
ਕੋਰੋਨਾ ਖ਼ਿਲਾਫ਼ ਚੱਲ ਰਹੀ ਜੰਗ ਵਿਚ ਮਰਨ ਵਾਲੇ ਪੰਜਾਬ ਦੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ 50 ਲੱਖ ਐਕਸਗ੍ਰੇਸ਼ੀਆ ਗਰਾਂਟ ਮਿਲੇਗੀ
ਪਠਾਨਕੋਟ 10 ਮਈ - ਕੋਰੋਨਾ ਖ਼ਿਲਾਫ਼ ਚੱਲ ਰਹੀ ਜੰਗ ਵਿਚ ਮਰਨ ਵਾਲੇ ਪੰਜਾਬ ਦੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ 50 ਲੱਖ ਐਕਸਗ੍ਰੇਸ਼ੀਆ ਗਰਾਂਟ ਮਿਲੇਗੀ ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਉਂਟ ਤੇ ਟਵੀਟ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ
Lockdown
ਕਿ ਕੋਰੋਨਾ ਜੰਗ ਵਿਚ ਸੂਬੇ ਦੇ ਕਿਸੇ ਵੀ ਕਰਮਚਾਰੀ ਦੀ ਮੌਤ ਤੇ ਉਸ ਦੇ ਪਰਿਵਾਰ ਨੂੰ ਪੰਜਾਹ ਲੱਖ ਰੁਪਏ ਐਕਸ ਗ੍ਰੇਸ਼ੀਆ ਗਰਾਂਟ ਵਜੋਂ ਦਿੱਤੇ ਜਾਣਗੇ ਫਿਰ ਭਾਵੇਂ ਉਹ ਕਰਮਚਾਰੀ ਰੈਗੂਲਰ ਕਰਮਚਾਰੀ ਤੋਂ ਇਲਾਵਾ ਠੇਕੇ ਤੇ ਜਾਂ ਆਊਟ ਸੋਰਸ ਤੇ ਕੰਮ ਕਿਉਂ ਨਾ ਕਰਦਾ ਹੋਵੇ ਹਰ ਤਰ੍ਹਾਂ ਦੇ ਮੁਲਾਜ਼ਮ ਜੋ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਹਨ
lockdown
ਜੋ ਕਿ ਰੈਗੂਲਰ ਠੇਕਾ ਜਾਂ ਆਊਟਸੋਰਸ ਤੇ ਕੰਮ ਕਰ ਰਹੇ ਹਨ। ਉਨ੍ਹਾਂ ਦੇ ਪਰਿਵਾਰਾਂ ਨੂੰ ਕਰੋਨਾ ਯੁੱਧ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ 50 ਲੱਖ ਐਕਸ ਗ੍ਰੇਸ਼ੀਆ ਗਰਾਂਟ ਵਜੋਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਕੋਰੋਨਾ ਯੋਧਾਵਾਂ ਦੇ ਨਾਲ ਹਰ ਫ਼ਰੰਟ ਤੇ ਖੜ੍ਹੀ ਹੈ।
coronavirus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।