Amritsar News : ਇਕ ਕੁੜੀ ਪਿੱਛੇ ਲੜ ਪਏ ਦੋ ਮੁੰਡੇ, ਭਰੇ ਬਾਜ਼ਾਰ ਵਿਚ ਸ਼ਰੇਆਮ ਚੱਲੀਆਂ ਤਲਵਾਰਾਂ
Published : Apr 10, 2024, 2:59 pm IST
Updated : Apr 10, 2024, 2:59 pm IST
SHARE ARTICLE
Two boys fighting For a girl Amritsar News in punjabi
Two boys fighting For a girl Amritsar News in punjabi

Amritsar News : ਦੁਕਾਨਾਦਾਰਾਂ ਨੇ ਨੌਜਵਾਨਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ

Two boys fighting For a girl Amritsar News in punjabi : ਅੰਮ੍ਰਿਤਸਰ ਦੀ ਸੰਧੂ ਕਲੋਨੀ ਵਿੱਚ ਦੋ ਲੜਕੇ  ਜੋ ਆਪਸ ਵਿੱਚ ਰਿਸ਼ਤੇਦਾਰ ਹਨ ਇੱਕ ਲੜਕੀ ਪਿੱਛੇ ਲੜ ਪਏ। ਦੋਵਾਂ ਧਿਰਾਂ ਦੇ ਨੌਜਵਾਨਾਂ ਵਿੱਚ ਝਗੜਾ ਹੋ ਗਿਆ। ਇਸ ਤੋਂ ਬਾਅਦ ਦੋਵੇਂ ਉੱਥੋਂ ਚਲੇ ਗਏ।

ਇਹ ਵੀ ਪੜ੍ਹੋ: Arvind Kejriwal News: ''ਸਾਨੂੰ ਰਾਜਨੀਤੀ 'ਚ ਨਾ ਪਾਓ''... ਕੇਜਰੀਵਾਲ ਖਿਲਾਫ ਤੀਜੀ ਪਟੀਸ਼ਨ ਖਾਰਜ, ਅਦਾਲਤ ਨੇ ਲਗਾਇਆ 50 ਹਜ਼ਾਰ ਦਾ ਜੁਰਮਾਨਾ 

 ਇਕ ਨੌਜਵਾਨ ਦੇ ਜਾਣ ਤੋਂ ਕੁਝ ਦੇਰ ਬਾਅਦ ਹੀ ਦੂਜੇ ਨੌਜਵਾਨ ਨੇ ਹਥਿਆਰਾਂ ਸਮੇਤ ਆਪਣੇ ਸਾਥੀਆਂ ਨੂੰ ਬੁਲਾ ਕੇ ਬਾਜ਼ਾਰ ਵਿਚ ਦਹਿਸ਼ਤ ਫੈਲਾ ਦਿੱਤੀ। ਜਿਸ ਕਾਰਨ ਪੀੜਤ ਨੇ ਹੁਣ ਉਕਤ ਹਮਲਾਵਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਜਾਣਕਾਰੀ ਦਿੰਦੇ ਹੋਏ ਐੱਸਐੱਚਓ ਕਪਿਲ ਕੌਸ਼ਲ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਕਿ ਦੋ ਨੌਜਵਾਨ ਜੋ ਕਿ ਆਪਸ ਵਿਚ ਰਿਸ਼ਤੇਦਾਰ ਹਨ, ਦਾ ਬਾਜ਼ਾਰ ਵਿੱਚ ਇੱਕ ਲੜਕੀ ਨੂੰ ਲੈ ਕੇ ਝਗੜਾ ਹੋ ਗਿਆ।

ਇਹ ਵੀ ਪੜ੍ਹੋ: Jalandhar NRI Girl News: NRI ਕੁੜੀ ਨਾਲ ਹੋਇਆ ਧੋਖਾ, ਪ੍ਰਵਾਰ ਨੇ ਗੇਅ ਨੌਜਵਾਨ ਨਾਲ ਕਰਵਾਇਆ ਵਿਆਹ 

ਦੋਵਾਂ ਵਿਚਾਲੇ ਝਗੜਾ ਇੰਨਾ ਵੱਧ ਗਿਆ ਕਿ ਪਹਿਲਾਂ ਦੋਵਾਂ ਵਿਚਾਲੇ ਹੱਥੋਪਾਈ ਹੋ ਗਈ, ਫਿਰ ਰੰਜਿਸ਼ ਕਾਰਨ ਦੂਜੇ ਨੌਜਵਾਨ ਨੇ ਆਪਣੇ ਕੁਝ ਦੋਸਤਾਂ ਨਾਲ ਮਿਲ ਕੇ ਤਲਵਾਰ ਅਤੇ ਡੰਡਿਆਂ ਨਾਲ ਹਮਲਾ ਕਰ ਦਿਤਾ। ਇਸ ਦੌਰਾਨ ਰਾਹਤ ਇਹ ਰਹੀ ਕਿ ਨੌਜਵਾਨ ਉਥੋਂ ਫ਼ਰਾਰ ਹੋ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਬਾਜ਼ਾਰ ਦੇ ਦੁਕਾਨਦਾਰਾਂ ਨੇ ਦੋਵਾਂ ਨੌਜਵਾਨਾਂ ਖ਼ਿਲਾਫ਼ ਪਰਚਾ ਦਰਜ ਕਰਕੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਨੌਜਵਾਨਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਵਾਂ ਧਿਰਾਂ ਨੂੰ ਬੁਲਾ ਕੇ ਕਾਰਵਾਈ ਕੀਤੀ ਜਾਵੇਗੀ।

(For more Punjabi news apart from Two boys fighting For a girl Amritsar News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement