ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਬਾਰੇ ਫ਼ੈਸਲਾ ਸੋਮਵਾਰ ਨੂੰ
Published : May 10, 2020, 7:55 am IST
Updated : May 10, 2020, 8:06 am IST
SHARE ARTICLE
File Photo
File Photo

1991 ਵਿਚ ਸਾਬਕਾ ਆਈ.ਏ.ਐਸ. ਅਧਿਕਾਰੀ ਡੀ.ਐਸ. ਮੁਲਤਾਨੀ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗ਼ਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ.

ਐਸ. ਏ. ਐਸ ਨਗਰ, 9 ਮਈ (ਸੁਖਦੀਪ ਸਿੰਘ ਸੋਈਂ) : 1991 ਵਿਚ ਸਾਬਕਾ ਆਈ.ਏ.ਐਸ. ਅਧਿਕਾਰੀ ਡੀ.ਐਸ. ਮੁਲਤਾਨੀ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗ਼ਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵਲੋਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਦਾਇਰ ਅਰਜ਼ੀ 'ਤੇ ਅੱਜ ਬਹਿਸ ਹੋਈ। ਅਦਾਲਤ ਇਸ ਸਬੰਧੀ ਅਪਣਾ ਫ਼ੈਸਲਾ ਸੋਮਵਾਰ ਨੂੰ ਸੁਣਾਏਗੀ।

File photoFile photo

ਪੁਲਿਸ ਵਲੋਂ ਅਦਾਲਤ ਵਿਚ ਸੁਮੇਧ ਸੈਣੀ ਵਿਰੁਧ ਦਰਜ ਹੋਏ ਮਾਮਲੇ ਦਾ ਰਿਕਾਰਡ ਪੇਸ਼ ਕੀਤਾ ਗਿਆ। ਅਦਾਲਤ ਵਿਚ ਸੁਮੇਧ ਸੈਣੀ ਵਲੋਂ ਐਡਵੋਕੇਟ ਏ.ਪੀ.ਐਸ ਦਿਉਲ ਅਤੇ ਐਚ.ਐਸ ਧਨੋਆ ਪੇਸ਼ ਹੋਏ। ਜਦਕਿ ਮੁਲਤਾਨੀ ਪਰਵਾਰ ਵਲੋਂ ਐਡਵੋਕੇਟ ਪਰਦੀਪ ਵਿਰਕ ਪੇਸ਼ ਹੋਏ। ਉਸ ਤੋਂ ਬਾਅਦ ਮਾਨਯੋਗ ਅਦਾਲਤ ਵਿਚ ਦੋਵੇਂ ਧਿਰਾਂ ਦੀ ਬਹਿਸ ਹੋਈ। ਬਹਿਸ ਉਪਰੰਤ ਮਾਨਯੋਗ ਅਦਾਲਤ ਨੇ ਅਗਲੇਰੀ ਕਾਰਵਾਈ ਦੀ ਸੁਣਵਾਈ ਲਈ ਸੋਮਵਾਰ 11 ਮਈ 'ਤੇ ਪਾ ਦਿਤੀ।

ਜ਼ਿਕਰਯੋਗ ਹੈ ਕਿ 29 ਸਾਲ ਪੁਰਾਣੇ ਮਾਮਲੇ ਸਬੰਧੀ 6 ਮਈ ਨੂੰ ਮੁਹਾਲੀ ਦੇ ਥਾਣਾ ਮਟੌਰ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸੁਮੇਧ ਸੈਣੀ ਉਸ ਸਮੇਂ ਚੰਡੀਗੜ੍ਹ ਦੇ ਐਸ.ਐਸ.ਪੀ ਸਨ। ਇਹ ਇਲਜ਼ਾਮ ਲਗਾਇਆ ਜਾਂਦਾ ਹੈ ਕਿ ਉਸ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਅਗ਼ਵਾ ਕਰ ਕੇ ਉਸ ਨੂੰ ਮਾਰ ਦਿਤਾ। ਕਰੀਬ 29 ਸਾਲ ਪੁਰਾਣੇ ਇਸ ਕੇਸ  ਵਿਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁਧ ਬਲਵੰਤ ਸਿੰਘ ਮੁਲਤਾਨੀ ਨੂੰ ਲਾਪਤਾ ਕਰਨ ਦਾ ਦੋਸ਼ ਹੈ। ਸੈਣੀ ਤੋਂ ਇਲਾਵਾ ਐਫ ਆਈ ਆਰ ਵਿਚ ਕੁੱਝ ਹੋਰ ਲੋਕਾਂ ਦੇ ਨਾਮ ਵੀ ਸ਼ਾਮਲ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement