Punjab Weather Update : ਪੰਜਾਬ ਵਿਚ ਅਗਲੇ ਦਿਨਾਂ ਵਿਚ ਪਵੇਗਾ ਭਾਰੀ ਮੀਂਹ, ਅਲਰਟ ਹੋਇਆ ਜਾਰੀ

By : GAGANDEEP

Published : Apr 10, 2024, 1:29 pm IST
Updated : Apr 10, 2024, 1:29 pm IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਮੌਸਮ ਵਿਭਾਗ ਵੱਲੋਂ ਪੂਰੇ ਪੰਜਾਬ ਵਿਚ ਯੈਲੋ ਅਲਰਟ ਜਾਰੀ

Punjab Weather Update News in punjabi: ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਅਗਲੇ ਪੰਜ ਦਿਨਾਂ ਤੱਕ ਸੂਬੇ ਵਿਚ ਤੇਜ਼ ਹਵਾਵਾਂ ਚੱਲਣ ਨਾਲ ਮੀਂਹ ਪਵੇਗਾ। ਮੌਸਮ ਵਿਭਾਗ ਅਨੁਸਾਰ 13, 14 ਅਤੇ 15 ਅਪ੍ਰੈਲ ਨੂੰ ਪੰਜਾਬ ‘ਚ ਤੂਫਾਨ ਅਤੇ ਹਨ੍ਹੇਰੀ ਦੇ ਨਾਲ-ਨਾਲ ਲਗਾਤਾਰ ਮੀਂਹ ਪਵੇਗਾ।

ਇਹ ਵੀ ਪੜ੍ਹੋ: Punjab Cultural News: ਅਲੋਪ ਹੋਇਆ ਤੂੜੀ ਵਾਲਾ ਕੋਠਾ 

ਜੇਕਰ ਪੰਜਾਬ ‘ਚ 3 ਦਿਨ ਲਗਾਤਾਰ ਬਰਸਾਤ ਹੁੰਦੀ ਹੈ ਤਾਂ ਕਿਸਾਨਾਂ ਦੀ ਵਾਢੀ ਕੀਤੀ ਕਣਕ ਦੀ ਫਸਲ ਜ਼ਮੀਨ ‘ਤੇ ਡਿੱਗ ਜਾਵੇਗੀ, ਜਿਸ ਨਾਲ ਉਨ੍ਹਾਂ ਦਾ ਭਾਰੀ ਮਾਲੀ ਨੁਕਸਾਨ ਹੋਵੇਗਾ। ਮੀਂਹ ਨੇ ਇਕ ਵਾਰ ਫਿਰ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿਤੀਆਂ ਹਨ, ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ, ਉਥੇ ਹੀ ਅੰਨਦਾਤਾਵਾਂ ‘ਤੇ ਕਾਲੇ ਬੱਦਲ ਛਾ ਜਾਣਗੇ। ਤੂਫ਼ਾਨ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ। ਇਸ ਤੋਂ ਇਲਾਵਾ 10 ਅਤੇ 11 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ’ਚ ਮੀਂਹ ਪਵੇਗਾ।

ਇਹ ਵੀ ਪੜ੍ਹੋ: 'ਆਪ' ਵੱਲੋਂ ਅਰਵਿੰਦ ਕੇਜਰੀਵਾਲ ਦੇ ਘਰ ਅਹਿਮ ਮੀਟਿੰਗ ,ਪੰਜਾਬ ਦੇ ਸੀਐਮ ਭਗਵੰਤ ਮਾਨ, ਸੁਨੀਤਾ ਕੇਜਰੀਵਾਲ, ਸੰਜੇ ਸਿੰਘ ਮੌਜੂਦ

ਵਰਨਣਯੋਗ ਹੈ ਕਿ ਇਸ ਸਮੇਂ ਪੰਜਾਬ ਦੇ ਕਈ ਇਲਾਕਿਆਂ ਵਿਚ ਕਣਕ ਦੀ ਫ਼ਸਲ ਪੱਕ ਚੁੱਕੀ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਫ਼ਸਲ ਪੱਕਣ ਦੀ ਕਗਾਰ ‘ਤੇ ਹੈ। ਇਸ ਸਬੰਧੀ ਸਰਕਾਰ ਵੱਲੋਂ ਪਹਿਲੀ ਅਪਰੈਲ ਤੋਂ ਸਰਕਾਰੀ ਖਰੀਦ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀ ਕਣਕ ਮੰਡੀਆਂ ਵਿੱਚ ਆਉਣ ਵਾਲੀ ਫ਼ਸਲ ਦੀ ਖ਼ਰੀਦ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਿਸ ਤਰ੍ਹਾਂ ਮੌਸਮ ਵਿਭਾਗ ਨੇ ਮੌਸਮ ਦੀ ਭਵਿੱਖਬਾਣੀ ਕੀਤੀ ਹੈ, ਉਸ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Punjab Weather Update News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement