Punjab News : ਭਲਕੇ ਪੰਜਾਬ 'ਚ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ
Published : Apr 10, 2024, 10:25 am IST
Updated : Apr 10, 2024, 10:25 am IST
SHARE ARTICLE
Holiday
Holiday

Punjab News : ਭਲਕੇ ਬੰਦ ਰਹਿਣਗੇ ਸਕੂਲ-ਕਾਲਜ, ਪੰਜਾਬ 'ਚ ਰਹੇਗੀ ਸਰਕਾਰੀ ਛੁੱਟੀ

Punjab News : ਪੰਜਾਬ 'ਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

 

ਦਰਅਸਲ ਇਸ ਦਿਨ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ। ‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।


ਦੱਸ ਦੇਈਏ ਕਿ ਇਸ ਤੋਂ ਇਲਾਵਾ ਸੂਬੇ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਵੀ ਵੱਖ ਵੱਖ ਦਿਨ ਛੁੱਟੀਆਂ ਐਲਾਨੀਆਂ ਗਈਆਂ ਹਨ।  ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ ਸੂਬੇ ਵਿਚ ਵੋਟਿੰਗ ਵਾਲੇ ਦਿਨ ਯਾਨੀ 25 ਮਈ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।

ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਹਰਿਆਣਾ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 25-05-2024 (ਸ਼ਨੀਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਇਸ ਤੋਂ ਇਲਾਵਾ 25 ਮਈ ਨੂੰ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement