
ਤਾਜ਼ਾ ਪੱਤਰ ਵਿਚ ਰੰਧਾਵਾ ਨੇ ਲਿਖਿਆ ਹੈ ਕਿ ਪੰਜਾਬ ਵਿਚ ਅਕਾਲੀ ਦਲ ਦੀ ਭਰਤੀ ਮੁਹਿੰਮ ਸਬੰਧੀ ਚਲ ਰਹੀਆਂ ਕੋਸ਼ਿਸ਼ਾਂ ਕਾਨੂੰਨੀ ਦਾਇਰੇ ਤੋਂ ਬਾਹਰ ਹਨ।
MP Sukhjinder Randhawa writes letter to Election Commission: ਕਾਂਗਰਸੀ ਆਗੂ ਅਤੇ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਅਤੇ ਪ੍ਰਧਾਨ ਦੀ ਨਿਯੁਕਤੀ ਲਈ ਰੱਖੀ ਗਈ ਤਾਰੀਕ ਤੇ ਜਗ੍ਹਾਂ ਉੱਤੇ ਸਵਾਲ ਚੁੱਕੇ ਹਨ। ਰੰਧਾਵਾ ਨੇ ਪੱਤਰ ਵਿਚ ਲਿਖਿਆ ਕਿ ਉਨ੍ਹਾਂ ਪਹਿਲਾਂ ਵੀ ਇਸ ਸਬੰਧੀ ਕਈ ਵਾਰ ਬੇਨਤੀ ਕੀਤੀ ਹੈ ਪਰ ਚੋਣ ਕਮਿਸ਼ਨ ਵਲੋਂ ਉਨ੍ਹਾਂ ਨੂੰ ਕੋਈ ਢੁਕਵਾਂ ਜਵਾਬ ਨਹੀਂ ਮਿਲਿਆ।
ਤਾਜ਼ਾ ਪੱਤਰ ਵਿਚ ਰੰਧਾਵਾ ਨੇ ਲਿਖਿਆ ਹੈ ਕਿ ਪੰਜਾਬ ਵਿਚ ਅਕਾਲੀ ਦਲ ਦੀ ਭਰਤੀ ਮੁਹਿੰਮ ਸਬੰਧੀ ਚਲ ਰਹੀਆਂ ਕੋਸ਼ਿਸ਼ਾਂ ਕਾਨੂੰਨੀ ਦਾਇਰੇ ਤੋਂ ਬਾਹਰ ਹਨ। ਇਸ ਲਈ ਚੋਣ ਕਮਿਸ਼ਨ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ।
ਉਨ੍ਹਾਂ ਅੱਗੇ ਲਿਖਿਆ ਕਿ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ 12 ਅਪ੍ਰੈਲ ਨੂੰ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ ਵਿਖੇ ਹੋਵੇਗੀ। ਜਦਕਿ ਇਹ ਜਗ੍ਹਾਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਅਧੀਨ ਹੈ ਤੇ ਇਸ ਦੀ ਵਰਤੋਂ ਧਾਰਮਕ ਗਤੀਵਿਧੀਆਂ ਲਈ ਹੁੰਦੀ ਹੈ। ਜੇਕਰ ਇਕ ਸਿਆਸੀ ਪਾਰਟੀ ਇਸ ਹਾਲ ਦੀ ਵਰਤੋਂ ਕਰਦੀ ਹੈ ਤਾਂ ਇਹ ਗੈਰ ਕਾਨੂੰਨੀ ਹੋਵੇਗਾ।
ਇਸ ਲਈ ਚੋਣ ਕਮਿਸ਼ਨ ਨੂੰ ਇਸ ਉੱਤੇ ਤੁਰੰਤ ਰੋਕ ਲਾਉਣੀ ਚਾਹੀਦੀ ਹੈ।