
Tarn Taran News : ਕਿਹਾ -ਚਰਨਜੀਤ ਦੇ ਜਾਣ ਨਾਲ ਤਿੰਨ ਬੱਚਿਆਂ ਦੇ ਸਿਰ ਤੋਂ ਉਠਿਆ ਪਿਤਾ ਦਾ ਸਾਇਆ
Tarn Taran News in Punjabi : ਪਿੰਡ ਕੋਟ ਮਹੁੰਮਦ ਖਾਂ ਵਿੱਚ ਦੋ ਧਿਰਾਂ ਦਾ ਝਗੜਾ ਸੁਲਝਾਉਣ ਗਏ ਇੱਕ ਸਬ ਇੰਸਪੈਕਟਰ ਦੀ ਜਾਨ ਚਲੀ ਗਈ, ਜਦਕਿ ਇੱਕ ਹੋਰ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਿਆ। ਪੰਜਾਬ ਸਰਕਾਰ ਵਲੋਂ ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਹੈ, ਜਿਨ੍ਹਾਂ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਕੁਰਬਾਨੀ ਦੇ ਦਿੱਤੀ। ਇਸ ਮਾਮਲੇ ’ਚ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ ।
ਇਸ ਸਬੰਧੀ ਅੱਜ ਰੋਜ਼ਾਨਾ ਸਪੋਕਸਮੈਨ ਦੀ ਟੀਮ ਸ਼ਹੀਦ ਚਰਨਜੀਤ ਸਿੰਘ ਦੇ ਜੱਦੀ ਪਿੰਡ ਥੇਹ ਸਰਹਾਲੀ ਪਹੁੰਚੀ, ਜਿਥੇ ਪਰਿਵਾਰ ਵਿਚ ਗਮਗੀਨ ਮਾਹੌਲ ਬਣਿਆ ਹੋਇਆ ਸੀ। ਸ਼ਹਾਦਤ ਹੋਣ ਤੋਂ ਬਾਅਦ ਚਰਨਜੀਤ ਦੇ ਪਿਤਾ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਚਰਨਜੀਤ ਸਿੰਘ ਪੰਜਾਬ ਪੁਲਿਸ ਦਾ ਮੁਲਜ਼ਮ ਸੀ । ਉਨ੍ਹਾਂ ਦੱਸਿਆ ਕਿ ਚਰਨਜੀਤ ਦੇ ਜਾਣ ਨਾਲ ਤਿੰਨ ਬੱਚਿਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ ਹੈ।
ਉਨ੍ਹਾਂ ਦੀ ਅਥਾਹ ਹਿੰਮਤ ਅਤੇ ਸੇਵਾ ਪ੍ਰਤੀ ਵਚਨਬੱਧਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ ਅਤੇ HDFC ਬੈਂਕ 1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦੀ ਅਦਾਇਗੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਅਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ।
ਦੱਸ ਦੇਈਏ ਕਿ ਮਾਮਲਾ ਥਾਣਾ ਗੋਇੰਦਵਾਲ ਸਾਹਿਬ ਦੇ ਪਿੰਡ ਕੋਟ ਮਹੁੰਮਦ ਖਾਂ ਦਾ ਹੈ, ਜਿੱਥੇ ਦੋ ਧਿਰਾਂ ਵਿਚਕਾਰ ਹੋ ਰਹੇ ਝਗੜੇ ਨੂੰ ਰੋਕਣ ਗਈ ਪੁਲਿਸ ਪਾਰਟੀ 'ਤੇ ਝਗੜ ਰਹੇ ਲੋਕਾਂ ਵੱਲੋਂ ਗੋਲੀ ਚਲਾਉਣ ਕਾਰਨ ਸਬ ਇੰਸਪੈਕਟਰ ਚਰਨਜੀਤ ਸਿੰਘ ਨੂੰ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਇੱਕ ਹੋਰ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆ ਹੀ ਐਸਐਸਪੀ ਤਰਨਤਾਰਨ ਅਭਿਮਨਿਊ ਰਾਣਾ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਹਰਮਬੀਰ ਸਿੰਘ ਗਿੱਲ ਮੌਕੇ ਉੱਤੇ ਪਹੁੰਚੇ।
(For more news apart from Punjab Police Sub-Inspector Charanjit Singh's father demands strict action from the government on his martyrdom News in Punjabi, stay tuned to Rozana Spokesman)