ਚੋਣਾਂ ਦੇ ਨੇੜੇ ਆ ਭਾਜਪਾ ਉਮੀਦਵਾਰ ਸੰਨੀ ਦਿਉਲ ਦੀਆਂ ਵਧੀਆਂ ਮੁਸ਼ਕਿਲਾਂ
Published : May 10, 2019, 11:40 am IST
Updated : May 10, 2019, 11:40 am IST
SHARE ARTICLE
Sunny Deol
Sunny Deol

ਸੂਬੇ ਵਿਚ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਹੀ ਗੁਰਦਾਸਪੁਰ ਤੋਂ ਚੋਣ ਮੈਦਾਨ ਵਿਚ...

ਜਲੰਧਰ : ਸੂਬੇ ਵਿਚ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਹੀ ਗੁਰਦਾਸਪੁਰ ਤੋਂ ਚੋਣ ਮੈਦਾਨ ਵਿਚ ਉਤਰੇ ਭਾਜਪਾ ਦੇ ਉਮੀਦਵਾਰ ਸੰਨੀ ਦਿਉਲ ਲਈ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹਾਲ ਹੀ ਸੂਬੇ ਦੇ ਮੁੱਖ ਚੋਣ ਕਮਿਸ਼ਨਰ ਨੇ ਸੰਨੀ ਦਿਉਲ ਦੇ ਚੋਣ ਖਰਚੇ ਵਿਚ 6 ਲੱਖ 68 ਹਜਾਰ 445 ਰੁਪਏ ਦਾ ਫ਼ਰਕ ਹੋਣ ਦੇ ਕਾਰਨ ਸੰਨੀ ਦਿਉਲ ਨੂੰ ਨੋਟਿਸ ਭੇਜਿਆ ਹੈ।

Lok Sbha ElectionLok Sbha Election

ਜਿਸ ਵਿਚ ਸੰਨੀ ਦਿਉਲ ਨੂੰ ਬਣਦੀ ਜਾਣਕਾਰੀ ਦਾ ਵੇਰਵਾ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਸੰਨੀ ਦਿਉਲ ਦੇ 5 ਮਈ ਤੋਂ ਪਹਿਲਾਂ ਹਾਰ ਦਿਨ ਹੋਏ ਖਰਚੇ ਦੇ ਵੇਰਵੇ ਤੋਂ ਇਲਾਵਾ ਉਨ੍ਹਾਂ ਲਈ ਚੋਣ ਪਰਚਾਰ ਕਰਨ ਆਏ ਸਟਾਰ ਪ੍ਰਚਾਰਕਾਂ ਦਾ ਖਰਚੇ ਦੇ ਜਾਣਕਾਰੀ ਮੰਗੀ ਹੈ।

Sunny DeolSunny Deol

ਦੱਸ ਦਈਏ ਕਿ ਸੰਨੀ ਦਿਉਲ ਦੇ ਪ੍ਰਚਾਰ ਲਈ ਵਰਤੇ ਜਾਣ ਵਾਲੇ ਸਾਧਣ, ਸੋਸ਼ਲ ਮੀਡੀਆ ‘ਤੇ ਪ੍ਰਚਾਰ ਲਈ ਵਰਤੇ ਜਾਣ ਵਾਲੇ ਵਿਗਿਆਪਨਾਂ ਅਤੇ ਆਈਟੀ ਸੈਲ ਵਰਕਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਤਨਖਾਹਾਂ ਦੀ ਜਾਣਕਾਰੀ ਤੋਂ ਇਲਾਵਾ ਸੰਨੀ ਦਿਉਲ ਦੇ ਬੈਂਕ ਵਿਚ ਜਮ੍ਹਾਂ ਰਾਸ਼ੀ ਦਾ ਵੇਰਵਾ ਮੰਗਿਆ ਹੈ ਨਾਲ ਹੀ ਪਰਵਾਰ ਵੱਲੋਂ ਵਰਤੀ ਜਾਣ ਵਾਲੀ ਹਵਾਈ ਸਹੂਲਤਾਂ ਦੇ ਸਮੇਤ ਹੋਰ ਸਟਾਰ ਜੋ ਵੀ ਉਨ੍ਹਾਂ ਦੇ ਚੋਣ ਪ੍ਰਚਾਰ ਲਈ ਆਉਂਦੇ ਹਨ ਉਨ੍ਹਾਂ ਦੀ ਵੀ ਜਾਣਕਾਰੀ ਮੰਗੀ ਗਈ ਹੈ। ਜ਼ਿਕਰਯੋਗ ਹੈ ਕੁਝ ਦਿਨ ਪਹਿਲਾਂ ਹੀ ਕਾਂਗਰਸ ਵੱਲੋਂ ਸੰਨੀ ਦਿਉਲ ਵੱਲੋਂ ਸੀਮਾ ਤੋਂ ਵੱਧ ਖ਼ਰਚ ਕਰਨ ਦੀ ਸ਼ਿਕਾਇਤ ਚੋਣ ਕਮਿਸ਼ਨਰ ਕੋਲ ਕੀਤੀ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement