
ਅੱਗ ਲੱਗਣ ਕਾਰਨ ਮਿੱਲ ਨੂੰ ਕਿੰਨਾ ਨੁਕਸਾਨ ਹੋਇਆ ਹੈ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ।
Punjab News: ਜ਼ਿਲ੍ਹਾ ਜਲੰਧਰ ਦੇ ਭੋਗਪੁਰ ਨੇੜੇ ਖੰਡ ਮਿੱਲ 'ਚ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਪਹੁੰਚ ਗਈਆਂ ਅਤੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਿਸੇ ਤਰ੍ਹਾਂ ਕਾਬੂ ਪਾਇਆ ਗਿਆ।
ਅੱਗ ਲੱਗਣ ਕਾਰਨ ਮਿੱਲ ਨੂੰ ਕਿੰਨਾ ਨੁਕਸਾਨ ਹੋਇਆ ਹੈ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ। ਘਟਨਾ ਵਿਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਦੇ ਹੀ ਥਾਣਾ ਭੋਗਪੁਰ ਦੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਮਿਲੀ ਜਾਣਕਾਰੀ ਅਨੁਸਾਰ ਖੰਡ ਮਿੱਲ ਵਿਚ ਅੱਗ ਲੱਗਣ ਵਾਲੀ ਥਾਂ ਦੇ ਆਸਪਾਸ ਦੇ ਇਲਾਕੇ ਵਿਚ ਰਿਹਾਇਸ਼ੀ ਇਲਾਕਾ ਹੈ।
ਅੱਗ ਲੱਗਣ ਕਾਰਨ ਪੂਰੇ ਇਲਾਕੇ ਵਿਚ ਸਨਸਨੀ ਦਾ ਮਾਹੌਲ ਬਣ ਗਿਆ ਕਿਉਂਕਿ ਮਿੱਲ ਵਿਚ ਭਾਰੀ ਮਾਤਰਾ ਵਿਚ ਜਲਣਸ਼ੀਲ ਸਮੱਗਰੀ ਪਈ ਹੈ। ਫਾਇਰ ਵਿਭਾਗ ਦੀਆਂ ਟੀਮਾਂ ਦੇ ਰਵਾਨਾ ਹੁੰਦੇ ਹੀ ਉਨ੍ਹਾਂ ਨੇ ਸੱਭ ਤੋਂ ਪਹਿਲਾਂ ਕੈਮੀਕਲ ਅਤੇ ਹੋਰ ਜਲਣਸ਼ੀਲ ਸਮੱਗਰੀ ਨੂੰ ਇਕ ਪਾਸੇ ਰੱਖਿਆ ਸੀ। ਦੱਸ ਦੇਈਏ ਕਿ ਅੱਗ ਇੰਨੀ ਭਿਆਨਕ ਸੀ ਕਿ ਜਲੰਧਰ ਅਤੇ ਆਦਮਪੁਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਉਣਾ ਪਿਆ।
(For more Punjabi news apart from Fire broke out in a sugar mill in Jalandhar punjab news, stay tuned to Rozana Spokesman)