ਲੀਡਰ ਸਾਡੇ ਪਿੰਡ ਨਾ ਆਵੇ। 

 

ਇਸ ਮੌਕੇ ਕਿਸਾਨ ਯੂਨੀਅਨ ਫਤਹਿ (ਪੰਜਾਬ ) ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮਧੀਰ , ਲਖਵਿੰਦਰ ਸਿੰਘ ਇਕਾਈ ਪ੍ਰਧਾਨ , ਦਾਰਾ ਸਿੰਘ ,ਮਲਕੀਤ ਸਿੰਘ ਨੰਬਰਦਾਰ, ਕੁਲਵੰਤ ਸਿੰਘ ਮਾਨ , ਭੋਲਾ ਸਿੰਘ ਤੇ ਲਖਵੀਰ ਸਿੰਘ, ਗੁਰਪ੍ਰੀਤ ਸਿੰਘ ਨੰਬਰਦਾਰ ਅਤੇ ਭੁਪਿੰਦਰ ਸਿੰਘ ਆਦਿ ਕਿਸਾਨ ਹਾਜ਼ਰ ਸਨ|

Location: India, Punjab, Muktsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement