
Jalalabad News : ਮੋਟਰਸਾਈਕਲ ’ਤੇ ਸਵਾਰ 2 ਵਿਅਕਤੀ ਗੋਲਕ ਚੱਕ ਕੇ ਹੋਏ ਫ਼ਰਾਰ, ਤਸਵੀਰਾਂ ਸੀਸੀਟੀਵੀ ’ਚ ਹੋਈਆਂ ਕੈਦ
Jalalabad News in Punjabi : ਜਲਾਲਾਬਾਦ ਹਲਕੇ ਦੇ ਸਰਹੱਦੀ ਪਿੰਡ ਚੱਕ ਖੀਵਾ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ ਜਿੱਥੇ ਗੁਰਦੁਆਰਾ ਸਾਹਿਬ ’ਚ ਬੀਤੇ ਕੱਲ੍ਹ ਦੁਪਹਿਰ 2 ਵਜੇ ਦੇ ਕਰੀਬ ਮੋਟਰਸਾਈਕਲ ’ਤੇ ਸਵਾਰ 2 ਵਿਅਕਤੀ ਆਉਂਦੇ ਹਨ ਅਤੇ ਗੁਰਦੁਆਰਾ ਸਾਹਿਬ ਦੀ ਗੋਲਕ ਚੱਕ ਕੇ ਉਥੋਂ ਫ਼ਰਾਰ ਹੋ ਜਾਂਦੇ ਹਨ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ’ਚ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਈ ਹੈ।
ਦੱਸ ਦਈਏ ਕਿ ਇਸ ਸਬੰਧ ’ਚ ਨਿਹੰਗ ਸਿੰਘਾਂ ਦੇ ਵੱਲੋਂ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਮੌਕੇ ’ਤੇ ਪਹੁੰਚੇ ਨਿਹੰਗ ਸਿੰਘਾਂ ਨੇ ਕਿਹਾ ਕਿ ਇੱਥੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਜੀ ਅਣਗਹਿਲੀ ਹੈ ਜਿਸ ਦੇ ਚਲਦਿਆਂ ਇਹ ਘਟਨਾ ਵਾਪਰੀ ਹੈ। ਉਹਨਾਂ ਨੇ ਕਿਹਾ ਕਿ ਗ੍ਰੰਥੀ ਵੱਲੋਂ ਗੁਰਦੁਆਰਾ ਸਾਹਿਬ ਨੂੰ ਤਾਲਾ ਨਹੀਂ ਲਗਾਇਆ ਗਿਆ ਸੀ ਅਤੇ ਇਕੱਲਿਆਂ ਛੱਡਿਆ ਗਿਆ ਸੀ ਜਿਸ ਦਾ ਫ਼ਾਇਦਾ ਚੁੱਕ ਚੋਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਫ਼ਿਲਹਾਲ ਇਸ ਮਾਮਲੇ ਦੇ ਵਿੱਚ ਪੁਲਿਸ ਨੂੰ ਇਤਲਾਹ ਦੇ ਦਿੱਤੀ ਗਈ ਹੈ ਅਤੇ ਚੋਰਾਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
(For more news apart from Golak stolen in broad daylight from Gurdwara Sahib in Chak Khiva village Jalalabad News in Punjabi News in Punjabi, stay tuned to Rozana Spokesman)