Jalalabad News: ਜਲਾਲਾਬਾਦ 'ਚ 150 ਲੋਕਾਂ ਦੀ ਵਿਗੜੀ ਸਿਹਤ, ਵਰਤ ਵਾਲਾ ਆਟਾ ਖਾਣ ਤੋਂ ਬਾਅਦ ਹੋਏ ਬੇਹੋਸ਼
Published : Apr 10, 2024, 4:37 pm IST
Updated : Apr 10, 2024, 4:37 pm IST
SHARE ARTICLE
People's Health Deteriorated by eating fasting flour jalalabad News in punjabi
People's Health Deteriorated by eating fasting flour jalalabad News in punjabi

Jalalabad News: ਉਲਟੀਆਂ ਲੱਗਣ ਤੋਂ ਬਾਅਦ ਹਸਪਤਾਲ ਕਰਵਾਏ ਭਰਤੀ

People's Health Deteriorated by eating fasting flour jalalabad News in punjabi : ਫਾਜ਼ਿਲਕਾ ਦੇ ਜਲਾਲਾਬਾਦ ‘ਚ ਆਟਾ ਖਾ ਕੇ ਕਰੀਬ 150 ਲੋਕਾਂ ਦੀ ਸਿਹਤ ਵਿਗੜ ਗਈ। ਇਸ ਦੌਰਾਨ ਕੁਝ ਲੋਕਾਂ ਨੂੰ ਉਲਟੀਆਂ ਅਤੇ ਚੱਕਰ ਆਉਣੇ ਸ਼ੁਰੂ ਹੋ ਗਏ। ਜਿਸ ਤੋਂ ਬਾਅਦ ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ, ਕਈਆਂ ਨੂੰ ਆਪਣੇ ਘਰਾਂ 'ਚ ਬੇਹੋਸ਼ ਦੇਖਿਆ ਗਿਆ।

ਇਹ ਵੀ ਪੜ੍ਹੋ:  Kapurthala Central Jail: ਕਪੂਰਥਲਾ 'ਚ ਹਵਾਲਾਤੀ ਦੇ ਪ੍ਰਾਈਵੇਟ ਪਾਰਟ 'ਚੋਂ ਮਿਲਿਆ ਨਸ਼ੀਲਾ ਪਦਾਰਥ 

ਜਾਣਕਾਰੀ ਅਨੁਸਾਰ ਕੱਲ੍ਹ ਪਹਿਲੇ ਨਵਰਾਤਰੇ ਦੇ ਮੌਕੇ 'ਤੇ ਲੋਕਾਂ ਨੇ ਵੱਖ-ਵੱਖ ਕਰਿਆਨੇ ਦੀਆਂ ਦੁਕਾਨਾਂ ਤੋਂ ਚੌਲਾਂ ਦਾ ਆਟਾ ਖਰੀਦਿਆ ਅਤੇ ਖਾਧਾ | ਜਿਸ ਤੋਂ ਬਾਅਦ ਰਾਤ ਨੂੰ ਵੱਡੀ ਗਿਣਤੀ ਲੋਕ ਹਸਪਤਾਲ ਪਹੁੰਚ ਗਏ। ਡਾਕਟਰ ਮੁਤਾਬਕ ਇਸ ਆਟੇ ਕਾਰਨ 100 ਤੋਂ 150 ਲੋਕ ਬਿਮਾਰ ਹੋ ਗਏ। ਫਿਲਹਾਲ ਲੋਕਾਂ ਨੂੰ ਇਲਾਜ ਲਈ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ।

ਗਏ। ਜਿਸ ਤੋਂ ਬਾਅਦ ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ, ਕਈਆਂ ਨੂੰ ਆਪਣੇ ਘਰਾਂ 'ਚ ਬੇਹੋਸ਼ ਦੇਖਿਆ ਗਿਆ।

ਇਹ ਵੀ ਪੜ੍ਹੋ:  Amritsar News : ਇਕ ਕੁੜੀ ਪਿੱਛੇ ਲੜ ਪਏ ਦੋ ਮੁੰਡੇ, ਭਰੇ ਬਾਜ਼ਾਰ ਵਿਚ ਸ਼ਰੇਆਮ ਚੱਲੀਆਂ ਤਲਵਾਰਾਂ

ਦੂਜੇ ਪਾਸੇ ਵਿਧਾਇਕ ਜਗਦੀਪ ਗੋਲਡੀ ਹਸਪਤਾਲਾਂ ਵਿਚ ਦਾਖ਼ਲ ਲੋਕਾਂ ਦਾ ਹਾਲ ਚਾਲ ਜਾਣਨ ਲਈ ਪੁੱਜੇ। ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ’ਤੇ ਟੀਮ ਬਣਾਉਣਗੇ।

ਪ੍ਰਸ਼ਾਸਨ ਵੱਲੋਂ ਇੱਕ ਟੀਮ ਤਿਆਰ ਕਰਕੇ ਪੂਰੇ ਮਾਮਲੇ ਦੀ ਸਖ਼ਤ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕੋਈ ਵੀ ਮਿਲਾਵਟਖੋਰੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਬਜ਼ਾਰ 'ਚ ਜੋ ਆਟਾ 70 ਰੁਪਏ ਕਿਲੋ ਦੇ ਹਿਸਾਬ ਨਾਲ ਥੋਕ ਮੁੱਲ 'ਤੇ ਵਿਕ ਰਿਹਾ ਸੀ, ਉਹ 45 ਰੁਪਏ ਕਿਲੋ ਵਿਕ ਰਿਹਾ ਸੀ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਮਿਲਾਵਟਖੋਰੀ ਵੱਡੇ ਪੱਧਰ 'ਤੇ ਹੋਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from People's Health Deteriorated by eating fasting flour jalalabad News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement