ਗਰੀਬ ਪਰਿਵਾਰ ਦੇ 5 ਸਾਲਾ ਬੱਚੇ ਦੀ ਮੌਤ, ਡਾਕਟਰ 'ਤੇ ਲੱਗੇ ਅਣਗਹਿਲੀ ਵਰਤਣ ਦੇ ਦੋਸ਼
Published : May 10, 2021, 3:44 pm IST
Updated : May 10, 2021, 3:47 pm IST
SHARE ARTICLE
Death
Death

ਜ਼ਿਲ੍ਹਾ ਮੋਗਾ ਦੇ ਪਿੰਡ ਲੋਹਾਰਾਂ ਵਿਖੇ ਇਕ ਪੰਜ ਸਾਲਾ ਬੱਚੇ ਦੀ ਮੌਤ ਹੋ ਗਈ।

ਮੋਗਾ (ਹਰਜਿੰਦਰ ਸਿੰਘ): ਜ਼ਿਲ੍ਹਾ ਮੋਗਾ ਦੇ ਪਿੰਡ ਲੋਹਾਰਾ ਵਿਖੇ ਇਕ ਪੰਜ ਸਾਲਾ ਬੱਚੇ ਦੀ ਮੌਤ ਹੋ ਗਈ। ਪਰਿਵਾਰ ਵੱਲੋਂ ਬੱਚੇ ਦੀ ਮੌਤ ਤੋਂ ਬਾਅਦ ਪ੍ਰਾਈਵੇਟ ਹਸਪਤਾਲ ਦੇ ਡਾਕਟਰ ’ਤੇ ਅਣਗਹਿਲੀ ਵਰਤਣ ਦਾ ਦੋਸ਼ ਲਗਾਇਆ ਗਿਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਡਾਕਟਰ ਨੇ ਬਗੈਰ ਟੈਸਟ ਕੀਤੇ ਬੱਚੇ ਨੂੰ ਕੋਰੋਨਾ ਪਾਜ਼ੇਟਿਵ ਦੱਸ ਕੇ ਫ਼ਰੀਦਕੋਟ ਹਸਪਤਾਲ ਰੈਫਰ ਕਰ ਦਿੱਤਾ। ਜਦਕਿ ਫ਼ਰੀਦਕੋਟ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਬੱਚੇ ਨੂੰ ਕੋਰੋਨਾ ਨਹੀਂ ਸੀ।

Hospital Hospital

ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਦੇ ਪੁੱਤਰ ਗੁਰਵੀਰ ਦੀ ਮੌਤ ਡਾਕਟਰ ਦੀ ਅਣਗਹਿਲੀ ਕਾਰਨ ਹੋਈ ਹੈ। ਡਾਕਟਰ ਨੇ ਬੱਚੇ ਨੂੰ ਹੱਥ ਤੱਕ ਨਹੀਂ ਲਗਾਇਆ।ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਕੋਲ ਡਾਕਟਰ ਦੀ ਕਾਲ ਰਿਕਾਡਿੰਗ ਵੀ ਹੈ ਜਿਸ ਵਿਚ ਉਹ ਕਹਿ ਰਿਹਾ ਹੈ ਕਿ ਤੁਹਾਡੇ ਬੱਚੇ ਨੂੰ ਕੋਰੋਨਾ ਨਹੀਂ ਹੈ।

ਦੱਸ ਦਈਏ ਕਿ ਗੁਰਵੀਰ ਦੇ ਪਿਤਾ ਇਕ ਗਰੀਬ ਪਰੀਵਾਰ ਤੋਂ ਹਨ ਅਤੇ ਕਿਸੇ ਦੀ ਕੋਠੀ ਦੀ ਸਾਂਭ ਸੰਭਾਲ਼ ਦਾ ਕੰਮ ਕਰਦੇ ਹਨ। ਗੁਰਵੀਰ ਦੀ ਇਕ ਭੈਣ ਹੈ, ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

Doctors leaving government jobsDoctor

ਉਧਰ ਇਸ ਮਾਮਲੇ ਵਿਚ ਡਾਕਟਰ ਦਾ ਕਹਿਣਾ ਹੈ ਕਿ ਉਹਨਾਂ ਨੇ ਬਣਦੀ ਸਹਾਇਤਾ ਕੀਤੀ ਹੈ ਡਾਕਟਰ ਚੰਦਨ ਸਿੰਗਲਾ ਦਾ ਕਹਿਣਾ ਹੈ ਕਿ ਗੁਰਵੀਰ ਨੂੰ ਬਹੁਤ ਤੇਜ਼ ਬੁਖ਼ਾਰ ਸੀ ਜਿਸ ਕਰਕੇ ਉਸ ਦੀ ਤਬੀਅਤ ਖ਼ਰਾਬ ਹੁੰਦੀ ਗਈ। ਉਹਨਾਂ ਕਿਹਾ ਕਿ ਬੱਚੇ ਨੂੰ ਸਾਹ ਲੈਣ ਵਿਚ ਬਹੁਤ ਮੁਸ਼ਕਿਲ ਹੋ ਰਹੀ ਸੀ। ਇਸ ਲਈ ਉਹਨਾਂ ਨੇ ਬੱਚੇ ਨੂੰ ਫਰੀਦਕੋਟ ਹਸਪਤਾਲ ਰੈਫਰ ਕੀਤਾ ਸੀ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement