ਪੰਜਾਬ ਸਰਕਾਰ ਵਲੋਂ ਘਰ 'ਚ ਇਕਾਂਤਵਾਸ ਸਬੰਧੀ ਐਡਵਾਇਜ਼ਰੀ ਜਾਰੀ
Published : May 10, 2020, 12:56 pm IST
Updated : May 10, 2020, 12:56 pm IST
SHARE ARTICLE
File Photo
File Photo

ਪੰਜਾਬ ਸਰਕਾਰ ਨੇ ਕੋਵਿਡ-19 ਦੇ ਫੈਲਾਅ ਦੇ ਮੱਦੇਨਜ਼ਰ ਦੇਸ਼ ਦੇ ਹੋਰਨਾਂ ਸੂਬਿਆਂ ਤੋਂ ਪੰਜਾਬ

ਚੰਡੀਗੜ੍ਹ, 9 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਕੋਵਿਡ-19 ਦੇ ਫੈਲਾਅ ਦੇ ਮੱਦੇਨਜ਼ਰ ਦੇਸ਼ ਦੇ ਹੋਰਨਾਂ ਸੂਬਿਆਂ ਤੋਂ ਪੰਜਾਬ ਵਾਪਸ ਪਰਤੇ ਵਿਅਕਤੀਆਂ ਲਈ ਘਰ ਵਿਚ ਇਕਾਂਤਵਾਸ 'ਚ ਰਹਿਣ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਾਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਕੋਰੋਨਾ ਵਾਇਰਸ (ਕੋਵਿਡ-19) ਸਿਸਟਮਿਕ ਬਿਮਾਰੀ ਹੈ, ਜੋ ਨੋਵਲ ਕੋਰੋਨਾ ਵਾਇਰਸ ਨਾਲ ਹੁੰਦੀ ਹੈ ਅਤੇ ਜ਼ਿਆਦਾਤਰ ਮੌਕਿਆਂ 'ਤੇ ਛਿੱਕਾਂ ਅਤੇ ਖੰਘ ਦੇ ਛਿੱਟਿਆਂ ਰਾਹੀਂ ਸਾਹ ਜ਼ਰੀਏ ਅੰਦਰ ਜਾਣ ਨਾਲ, ਪੀੜਤ ਵਿਅਕਤੀ ਦੇ ਸੰਪਰਕ ਵਿਚ ਆਉਣ ਨਾਲ ਅਤੇ ਇੰਫੈਕਟਿਡ ਚੀਜ਼ਾਂ/ਵਸਤੂਆਂ ਨੂੰ ਛੂਹਣ ਨਾਲ ਫ਼ੈਲਦੀ ਹੈ। ਕਿਉਂਕਿ ਇਹ ਇਕ ਲਾਗ ਦਾ ਵਾਇਰਸ ਹੈ ਇਸ ਲਈ ਜ਼ਰੂਰੀ ਹੈ ਕਿ ਵਾਇਰਸ ਸਬੰਧੀ ਸਾਰੇ ਸੰਪਰਕਾਂ ਨੂੰ ਇਕਾਂਤਵਾਸ ਕੀਤਾ ਜਾਵੇ ਅਤੇ ਡਾਕਟਰੀ ਜਾਂਚ ਕਰਵਾਈ ਜਾਵੇ।

ਜ਼ਿਕਰਯੋਗ ਹੈ ਕਿ ਸੰਪਰਕ ਉਹ ਤੰਦਰੁਸਤ ਵਿਅਕਤੀ ਹੁੰਦਾ ਹੈ ਜੋ ਕਿਸੇ ਇੰਫੈਕਟਿਡ ਵਿਅਕਤੀ ਜਾਂ ਇੰਫੈਕਟਿਡ ਵਾਤਾਵਰਣ ਦੇ ਜਾਣੇ-ਅਣਜਾਣੇ ਸੰਪਰਕ ਵਿਚ ਆਇਆ ਹੋਵੇ ਅਤੇ ਕੋਰੋਨਾ ਵਾਇਰਸ ਸਾਹਮਣੇ ਆਉਣ ਕਾਰਨ ਉਸ ਦੇ ਬੀਮਾਰ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਐਡਵਾਇਜ਼ਰੀ ਅਨੁਸਾਰ ਨੋਵਲ ਕੋਰੋਨਾ ਵਾਇਰਸ ਬੀਮਾਰੀ (ਕੋਵਿਡ-19) ਦੇ ਯਾਤਰੂ ਨਾਲ ਸਬੰਧਤ/ਗੈਰ-ਸੰਬੰਧਤ ਸ਼ੱਕੀ ਮਾਮਲੇ ਦੀ ਪਛਾਣ ਕਰਨ ਤੋਂ ਬਾਅਦ ਲੋੜੀਂਦੀਆਂ ਸਿਹਤ ਸਹੂਲਤਾਂ ਦੇ ਕੇ ਉਸ ਨੂੰ ਤੁਰਤ ਇਕਾਂਤਵਾਸ 'ਚ ਭੇਜ ਦੇਣਾ ਚਾਹੀਦਾ ਹੈ ਅਤੇ ਅਜਿਹੇ ਮਾਮਲਿਆਂ ਦੇ ਸਾਰੇ ਸੰਪਰਕਾਂ ਸਬੰਧੀ ਵੇਰਵੇ ਇਕੱਤਰ ਕਰਨੇ ਚਾਹੀਦੇ ਹਨ।

File photoFile photo

ਇਕਾਂਤਵਾਸ ਕੋਵਿਡ-19 ਦੇ ਕਿਸੇ ਸ਼ੱਕੀ ਜਾਂ ਪੁਸਟੀ ਵਾਲੇ ਮਾਮਲੇ ਦੇ ਅਜਿਹੇ ਸਾਰੇ ਸੰਪਰਕਾਂ 'ਤੇ ਲਾਗੂ ਹੁੰਦਾ ਹੈ ਅਤੇ ਅਜਿਹੇ ਸਾਰੇ ਵਿਅਕਤੀਆਂ ਨੂੰ 14 ਦਿਨਾਂ ਲਈ ਘਰ ਵਿਚ ਅਲੱਗ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਯਾਤਰਾ ਤੋਂ ਵਾਪਸ ਆਏ ਸਾਰੇ ਵਿਅਕਤੀਆਂ ਨੂੰ 14 ਦਿਨ ਲਈ ਘਰ ਵਿਚ ਏਕਾਂਤਵਾਸ ਕੀਤਾ ਜਾਵੇਗਾ ਭਾਵੇਂ ਕਿ ਉਨ੍ਹਾਂ ਵਿਚ ਕਿਸੇ ਵੀ ਤਰ੍ਹਾਂ ਦੇ ਲੱਛਣ ਨਾ ਹੋਣ ਅਤੇ ਨੈਗੇਟਿਵ ਆਉਣ ਦੀ ਸਥਿਤੀ ਵਿਚ ਸਮੇਂ-ਸਮੇਂ 'ਤੇ ਸਿਹਤ ਟੀਮਾਂ ਵਲੋਂ ਜਾਂਚ ਕੀਤੀ ਜਾਵੇਗੀ। ਯਾਤਰੂਆਂ ਵਲੋਂ ਘੋਸ਼ਣਾ ਪੱਤਰ ਦਿਤਾ ਜਾਵੇਗਾ ਕਿ ਉਹ ਘਰ ਵਿਚ ਏਕਾਂਤਵਾਸ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰ ਰਹੇ ਹਨ।

ਬੁਲਾਰੇ ਨੇ ਕਿਹਾ ਕਿ ਸੂਬੇ 'ਚ ਵਾਪਸ ਪਰਤੇ ਵਿਅਕਤੀਆਂ ਵਲੋਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਸੁਚੱਜੇ ਢੰਗ ਨਾਲ ਕੀਤੀ ਜਾਵੇ ਤਾਂ ਜੋ ਬੀਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਸਿਹਤ ਵਿਭਾਗ ਦੀ ਸਲਾਹ ਅਨੁਸਾਰ ਵਾਪਸ ਆਏ ਯਾਤਰੂ ਇੱਕ ਖੁੱਲ੍ਹੇ ਹਵਾਦਾਰ ਅਤੇ ਵੱਖਰੇ ਕਮਰੇ ਵਿੱਚ ਰਹੇ। ਕਮਰੇ ਵਿੱਚ ਵੱਖਰਾ ਟਾਇਲਟ ਹੋਵੇ ਤਾਂ ਚੰਗੀ ਗੱਲ ਹੈ। ਜੇ ਪਰਿਵਾਰ ਦਾ ਕੋਈ ਹੋਰ ਮੈਂਬਰ ਵੀ ਉਸੇ ਕਮਰੇ ਵਿੱਚ ਰਹਿੰਦਾ ਹੈ ਤਾਂ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਦੋਹਾਂ ਵਿੱਚਕਾਰ ਘੱਟੋ-ਘੱਟ ਇੱਕ  ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ।

ਘਰ ਅੰਦਰ ਬਜ਼ੁਰਗਾਂ, ਗਰਭਵਤੀ ਮਹਿਲਾ, ਬੱਚਿਆਂ ਅਤੇ ਹੋਰ ਬਿਮਾਰੀਆਂ ਨਾਲ ਗ੍ਰਸਤ ਵਿਅਕਤੀਆਂ ਤੋਂ ਦੂਰ ਰਿਹਾ ਜਾਵੇ। ਇਕਾਂਤਵਾਸ ਵਿੱਚ ਰਹਿ ਰਹੇ ਵਿਅਕਤੀ ਨੂੰ ਘਰ ਵਿਚ ਇਧਰ-ਉਧਰ ਨਾ ਘੁੰਮਣ ਦਿੱਤਾ ਜਾਵੇ। ਕਿਸੇ ਵੀ ਸਥਿਤੀ ਵਿਚ ਸਮਾਜਕ/ਧਾਰਮਕ ਇਕੱਠਾਂ ਜਿਵੇਂ ਵਿਆਹ, ਸ਼ੋਕ ਸਭਾ ਆਦਿ ਵਿੱਚ ਸ਼ਾਮਲ ਨਾ ਹੋਇਆ ਜਾਵੇ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement