Punjab News : ਸੁਪਰੀਮ ਕੋਰਟ 'ਚ ਸਰਕਾਰ ਨੇ ਕਿਹਾ, ਸੁਖਪਾਲ ਖਹਿਰਾ ਖ਼ਿਲਾਫ਼ ਚੱਲ ਰਹੇ ਮੁਕੱਦਮੇ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ
Published : Apr 10, 2024, 5:16 pm IST
Updated : Apr 10, 2024, 5:23 pm IST
SHARE ARTICLE
Sukhpal Khaira
Sukhpal Khaira

ਸੁਪਰੀਮ ਕੋਰਟ ਨੇ ਸਰਕਾਰ ਨੂੰ ਲਿਖਤੀ ਜਵਾਬ ਦਾਖ਼ਲ ਕਰਨ ਲਈ ਦਿੱਤਾ ਚਾਰ ਹਫ਼ਤਿਆਂ ਦਾ ਸਮਾਂ

Punjab News : ਕਾਂਗਰਸੀ ਆਗੂ ਸੁਖਪਾਲ ਖਹਿਰਾ ਨਾਲ ਜੁੜੇ 9 ਸਾਲ ਪੁਰਾਣੇ ਨਸ਼ਾ ਤਸਕਰੀ ਦੇ ਮਾਮਲੇ ਦੀ ਅਹਿਮ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਈ ਹੈ। ਇਸ ਮੌਕੇ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਸੁਖਪਾਲ ਖਹਿਰਾ ਖ਼ਿਲਾਫ਼ ਚੱਲ ਰਹੇ ਮੁਕੱਦਮੇ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ। ਸੁਪਰੀਮ ਕੋਰਟ ਨੇ ਸਰਕਾਰ ਨੂੰ ਲਿਖਤੀ ਜਵਾਬ ਦਾਖ਼ਲ ਕਰਨ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ।

ਕੀ ਸੀ ਪੂਰਾ ਮਾਮਲਾ 

ਜਲਾਲਾਬਾਦ ਪੁਲੀਸ ਨੇ ਸਾਲ 2015 ਵਿੱਚ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ 'ਚੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, 315 ਬੋਰ ਦਾ ਇੱਕ ਦੇਸੀ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ।

 

ਓਥੇ ਹੀ ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ (PSO) ਜੋਗਾ ਸਿੰਘ, ਨਿੱਜੀ ਸਹਾਇਕ ਮਨੀਸ਼, ਪਿੰਡ ਬਾਠ (ਜਲੰਧਰ) ਦਾ ਇੱਕ ਵਿਅਕਤੀ, ਐਨਆਰਆਈ ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਬਾਜਵਾ ਕਲਾਂ ਪਿੰਡ (ਜਲੰਧਰ) ਦੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

 

ਪਿਛਲੇ ਸਾਲ ਘਰੋਂ ਕੀਤਾ ਗਿਆ ਸੀ ਗ੍ਰਿਫਤਾਰ  


ਦੱਸ ਦੇਈਏ ਕਿ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਪੁਲਿਸ ਨੇ 28 ਸਤੰਬਰ 2023 ਨੂੰ ਸਵੇਰੇ 5 ਵਜੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਉਹ ਸ਼ੁਰੂ ਤੋਂ ਹੀ ਕਹਿੰਦੇ ਆ ਰਹੇ ਸੀ ਕਿ ਉਸ ਖਿਲਾਫ ਗਲਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਿੰਨ ਮਹੀਨਿਆਂ ਬਾਅਦ ਜਦੋਂ ਉਸ ਨੂੰ ਜ਼ਮਾਨਤ ਮਿਲੀ ਤਾਂ ਇਕ ਹੋਰ ਕੇਸ ਦਰਜ ਕੀਤਾ ਗਿਆ। ਹਾਲਾਂਕਿ ਹੁਣ ਉਹ ਜ਼ਮਾਨਤ 'ਤੇ ਬਾਹਰ ਹਨ।

 

 

Location: India, Punjab

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement