Punjab News: ‘ਆਪ’ ਆਗੂ ਖਿਲਾਫ਼ FIR ਦਰਜ, ਹੋ ਸਕਦੀ ਹੈ ਗ੍ਰਿਫ਼ਤਾਰੀ, ਫ਼ਰਜੀ ਸਰਟੀਫ਼ਿਕੇਟ 'ਤੇ LLB ਕਰਨ ਦਾ ਇਲਜ਼ਾਮ
Published : Apr 10, 2024, 11:52 am IST
Updated : Apr 10, 2024, 11:52 am IST
SHARE ARTICLE
Parminder Sandhu
Parminder Sandhu

ਅਪਣੀ ਹੀ ਸ਼ਿਕਾਇਤ ਵਿਚ ਫਸਿਆ ਪਰਮਿੰਦਰ ਸਿੰਘ ਸੰਧੂ

Punjab News: ਲੁਧਿਆਣਾ ਪੁਲਿਸ ਨੇ ਥਾਣਾ ਡਵੀਜ਼ਨ ਨੰਬਰ 5 ਵਿਚ ਆਮ ਆਦਮੀ ਪਾਰਟੀ (ਆਪ) ਦੇ ਜ਼ਿਲ੍ਹਾ ਯੂਥ ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ ਸੰਧੂ ਵਿਰੁਧ ਮਾਮਲਾ ਦਰਜ ਕੀਤਾ ਹੈ। ਸੰਧੂ 'ਤੇ ਐਲਐਲਬੀ ਕਰਨ ਲਈ 12ਵੀਂ ਜਮਾਤ ਪਾਸ ਕਰਨ ਦੇ ਜਾਅਲੀ ਸਰਟੀਫਿਕੇਟ ਦੀ ਵਰਤੋਂ ਕਰਨ ਦਾ ਇਲਜ਼ਾਮ ਹੈ। 'ਆਪ' ਆਗੂ ਦੀ ਅਜੇ ਤਕ ਗ੍ਰਿਫ਼ਤਾਰੀ ਨਹੀਂ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਸੰਧੂ 'ਆਪ' ਦੇ ਸੀਨੀਅਰ ਆਗੂਆਂ ਦਾ ਬਹੁਤ ਕਰੀਬੀ ਹੈ। ਸੰਧੂ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸੀ।

ਪਰਮਿੰਦਰ ਸਿੰਘ ਸੰਧੂ ਵਾਸੀ ਗੋਪਾਲ ਨਗਰ ਟਿੱਬਾ ਰੋਡ ਨੇ ਖੁਦ ਐਡਵੋਕੇਟ ਦੀਪਕ ਪ੍ਰਜਾਪਤੀ ਖਿਲਾਫ ਥਾਣਾ ਡਿਵੀਜ਼ਨ ਨੰਬਰ 5 ਵਿਚ 11 ਨਵੰਬਰ 2022 ਨੂੰ ਐਫਆਈਆਰ ਦਰਜ ਕਰਵਾਈ ਸੀ, ਜਿਸ ਵਿਚ ਇਲਜ਼ਾਮ ਲਾਇਆ ਗਿਆ ਸੀ ਕਿ ਦੀਪਕ ਨੇ ਉਸ ਨੂੰ ਕਾਨੂੰਨ ਦੀ ਪ੍ਰੈਕਟਿਸ ਕਰਨ ਲਈ ਜਾਅਲੀ ਲਾਇਸੈਂਸ ਮੁਹੱਈਆ ਕਰਵਾਇਆ ਸੀ। ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਿਆ ਕਿ ਪਰਮਿੰਦਰ ਸਿੰਘ ਸੰਧੂ ਵਲੋਂ ਪੇਸ਼ ਕੀਤਾ ਗਿਆ 12ਵੀਂ ਜਮਾਤ ਦਾ ਸਰਟੀਫਿਕੇਟ ਜਾਅਲੀ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਉਸੇ ਐਫਆਈਆਰ ਵਿਚ ਕੇਸ ਦਰਜ ਕਰ ਲਿਆ ਹੈ ਜੋ ਉਸ ਨੇ ਦਰਜ ਕਰਵਾਈ ਸੀ।

ਪੁਲਿਸ ਨੇ ਇਹ ਕਾਰਵਾਈ ਐਡਵੋਕੇਟ ਡੇਵਿਡ ਗਿੱਲ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਹੈ। ਐਡਵੋਕੇਟ ਗਿੱਲ ਨੇ 30 ਜਨਵਰੀ 2023 ਨੂੰ ਦਰਜ ਕਰਵਾਈ ਅਪਣੀ ਸ਼ਿਕਾਇਤ ਵਿਚ ਇਲਜ਼ਾਮ ਲਾਇਆ ਸੀ ਕਿ ਮੁਲਜ਼ਮ ਪਰਮਿੰਦਰ ਸਿੰਘ ਸੰਧੂ ਵਲੋਂ ਐਲਐਲਬੀ ਵਿਚ ਦਾਖ਼ਲਾ ਲੈਣ ਲਈ ਤਿਆਰ ਕੀਤਾ ਗਿਆ 12ਵੀਂ ਜਮਾਤ ਦਾ ਸਰਟੀਫਿਕੇਟ ਜਾਅਲੀ ਹੈ। ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਜਾਂਚ ਕੀਤੀ।

ਪੁਲਿਸ ਅਨੁਸਾਰ ਸੰਧੂ ਨੇ ਐਲਐਲਬੀ ਵਿਚ ਦਾਖ਼ਲੇ ਲਈ ਦਿੱਲੀ ਬੋਰਡ ਆਫ਼ ਸੀਨੀਅਰ ਸੈਕੰਡਰੀ ਐਜੂਕੇਸ਼ਨ ਵਲੋਂ ਜਾਰੀ 12ਵੀਂ ਜਮਾਤ ਦੇ ਸਰਟੀਫਿਕੇਟ ਦੀ ਵਰਤੋਂ ਕੀਤੀ ਸੀ। ਪੁੱਛਗਿੱਛ ਦੌਰਾਨ ਉਸ ਨੇ ਪੁਲਿਸ ਨੂੰ ਦਿਤੇ ਅਪਣੇ ਬਿਆਨਾਂ 'ਚ ਦਸਿਆ ਕਿ ਉਸ ਨੇ 2008 'ਚ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਤੋਂ 12ਵੀਂ ਪਾਸ ਕੀਤੀ ਸੀ ਪਰ ਜਨਵਰੀ 2020 'ਚ ਉਸ ਦਾ ਸਰਟੀਫਿਕੇਟ ਗੁੰਮ ਹੋ ਗਿਆ।

ਜਦੋਂ ਪੁਲਿਸ ਨੇ ਬੋਰਡ ਨਾਲ ਸੰਪਰਕ ਕੀਤਾ ਤਾਂ ਪਤਾ ਲੱਗਿਆ ਕਿ ਸੰਧੂ 2008 ਵਿਚ 12ਵੀਂ ਵਿਚ ਫੇਲ੍ਹ ਹੋ ਗਿਆ ਸੀ। ਦਿੱਲੀ ਬੋਰਡ ਆਫ ਸੀਨੀਅਰ ਸੈਕੰਡਰੀ ਐਜੂਕੇਸ਼ਨ ਵਲੋਂ ਜਾਰੀ ਸਰਟੀਫਿਕੇਟ ਫਰਜ਼ੀ ਸੀ। ਐਡਵੋਕੇਟ ਗਿੱਲ ਨੇ ਕਿਹਾ ਕਿ ਸਿਆਸੀ ਦਬਾਅ ਕਾਰਨ ਪੁਲਿਸ ਸੰਧੂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ। ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਹੀ ਸੰਧੂ ਨੂੰ ਨਾਮਜ਼ਦ ਕੀਤਾ ਗਿਆ ਹੈ।

ਜਾਂਚ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 420 (ਧੋਖਾਧੜੀ), 465 (ਜਾਅਲਸਾਜ਼ੀ), 467 (ਕੀਮਤੀ ਸੁਰੱਖਿਆ, ਵਸੀਅਤ ਆਦਿ ਦੀ ਜਾਅਲਸਾਜ਼ੀ), 468 (ਧੋਖਾਧੜੀ ਦੇ ਮਕਸਦ ਨਾਲ ਜਾਅਲਸਾਜ਼ੀ) ਅਤੇ ਧਾਰਾ 471 (ਜਾਅਲੀ ਦਸਤਾਵੇਜ਼ ਜਾਂ ਇਲੈਕਟ੍ਰਾਨਿਕ ਰਿਕਾਰਡ ਨੂੰ ਅਸਲੀ ਵਜੋਂ ਵਰਤਣਾ) ਦੇ ਤਹਿਤ ਦਰਜ ਕੀਤਾ ਗਿਆ ਹੈ। ਦੀਪਕ ਪ੍ਰਜਾਪਤੀ ਦੇ ਖਿਲਾਫ 11 ਨਵੰਬਰ 2022 ਨੂੰ ਦਰਜ ਕੀਤੀ ਗਈ ਐਫਆਈਆਰ ਵਿਚ ਮੁਲਜ਼ਮ ਨੂੰ ਨਾਮਜ਼ਦ ਕੀਤਾ ਗਿਆ ਸੀ।

ਸੰਧੂ ਨੇ ਇਲਜ਼ਾਮ ਲਾਇਆ ਸੀ ਕਿ ਉਸ ਨੇ 2011 ਵਿਚ ਐਡਵੋਕੇਟ ਦੀਪਕ ਪ੍ਰਜਾਪਤੀ ਦੁਆਰਾ ਸਥਾਪਿਤ ਕੇਂਦਰ ਤੋਂ ਐਲਐਲਬੀ ਦੀ ਡਿਗਰੀ ਹਾਸਲ ਕੀਤੀ ਸੀ। ਉਸ ਨੇ 2016 ਵਿਚ ਅਪਣੀ ਡਿਗਰੀ ਪੂਰੀ ਕੀਤੀ, ਜਿਸ ਤੋਂ ਬਾਅਦ ਪ੍ਰਜਾਪਤੀ ਨੇ ਉਸ ਨੂੰ ਬਾਰ ਕੌਂਸਲ, ਚੰਡੀਗੜ੍ਹ ਤੋਂ ਇਕ ਵਕੀਲ ਵਜੋਂ ਅਭਿਆਸ ਕਰਨ ਲਈ ਲਾਇਸੈਂਸ ਪ੍ਰਾਪਤ ਕਰਨ ਵਿਚ ਮਦਦ ਕੀਤੀ, ਜੋ ਕਿ ਇਕ ਹੋਰ ਵਕੀਲ ਕੋਲ ਸੀ। ਜਦੋਂ ਉਸ ਨੇ ਇਤਰਾਜ਼ ਕੀਤਾ ਤਾਂ ਪ੍ਰਜਾਪਤੀ ਬਹਾਨੇ ਬਣਾਉਣ ਲੱਗਿਆ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਬਾਰ ਕੌਂਸਲ ਦੇ ਧਿਆਨ ਵਿਚ ਮਾਮਲਾ ਆਉਣ ਤੋਂ ਬਾਅਦ ਕੌਂਸਲ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਪ੍ਰਜਾਪਤੀ ਰਾਹੀਂ ਐਲਐਲਬੀ ਦੀ ਡਿਗਰੀ ਹਾਸਲ ਕਰਨ ਵਾਲੇ 63 ਵਕੀਲਾਂ ਦੀਆਂ ਡਿਗਰੀਆਂ ਦੀ ਪੜਤਾਲ ਕਰਨ ਲਈ ਕਿਹਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਪ੍ਰਜਾਪਤੀ ਨੂੰ 23 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਪ੍ਰਜਾਪਤੀ ਵਲੋਂ ਦਿਤੀ ਗਈ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ 27 ਮਾਰਚ ਨੂੰ ਇਕ ਹੋਰ ਵਿਅਕਤੀ ਪਲਵਿੰਦਰ ਸਿੰਘ ਵਾਸੀ ਹੁਸ਼ਿਆਰਪੁਰ ਖਿਲਾਫ ਮਾਮਲਾ ਦਰਜ ਕੀਤਾ ਸੀ, ਜਿਸ ਨੂੰ ਅਜੇ ਤਕ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸ ਮਾਮਲੇ ਸਬੰਧੀ ਜਦੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਦੇ ਅਕਸ ਨੂੰ ਠੇਸ ਨਹੀਂ ਲੱਗਣ ਦਿਤੀ ਜਾਵੇਗੀ। ਉਹ ਇਹ ਮਾਮਲਾ ਹਾਈਕਮਾਂਡ ਦੇ ਧਿਆਨ ਵਿਚ ਲਿਆਉਣਗੇ।

(For more Punjabi news apart from FIR against aap youth leader in ludhiana, stay tuned to Rozana Spokesman)

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement