Punjab News: ਸਿੱਧੂ ਮੂਸੇਵਾਲਾ ਮਾਮਲੇ 'ਚ ਫਿਰ ਤੋਂ ਨਵੀਂ ਤਰੀਕ; 19 ਅਪ੍ਰੈਲ ਨੂੰ ਹੋਵੇਗੀ ਸੁਣਵਾਈ
Published : Apr 9, 2024, 8:45 pm IST
Updated : Apr 10, 2024, 8:45 am IST
SHARE ARTICLE
Sidhu Moosewala
Sidhu Moosewala

25 ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼

Punjab News: ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਨਾਮਜ਼ਦ ਮੁਲਜ਼ਮ 9 ਅਪ੍ਰੈਲ ਦਿਨ ਮੰਗਲਵਾਰ ਨੂੰ ਵੀਡੀਉ ਕਾਨਫਰੰਸਿੰਗ ਰਾਹੀਂ ਮਾਨਸਾ ਅਦਾਲਤ ਵਿਚ ਪੇਸ਼ ਹੋਏ। ਇਸ ਮਾਮਲੇ ਦੀ ਅਗਲੀ ਸੁਣਵਾਈ 19 ਅਪ੍ਰੈਲ ਨੂੰ ਹੋਵੇਗੀ। ਦੱਸ ਦੇਈਏ ਕਿ ਜੱਗੂ ਭਗਵਾਨਪੁਰੀਆ ਵਲੋਂ ਦਾਇਰ ਡਿਸਚਾਰਜ ਪਟੀਸ਼ਨ 'ਤੇ ਵੀ 19 ਅਪ੍ਰੈਲ ਨੂੰ ਸੁਣਵਾਈ ਹੋਵੇਗੀ।

ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦਸਿਆ ਕਿ ਸਿੱਧੂ ਮੂਸੇ ਵਾਲਾ ਕਤਲ ਕੇਸ ਵਿਚ ਨਾਮਜ਼ਦ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। 25 ਮੁਲਜ਼ਮ ਵੀਡੀਉ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਜਦਕਿ ਸਚਿਨ ਭਿਵਾਨੀ ਅਤੇ ਦੀਪਕ ਮੁੰਡੀ ਅਜੇ ਪੇਸ਼ ਨਹੀਂ ਹੋਏ।

ਐਡਵੋਕੇਟ ਮਿੱਤਲ ਨੇ ਦਸਿਆ ਕਿ ਅਸੀਂ ਪਹਿਲਾਂ ਹੀ ਲਾਰੈਂਸ ਬਿਸ਼ਨੋਈ, ਚਰਨਜੀਤ ਚੇਤਨ ਅਤੇ ਜਗਤਾਰ ਸਿੰਘ ਮੂਸਾ ਵਲੋਂ ਕਤਲ ਕੇਸ ਵਿਚੋਂ ਡਿਸਚਾਰਜ ਕਰਵਾਉਣ ਲਈ ਦਾਇਰ ਪਟੀਸ਼ਨ ਦਾ ਜਵਾਬ ਅਦਾਲਤ ਵਿਚ ਦਾਇਰ ਕਰ ਚੁੱਕੇ ਹਾਂ ਅਤੇ ਹੁਣ ਅਸੀਂ ਅਦਾਲਤ ਵਿਚ ਦਾਇਰ ਕੀਤੀ ਡਿਸਚਾਰਜ ਪਟੀਸ਼ਨ ਲਈ ਜਵਾਬ ਫਾਈਲ ਦਾਇਰ ਕਰ ਦਿਤੀ ਹੈ।

(For more Punjabi news apart from hearing in Sidhu Moosewala case will be held on April 19, stay tuned to Rozana Spokesman)

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement