Punjab Vigilance: ਵਿਜੀਲੈਂਸ ਨੇ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ
Published : Apr 10, 2024, 7:46 pm IST
Updated : Apr 10, 2024, 7:46 pm IST
SHARE ARTICLE
VB ARRESTS PATWARI, HIS ACCOMPLICE FOR TAKING RS 3,500 BRIBE  Ludhiana news
VB ARRESTS PATWARI, HIS ACCOMPLICE FOR TAKING RS 3,500 BRIBE Ludhiana news

Punjab Vigilance: ਪਲਾਟ ਦਾ 30 ਸਾਲਾਂ ਦਾ ਜਮ੍ਹਾਂਬੰਦੀ ਰਿਕਾਰਡ ਜਾਰੀ ਕਰਨ ਬਦਲੇ ਮੰਗੇ ਸੀ ਪੈਸੇ

VB ARRESTS PATWARI, HIS ACCOMPLICE FOR TAKING RS 3,500 BRIBE  Ludhiana news: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੈਕਟਰ 32, ਚੰਡੀਗੜ੍ਹ ਰੋਡ, ਲੁਧਿਆਣਾ ਸਥਿਤ ਪਟਵਾਰਖਾਨੇ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਵਿੰਦਰ ਸਿੰਘ ਸੋਢੀ ਅਤੇ ਉਸ ਦੇ ਕਰਿੰਦੇ ਅਮਨਦੀਪ ਸਿੰਘ ਉਰਫ਼ ਦੀਪ ਵਾਸੀ ਪਿੰਡ ਢੇਰੀ, ਨੇੜੇ ਮੇਹਰਬਾਨ, ਜ਼ਿਲ੍ਹਾ ਲੁਧਿਆਣਾ ਨੂੰ 3,500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਪਟਵਾਰੀ ਅਤੇ ਉਸ ਦੇ ਕਰਿੰਦੇ ਨੂੰ ਤੇਲੂ ਰਾਮ ਵਾਸੀ ਚੰਦਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: CBI News: ਚੰਡੀਗੜ੍ਹ ’ਚ CBI ਨੇ ਰਿਸ਼ਵਤਖੋਰੀ ਦੇ ਮਾਮਲੇ ’ਚ ਸਬ-ਇੰਸਪੈਕਟਰ ਅਤੇ ASI ਨੂੰ ਕੀਤਾ ਗ੍ਰਿਫ਼ਤਾਰ  

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਬੈਂਕ ਤੋਂ ਕਰਜ਼ਾ ਲੈਣ ਲਈ ਉਸ ਦੇ ਪਲਾਟ ਦਾ 30 ਸਾਲਾਂ ਦਾ ਜਮ੍ਹਾਂਬੰਦੀ ਰਿਕਾਰਡ ਜਾਰੀ ਕਰਨ ਬਦਲੇ ਉਕਤ ਪਟਵਾਰੀ ਅਤੇ ਉਸ ਦਾ ਕਰਿੰਦੇ ਨੇ ਉਸ ਕੋਲੋਂ 3500 ਰੁਪਏ ਰਿਸ਼ਵਤ ਦੀ ਮੰਗ ਕੀਤੀ।  ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਮੁਲਾਕਾਤ ਸਮੇਂ, ਪਟਵਾਰੀ ਨੇ ਇਸ ਸਬੰਧੀ ਉਸ ਨੂੰ ਆਪਣੇ ਕਰਿੰਦੇ ਅਮਨਦੀਪ ਸਿੰਘ ਉਰਫ ਦੀਪ ਨੂੰ ਮਿਲਣ ਲਈ ਕਿਹਾ, ਜਿਸ ਨੇ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਵਜੋਂ 3500 ਰੁਪਏ ਦੀ ਮੰਗ ਕੀਤੀ। ਜਿਸ ਵਿੱਚੋਂ ਪਟਵਾਰੀ ਦੇ ਕਰਿੰਦੇ ਨੇ 500 ਰੁਪਏ ਆਪਣੇ ਲਈ ਲੈਣ ਅਤੇ ਬਾਕੀ 3000 ਰੁਪਏ ਪਟਵਾਰੀ ਨੂੰ ਦੇਣ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਉਕਤ ਗੱਲਬਾਤ ਦੀ ਰਿਕਾਰਡਿੰਗ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ: High Court News: ਚੋਣਾਂ ਦੌਰਾਨ ਹਥਿਆਰ ਜਮ੍ਹਾ ਕਰਵਾਉਣ ਦੇ ਮਾਮਲੇ ਦਾ ਦਾਇਰਾ ਹਰਿਆਣਾ ਤੇ ਚੰਡੀਗੜ੍ਹ ਤੱਕ ਵਧਾਇਆ  

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਕਥਿਤ ਮੁਲਜ਼ਮ ਅਮਨਦੀਪ ਸਿੰਘ ਉਰਫ਼ ਦੀਪ ਨੂੰ ਉਕਤ ਪਟਵਾਰਖਾਨੇ ਦੀ ਪਾਰਕਿੰਗ ਤੋਂ ਸ਼ਿਕਾਇਤਕਰਤਾ ਕੋਲੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 3500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਦੇ ਨਾਲ ਹੀ ਪਟਵਾਰੀ ਸੁਖਵਿੰਦਰ ਸਿੰਘ ਸੋਢੀ ਨੂੰ ਵੀ ਉਸ ਦੇ ਦਫਤਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Pnjabi news apart from VB ARRESTS PATWARI, HIS ACCOMPLICE FOR TAKING RS 3,500 BRIBE  Ludhiana news, stay tuned to Rozana Spokesman)

Tags: punjab

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement