ਮੋਦੀ ਪੰਜਾਬ ਵਾਸੀਆਂ ਤੋਂ ਕਿਸ ਅਧਿਕਾਰ ਨਾਲ ਵੋਟਾਂ ਮੰਗਦੇ ਹਨ : ਕੈਪਟਨ 
Published : May 10, 2019, 8:57 pm IST
Updated : May 10, 2019, 8:57 pm IST
SHARE ARTICLE
Captain Amarinder Singh addressing rally
Captain Amarinder Singh addressing rally

ਮੋਦੀ ਨੇ ਬੇਨਤੀਆਂ ਦੇ ਬਾਵਜੂਦ ਪੰਜਾਬ ਪ੍ਰਤੀ ਜ਼ਾਲਮਾਨਾ ਵਤੀਰਾ ਅਪਣਾਈ ਰਖਿਆ

ਪਟਿਆਲਾ : ਭਾਜਪਾ ਤੇ ਅਕਾਲੀ ਦਲ ਲਈ ਪੰਜਾਬ ਵਿਚ ਚੋਣ ਪ੍ਰਚਾਰ ਕਰਨ ਲਈ ਨਰਿੰਦਰ ਮੋਦੀ ਦੇ ਪਹੁੰਚਣ ਤੋਂ ਕੁੱਝ ਘੰਟੇ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਲਈ ਕੁੱਝ ਵੀ ਨਾ ਕਰਨ ਦੇ ਬਾਵਜੂਦ ਸੂਬੇ ਦੇ ਲੋਕਾਂ ਤੋਂ ਵੋਟਾਂ ਮੰਗਣ ਲਈ ਪ੍ਰਧਾਨ ਮੰਤਰੀ ਢੀਠਪੁਣੇ ਵਾਸਤੇ ਉਸ 'ਤੇ ਤਿੱਖਾ ਹਮਲਾ ਕੀਤਾ ਹੈ।

Congress rally-1Congress rally-1

ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ਵਿਚ ਪ੍ਰਤਾਪ ਨਗਰ ਵਿਖੇ ਇਕ ਰੈਲੀ ਮੌਕੇ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਕੋਲੋਂ ਵੋਟਾਂ ਮੰਗਣ ਦਾ ਮੋਦੀ ਨੂੰ ਕੋਈ ਵੀ ਨੈਤਿਕ ਅਧਿਕਾਰ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਕੁੱਝ ਵੀ ਨਹੀਂ ਕੀਤਾ। ਕੈਪਟਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ 2 ਸਾਲਾਂ ਦੌਰਾਨ ਪੰਜਾਬ ਜਾਂ ਇਥੋਂ ਦੇ ਲੋਕਾਂ ਵਾਸਤੇ ਕੁੱਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਕਾਂਗਰਸ ਸਰਕਾਰ ਅਤੇ ਉਨਾਂ ਨੇ ਖੁਦ ਕੇਂਦਰ ਸਰਕਾਰ ਨੂੰ ਸੂਬੇ  ਵਲ ਗ਼ੌਰ ਕਰਨ ਲਈ ਵਾਰ-ਵਾਰ ਬੇਨਤੀਆਂ ਕੀਤੀਆਂ ਪਰ ਕੇਂਦਰ ਨੇ ਪੰਜਾਬ ਪ੍ਰਤੀ ਪੂਰੀ ਤਰਾਂ ਜ਼ਾਲਮਾਨਾ ਵਤੀਰਾ ਅਪਣਾਈ ਰਖਿਆ। 

Congress rally-2Congress rally-2

ਕੈਪਟਨ ਨੇ ਕਿਹਾ ਕਿ ਉਨ੍ਹਾਂ ਖੇਤੀ ਕਰਜ਼ਾ ਮੁਆਫ਼ੀ ਸਕੀਮ ਲਾਗੂ ਕਰ ਕੇ ਨਾ ਕੇਵਲ ਅਪਣਾ ਵਾਅਦਾ ਪੂਰਾ ਕੀਤਾ ਹੈ ਸਗੋਂ ਸੂਬੇ ਦੇ ਪ੍ਰਾਇਮਰੀ ਸਿਹਤ ਬੀਮੇ ਦਾ ਵੀ ਪਸਾਰ ਕੀਤਾ ਹੈ ਜਿਸ ਦੇ ਹੇਠ 42 ਲੱਖ ਪਰਵਾਰਾਂ ਨੂੰ ਲਿਆਂਦਾ ਗਿਆ ਹੈ ਜਦਕਿ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਦੇ ਹੇਠ ਕੇਵਲ 14.96 ਲੱਖ ਐਸ ਈ ਸੀ ਸੀ ਪਰਵਾਰਾਂ ਨੂੰ ਹੀ ਰਖਿਆ ਗਿਆ ਸੀ।

Congress rally-3Congress rally-3

ਮੁੱਖ ਮੰਤਰੀ ਨੇ ਮੋਦੀ ਦੇ ਕੰਮ ਕਰਨ ਦੇ ਤਰੀਕੇ ਦੀ ਡਾ. ਮਨਮੋਹਨ ਸਿੰਘ ਨਾਲ ਤੁਲਨਾ ਕਰਦੇ ਹੋਏ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਅਕਾਲੀ ਸਰਕਾਰ ਦੀਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਦਕਿ ਮੌਜੂਦਾ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਵਲ ਕੋਈ ਵੀ ਤਵੱਜੋਂ ਨਹੀਂ ਦਿਤੀ। ਤਬਦੀਲੀ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਤਕਦੀਰ ਹੁਣ ਲੋਕਾਂ ਦੇ ਹੱਥ ਵਿਚ ਹੈ।  31000 ਕਰੋੜ ਰੁਪਏ ਦੇ ਖੁਰਾਕ ਕ੍ਰੈਡਿਟ ਦੇ ਮੁੱਦੇ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੋਝ ਅਕਾਲੀਆਂ ਨੇ ਸੂਬੇ ਦੇ ਸਿਰ ਪਵਾਇਆ ਹੈ ਅਤੇ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਇਸ ਰਾਸ਼ੀ ਨੂੰ ਕਰਜ਼ੇ ਵਿੱਚ ਬਦਲਣ ਦੀ ਸਹਿਮਤੀ ਦੇ ਦਿਤੀ ਸੀ।

Congress rally-4Congress rally-4

ਉਨ੍ਹਾਂ ਦੀ ਸਰਕਾਰ ਵਲੋਂ ਵਿੱਤ ਮੰਤਰੀ ਨਾਲ ਮੀਟਿੰਗਾਂ ਸਣੇ ਵੱਖ-ਵੱਖ ਪੱਧਰਾਂ 'ਤੇ ਇਹ ਮਾਮਲਾ ਉਠਾਏ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਪੰਜਾਬ ਦੇ ਬੋਝ ਘਟਾਉਣ ਲਈ ਕੁੱਝ ਵੀ ਨਹੀਂ ਕੀਤਾ। ਇਸ ਤੋਂ ਪਹਿਲਾਂ ਪ੍ਰਨੀਤ ਕੌਰ ਨੇ ਝੂਠੇ ਵਾਅਦਿਆਂ ਅਤੇ ਜੀ.ਐਸ.ਟੀ ਤੇ ਨੋਟਬੰਦੀ ਵਰਗੇ ਮਾਰੂ ਫ਼ੈਸਲਿਆਂ ਲਈ ਮੋਦੀ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਉਨਾਂ ਕਿਹਾ ਕਿ ਮੋਦੀ ਵਲੋਂ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ 'ਤੇ ਕੀਤਾ ਗਿਆ ਹਮਲਾ ਉਸ ਦੀ ਵੋਟਾਂ ਪ੍ਰਾਪਤ ਕਰਨ ਦੀ ਨਿਰਾਸ਼ਤਾ ਨੂੰ ਦਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀਆਂ ਅਸਫ਼ਲਤਾਵਾਂ ਕਾਰਨ ਉਸ ਦੇ ਭਰਮ ਭੁਲੇਖੇ ਖ਼ਤਮ ਹੋ ਗਏ ਹਨ ਅਤੇ ਉਸ ਨੇ ਭਾਰਤ ਦੇ ਲੋਕਾਂ ਲਈ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement