ਕਰਜ਼ਾ ਮਾਫ਼ੀ ਤਹਿਤ ਕਰਵਾਇਆ ਸਮਾਗਮ ਕੈਪਟਨ ਸਰਕਾਰ ਵਾਅਦੇ ਪੂਰੇ ਕਰ ਕੇ ਦੇਵੇਗੀ ਵਿਰੋਧੀਆਂ ਨੂੰ ਜੁਆਬ:ਆਸ਼ੂ
Published : May 10, 2018, 11:37 am IST
Updated : May 10, 2018, 11:37 am IST
SHARE ARTICLE
Events organized under debt forgiveness of farmers
Events organized under debt forgiveness of farmers

13069 ਕਿਸਾਨਾਂ ਦਾ 88 ਕਰੋੜ 2 ਲੱਖ ਦਾ ਕਰਜ਼ਾ ਕੀਤਾ ਮਾਫ਼

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਵਿਚ ਕਿਸਾਨਾਂ ਦੇ ਕਰਜ਼ੇ ਮਾਫ਼ ਕਰਨ ਦੇ ਵਾਅਦੇ ਤਹਿਤ ਅੱਜ ਸਥਾਨਕ ਗੁਰੂ ਨਾਨਕ ਭਵਨ ਵਿਚ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ੇ ਮਾਫ਼ ਕਰਨ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹਾ ਲੁਧਿਆਣਾ ਦੇ 13069 ਕਿਸਾਨਾਂ ਨੂੰ 88.02 ਕਰੋੜ ਰੁਪਏ ਦੇ ਕਰਜ਼ਾ ਰਾਹਤ ਪ੍ਰਮਾਣ ਪੱਤਰਾਂ ਦੀ ਵੰਡ ਕੀਤੀ ਗਈ। ਭਾਵੇਂ ਪਹਿਲਾਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੇ ਆਉਣ ਦੀ ਖ਼ਬਰ ਸੀ ਪਰ ਐਨ ਮੌਕੇ 'ਤੇ ਸਿਵਲ ਸਪਲਾਈ ਅਤੇ ਖ਼ੁਰਾਕ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸ਼ਿਰਕਤ ਕੀਤੀ। ਇਸ ਮੌਕੇ ਅਪਣੇ ਸੰਬੋਧਨ ਵਿਚ ਭਾਰਤ ਭੂਸ਼ਨ ਆਸ਼ੂ  ਨੇ  ਕਿਹਾ ਕਿ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਮੰਤਰੀ ਬਣਨ ਤੋਂ ਬਾਅਦ ਉਹ ਪਹਿਲੇ ਸਰਕਾਰ ਦੇ ਕਿਸੇ ਸਮਾਗਮ ਦੀ ਅਗਵਾਈ ਕਰ ਰਹੇ ਹਨ ਅਤੇ ਉਹ ਸਮਾਗਮ ਉਨ੍ਹਾਂ ਦੇ ਅਪਣੇ ਜ਼ਿਲ੍ਹੇ ਦੇ ਕਿਸਾਨਾਂ ਦੇ ਕਰਜ਼ੇ ਮਾਫ਼ੀ ਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਅਪਣੇ ਕੀਤੇ ਸਾਰੇ ਵਾਅਦੇ ਪੂਰੇ ਕਰ ਕੇ ਹੀ ਵਿਰੋਧੀਆਂ ਨੂੰ ਜੁਆਬ ਦੇਵੇਗੀ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨ ਕਰਜ਼ਾ ਰਾਹਤ ਸਮਾਗਮਾਂ ਦੀ ਸ਼ੁਰੂਆਤ ਇਸੇ ਸਾਲ ਮਾਨਸਾ ਤੋਂ ਕੀਤੀ ਗਈ ਸੀ ਅਤੇ ਪਹਿਲੇ ਗੇੜ ਤਹਿਤ ਹੁਣ ਤਕ 2,02,111 ਕਿਸਾਨਾਂ ਨੂੰ 999.67 ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫ਼ਿਕੇਟਾਂ ਦੀ ਵੰਡ ਕੀਤੀ ਜਾ ਚੁਕੀ ਹੈ।  ਇਸ ਮੌਕੇ ਲੋਕ ਸਭਾ ਮੈਂਬਰ ਸ. ਰਵਨੀਤ ਸਿੰਘ ਬਿੱਟੂ ਨੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਸੱਦਾ ਦਿਤਾ ਕਿ ਉਹ ਮੌਜੂਦਾ ਕਿਸਾਨੀ ਦੇ ਹਾਲਾਤ ਨੂੰ ਧਿਆਨ ਵਿਚ ਰਖਦਿਆਂ ਸਮੇਂ ਦੀ ਹਾਣ ਦੀ ਖੇਤੀ ਲਈ ਤਕਨੀਕਾਂ ਨੂੰ ਅਪਨਾਉਣ,ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਅਤੇ ਅਪਣੇ ਬੇਲੋੜੇ ਖ਼ਰਚੇ ਘਟਾਉਣ ਲਈ ਅੱਗੇ ਆਉਣ।

Events organized under debt forgiveness of farmersEvents organized under debt forgiveness of farmers

ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਗਿੱਲ ਦੇ ਵਿਧਾਇਕ  ਕੁਲਦੀਪ ਸਿੰਘ ਵੈਦ, ਸਾਬਕਾ ਮੰਤਰੀ  ਮਲਕੀਤ ਸਿੰਘ ਦਾਖਾ, ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ) ਦੇ ਪ੍ਰਧਾਨ  ਗੁਰਦੇਵ ਸਿੰਘ ਲਾਪਰਾਂ, ਸਹਿਕਾਰੀ ਸਭਾਵਾਂ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਰਜਿਸਟਰਾਰ ਸ. ਗੁਰਦਿੱਤ ਸਿੰਘ ਨੇ ਵੀ ਸੰਬੋਧਨ ਕੀਤਾ।ਸਮਾਗਮ ਦੌਰਾਨ ਵਿਧਾਇਕ ਸ੍ਰੀ ਸੰਜੇ ਤਲਵਾੜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ. ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ, ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਪ੍ਰਧਾਨ ਸ੍ਰੀ ਗੁਰਪ੍ਰੀਤ ਗੋਗੀ, ਮੇਜਰ ਸਿੰਘ ਭੈਣੀ ਜਨਰਲ ਸਕੱਤਰ ਪੰਜਾਬ ਕਾਂਗਰਸ,  ਮੇਜਰ ਸਿੰਘ ਮੁੱਲਾਂਪੁਰ,  ਆਨੰਦ ਸਰੂਪ ਸਿੰਘ ਮੋਹੀ, ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਦੀਪ ਦੁੱਗਰੀ, ਯੂਥ ਕਾਂਗਰਸ ਦੇ ਪ੍ਰਧਾਨ ਰਮਨੀਤ ਸਿੰਘ ਗਿੱਲ, ਸਾਬਕਾ ਪ੍ਰਧਾਨ ਡਿੰਪਲ ਰਾਣਾਂ,  ਨਰੇਸ਼ ਧੀਂਗਾਨ, ਕੌਂਸਲਰ ਨਰਿੰਦਰ ਸ਼ਰਮਾ ਕਾਲਾ, ਜਰਨੈਲ ਸਿਘ , ਰਛਪਾਲ ਸਿੰਘ ਤਲਵਾੜਾ, ਲਾਡੀ ਸਰਪੰਚ ਜੱਸੜ, ਸ਼ੈਂਪੀ ਭਨੋਹੜ, ਮਲਕੀਤ ਸਿੰਘ ਗਿੱਲ, ਇਕਬਾਲ ਸਿੰਘ ਜੰਡਿਆਲੀ, ਸੁਸ਼ੀਲ ਕੁਮਾਰ ਸ਼ੀਲਾ  ਆਦਿ ਹਾਜ਼ਰ ਸਨ ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement