Nabha News : ਸਰਕਾਰੀ ਕਾਲਜ ’ਚ ਵਿਦਿਆਰਥਣ ਨਾਲ ਗੈਂਗਰੇਪ , 2 ਆਰੋਪੀ ਗ੍ਰਿਫ਼ਤਾਰ ,1 ਅਜੇ ਫਰਾਰ
Published : Apr 10, 2024, 11:49 am IST
Updated : Apr 10, 2024, 11:49 am IST
SHARE ARTICLE
Gangrape
Gangrape

ਨਾਭਾ ਦੇ ਸਰਕਾਰੀ ਕਾਲਜ ’ਚ ਵਿਦਿਆਰਥਣ ਨਾਲ ਸਮੂਹਿਕ ਜਬਰ-ਜ਼ਿਨਾਹ

Nabha News : ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਪੜਦੀ ਫਸਟ ਯੀਅਰ ਦੀ ਵਿਦਿਆਰਥਣ ਨਾਲ 3 ਨੌਜਵਾਨਾਂ ਵੱਲੋਂ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਪ੍ਰਿੰਸੀਪਲ ਦਫ਼ਤਰ ਦੇ ਉੱਪਰ ਬਣੇ ਕਮਰੇ ’ਚ ਵਾਪਰੀ ਦੱਸੀ ਜਾ ਰਹੀ ਹੈ। 

 

ਭਾਵੇਂ ਇਹ ਘਟਨਾ 27 ਮਾਰਚ ਦੀ ਦੱਸੀ ਜਾ ਰਹੀ ਹੈ ਪਰ ਪੀੜਤ ਲੜਕੀ ਵੱਲੋਂ ਇਸ ਘਟਨਾ ਦੀ ਸ਼ਿਕਾਇਤ ਨਾਭਾ ਕੋਤਵਾਲੀ ਪੁਲਿਸ ਨੂੰ 8 ਅਪ੍ਰੈਲ ਨੂੰ ਦਿੱਤੀ। ਪੁਲਿਸ ਨੇ 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ 2 ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ 1 ਅਜੇ ਫਰਾਰ ਹੈ।

 

ਓਧਰ ਸਰਕਾਰੀ ਰਿਪਦਮਨ ਕਾਲਜ ਦੀ ਪ੍ਰਿੰਸੀਪਲ ਹਰਤੇਜ ਕੌਰ ਬੱਲ ਨੇ ਕਿਹਾ ਕਿ ਗੈਂਗਰੇਪ ਦੀ ਘਟਨਾ ਬਾਰੇ ਸਾਨੂੰ ਕੁਝ ਨਹੀਂ ਪਤਾ ਜਦੋਂ ਕਿ ਸਾਡੇ ਕਾਲਜ ਵਿੱਚ ਇਸ ਤਰ੍ਹਾਂ ਦੀ ਕੋਈ ਗੱਲ ਸਾਹਮਣੇ ਨਹੀਂ ਆਈ ਜਦੋਂ ਕਿ ਸਾਡੇ ਕਾਲਜ ਦੇ ਵਿੱਚ ਸੀਸੀਟੀਵੀ ਕੈਮਰੇ ਵੀ ਲੱਗੇ ਹੋਏ ਹਨ।

 

ਨਾਭਾ ਕੋਤਵਾਲੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਓ ਨੇ ਦੱਸਿਆ ਕਿ ਸਰਕਾਰੀ ਰਿਪੁਦਮਨ ਕਾਲਜ ’ਚ ਪੜ੍ਹਦੀ ਬੀ.ਏ. ਫਸਟ ਯੀਅਰ ਦੀ ਵਿਦਿਆਰਥਣ ਨਾਲ 3 ਨੌਜਵਾਨਾਂ ਵਲੋਂ ਪ੍ਰਿੰਸੀਪਲ ਦਫ਼ਤਰ ਦੇ ਉੱਪਰ ਬਣੇ ਕਮਰੇ ’ਚ ਗੈਂਗਰੇਪ ਦੀ ਘਟਨਾ ਸਾਹਮਣੇ ਆਈ ਹੈ। ਪੀੜਤ ਲੜਕੀ ਵਲੋਂ ਸ਼ਿਕਾਇਤ ਲਿਖਾਈ ਗਈ ਸੀ ਕਿ 3 ਨੌਜਵਾਨਾਂ ਵਲੋਂ ਕਾਲਜ ’ਚ ਉਸ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ ਗਿਆ ਹੈ।

 

ਉਨ੍ਹਾਂ ਕਿਹਾ ਕਿ ਅੱਜ ਲੜਕੀ ਦਾ ਮੈਡੀਕਲ ਕਰਵਾ ਕੇ 3 ਮੁਲਜ਼ਮਾਂ ਖ਼ਿਲਾਫ਼ ਧਾਰਾ 376 ਡੀ, 506 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਕੇਸ ਦੇ ਮੁੱਖ ਸਰਗਣਾ ਦਵਿੰਦਰ ਸਿੰਘ ਤੇ ਉਸ ਦੇ ਸਾਥੀ ਰਵੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਤੀਜਾ ਵੀ ਜਲਦ ਪੁਲਿਸ ਦੀ ਗ੍ਰਿਫ਼ਤ ’ਚ ਹੋਵੇਗਾ। ਗ੍ਰਿਫ਼ਤਾਰ ਮੁਲਜ਼ਮਾਂ ਦੇ ਰਿਮਾਂਡ ਤੋਂ ਬਾਅਦ ਹੋਰ ਤੱਥ ਵੀ ਸਾਹਮਣੇ ਆ ਸਕਦੇ ਹਨ।

 

 

Location: India, Punjab

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement