Punjab News: ਤਰਨਤਾਰਨ ਘਟਨਾ ਦਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ ਜ਼ਿਲ੍ਹੇ ਦੇ SSP ਤੋਂ ਮੰਗੀ ਰਿਪੋਰਟ,11 ਜੂਨ ਨੂੰ ਹੋਵੇਗੀ ਸੁਣਵਾਈ

By : BALJINDERK

Published : Apr 10, 2024, 4:05 pm IST
Updated : Apr 10, 2024, 4:05 pm IST
SHARE ARTICLE
Human Rights Commission
Human Rights Commission

Punjab News: ਇਸ ਤੋਂ ਪਹਿਲਾਂ ਹਾਈ ਕੋਰਟ ਨੇ ਲਿਆ ਨੋਟਿਸ, 30 ਅਪ੍ਰੈਲ ਤੱਕ ਰਿਪੋਰਟ ਦਾਖ਼ਲ ਕਰਨ ਦੇ ਹੁਕਮ

Punjab News:ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਪੰਜਾਬ ਦੇ ਤਰਨਤਾਰਨ ਦੇ ਬਾਜ਼ਾਰ ’ਚ ਇੱਕ ਔਰਤ ਦੇ ਕੱਪੜੇ ਉਤਾਰ ਕੇ ਵੀਡੀਓ ਵਾਇਰਲ ਕਰਨ ਦੇ ਮਾਮਲੇ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਮਾਮਲੇ ਵਿੱਚ ਤਰਨਤਾਰਨ ਦੇ ਐਸਐਸਪੀ ਤੋਂ ਰਿਪੋਰਟ ਮੰਗੀ ਹੈ। ਉਨ੍ਹਾਂ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੋਂ ਇਕ ਹਫ਼ਤਾ ਪਹਿਲਾਂ ਇਹ ਰਿਪੋਰਟ ਪੇਸ਼ ਕਰਨੀ ਪਵੇਗੀ। ਮਾਮਲੇ ਦੀ ਅਗਲੀ ਸੁਣਵਾਈ 11 ਜੂਨ ਲਈ ਤੈਅ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੀ ਇਸ ਮਾਮਲੇ ਦਾ ਨੋਟਿਸ ਲੈ ਚੁੱਕੀ ਹੈ। ਨਾਲ ਹੀ ਇਸ ਮਾਮਲੇ ਦੀ ਸਟੇਟਸ ਰਿਪੋਰਟ 30 ਅਪ੍ਰੈਲ ਤੱਕ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜੋ:Punjab News: ਲੁਧਿਆਣਾ ’ਚ 25 ਪੁਲਿਸ ਮੁਲਾਜ਼ਮਾਂ ਨੂੰ ਨੋਟਿਸ ਜਾਰੀ, ਤੁਰੰਤ ਡਿਊਟੀ ਜੁਆਇਨ ਕਰਨ ਦੇ ਹੁਕਮ 

ਤਰਨਤਾਰਨ ’ਚ ਲੜਕੀ ਨਾਲ ਪ੍ਰੇਮ ਵਿਆਹ ਕਰਕੇ ਪਰਿਵਾਰ ਵਾਲਿਆਂ ਨੇ ਲੜਕੇ ਦੀ ਮਾਂ ਨੂੰ ਅੱਧ-ਨੰਗਾ ਕਰ ਦਿੱਤਾ ਸੀ। ਇਸ ਤੋਂ ਬਾਅਦ ਉਹ ਸੜਕਾਂ ’ਤੇ ਉਸਦਾ ਪਿੱਛਾ ਕਰਦੇ ਹੋਏ ਵੀਡੀਓ ਬਣਾਉਂਦੇ ਰਹੇ। ਜੇਕਰ 55 ਸਾਲਾ ਮਾਂ ਆਪਣੇ ਸਰੀਰ ਦੇ ਉਪਰਲੇ ਹਿੱਸੇ ਨੂੰ ਢੱਕਣ ਲਈ ਕੱਪੜੇ ਚੁੱਕਦੀ ਤਾਂ ਦੋਸ਼ੀ ਉਨ੍ਹਾਂ ਨੂੰ ਖੋਹ ਕੇ ਲੈ ਜਾਂਦੇ। ਉਸ ਨੇ ਇਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਵਲਟੋਹਾ ਦੀ ਪੁਲਿਸ ਨੇ 3 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਨੇ ਪੂਰੀ ਤਰ੍ਹਾਂ ਸਿਆਸੀ ਰੰਗ ਲੈ ਲਿਆ ਹੈ।

ਇਹ ਵੀ ਪੜੋ:Nana Patole Accident News : ਮਹਾਰਾਸ਼ਟਰ ਕਾਂਗਰਸ ਪ੍ਰਧਾਨ ਦੀ ਕਾਰ ਨੂੰ ਟਰੱਕ ਨੇ ਮਾਰੀ ਟੱਕਰ, ਵਾਲ-ਵਾਲ ਬਚੇ ਨਾਨਾ ਪਟੋਲੇ


ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਨ੍ਹਾਂ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਹਿਲਾ ਕਮਿਸ਼ਨ ਨੇ ਹੁਣ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ਵਿਚ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜੋ:OLA News : ਓਲਾ ਦਾ ਵੱਡਾ ਫੈਸਲਾ, ਇੰਨ੍ਹਾਂ ਦੇਸ਼ਾਂ ਵਿਚ ਬੰਦ ਰਹੇਗਾ ਕਾਰੋਬਾਰ 

ਇਸ ਮਾਮਲੇ ਵਿਚ ਕਾਰਵਾਈ ’ਚ ਦੇਰੀ ਕਰਨ ਕਾਰਨ ਪੁਲਿਸ ਵੀ ਘੇਰਾਬੰਦੀ ਵਿੱਚ ਹੈ। ਔਰਤ ਦਾ ਕਹਿਣਾ ਹੈ ਕਿ ਸ਼ਿਕਾਇਤ ਦੇ ਬਾਵਜੂਦ ਪੁਲਿਸ ਨੂੰ ਮਾਮਲਾ ਦਰਜ ਕਰਨ ਵਿਚ 4 ਦਿਨ ਲੱਗ ਗਏ। ਇਸ ਦੇ ਨਾਲ ਹੀ ਉਨ੍ਹਾਂ ਨੂੰ ਇੱਕ ਹਫ਼ਤੇ ਦੇ ਅੰਦਰ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਗਿਆ ਹੈ। SSP ਅਸ਼ਵਨੀ ਕਪੂਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਵਿਚ ਕੁਲਵਿੰਦਰ ਕੌਰ, ਉਸ ਦਾ ਪੁੱਤਰ ਗੁਰਚਰਨ ਸਿੰਘ ਅਤੇ ਸ਼ਰਨਜੀਤ ਸਿੰਘ ਉਰਫ਼ ਸੰਨੀ ਸ਼ਾਮਲ ਹਨ।

ਇਹ ਵੀ ਪੜੋ:Moga Accident News : ਮੋਗਾ ’ਚ ਮੋਟਰਸਾਈਕਲ ਦਰਖੱਤ ਨਾਲ ਟਕਰਾਈ, 2 ਨੌਜਵਾਨਾਂ ਦੀ ਮੌਤ  

 (For more news apart from Human Rights Commission took notice Tarn Taran incident, report sought from SSP district, hearing held on June 11 News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement