
ਲੁਧਿਆਣਾ ਦੇ ਬਸਤੀ ਚੌਂਕ ਵਿਖੇ ਇਕ ਸੜਕ ਹਾਦਸੇ ਦੌਰਾਨ ਹੋਈ ਮੋਟਰਸਾਈਕਲ ਸਵਾਰ ਦੀ ਮੌਤ ਤੋਂ ਬਾਅਦ ਭੜਕੇ ਲੋਕਾਂ ਦੀ ਭੀੜ ਨੇ ਪੀਆਰਟੀਸੀ ਦੀ ਬੱਸ ਨੂੰ ਅੱਗ ਲਗਾ ਦਿਤੀ ਹੈ।
ਲੁਧਿਆਣਾ: ਸਥਾਨਕ ਬਸਤੀ ਚੌਂਕ ਵਿਖੇ ਇਕ ਸੜਕ ਹਾਦਸੇ ਦੌਰਾਨ ਹੋਈ ਮੋਟਰਸਾਈਕਲ ਸਵਾਰ ਦੀ ਮੌਤ ਤੋਂ ਬਾਅਦ ਭੜਕੇ ਲੋਕਾਂ ਦੀ ਭੀੜ ਨੇ ਪੀਆਰਟੀਸੀ ਦੀ ਬੱਸ ਨੂੰ ਅੱਗ ਲਗਾ ਦਿਤੀ ਹੈ। ਜਿਸ ਕਾਰਨ ਉਥੇ ਮਾਹੌਲ ਕਾਫ਼ੀ ਤਣਾਅਪੂਰਨ ਹੋ ਗਿਆ ਹੈ। ਘਟਨਾ ਦਾ ਪਤਾ ਲਗਦਿਆਂ ਹੀ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਘਟਨਾ ਸਥਾਨ 'ਤੇ ਪਹੁੰਚ ਗਈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਬਸਤੀ ਚੌਂਕ ਵਿਖੇ ਸਵੇਰੇ ਪੀਆਰਟੀਸੀ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ।
Fire at Ludhiana
ਇਸ ਤੋਂ ਬਾਅਦ ਗੁੱਸੇ ਵਿਚ ਆਈ ਭੀੜ ਨੇ ਬੱਸ ਦੀ ਭੰਨਤੋੜ ਕਰਕੇ ਉਸ ਨੂੰ ਅੱਗ ਦੇ ਹਵਾਲੇ ਕਰ ਦਿਤਾ। ਦੱਸ ਦਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੀਆਰਟੀਸੀ ਦੀ ਬੱਸ ਜਲੰਧਰ ਵਾਲੇ ਪਾਸੇ ਤੋਂ ਬਸਤੀ ਜੋਧੇਵਾਲ ਹੁੰਦੀ ਹੋਈ ਬੱਸ ਸਟੈਂਡ ਵੱਲ ਜਾ ਰਹੀ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।