
ਅਮਿਤਾਭ ਬੱਚਨ ਵਲੋਂ ਸਿੱਖਾਂ ਦੀ ਸੇਵਾ ਨੂੰ ਸਲਾਮ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਵਿਡ ਕੇਅਰ ਸੈਂਟਰ ਨੂੰ ਦਿਤਾ ਦੋ ਕਰੋੜ ਦਾ ਦਾਨ
ਮੁੰਬਈ, 9 ਮਈ : ਅਮਿਤਾਭ ਬੱਚਨ ਨੇ ਕੋਰੋਨਾ ਕਾਰਨ ਬਣੇ ਔਖੇ ਹਾਲਾਤ ਵਿਚ ਸਿੱਖਾਂ ਦੀ ਸੇਵਾ ਭਾਵਨਾ ਨੂੰ ਸਲਾਮ ਕੀਤਾ ਹੈ | ਇਸ ਤੋਂ ਇਲਾਵਾ ਬਾਲੀਵੁਡ ਸੁਪਰ ਸਟਾਰ ਨੇ ਕਿਹਾ ਹੈ ਕਿ ਸਿੱਖਾਂ ਦੀ ਸੇਵਾ ਨੂੰ ਸਲਾਮ ਹੈ | ਅਮਿਤਾਭ ਬੱਚਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਵਿਡ ਕੇਅਰ ਸੈਂਟਰ ਨੂੰ ਦੋ ਕਰੋੜ ਦਾ ਦਾਨ ਦਿਤਾ ਹੈ | ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ | ਉਨ੍ਹਾਂ ਦਸਿਆ ਹੈ ਕਿ ਅਮਿਤਾਭ ਬੱਚਨ ਨੇ ਕੋਰੋਨਾ ਕਾਰਨ ਬਣੇ ਔਖੇ ਹਾਲਾਤ ਵਿਚ ਸਿੱਖਾਂ ਦੀ ਸੇਵਾ ਭਾਵਨਾ ਨੂੰ ਸਲਾਮ ਕੀਤਾ ਹੈ | ਅਮਿਤਾਭ ਬੱਚਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਵਿਡ ਕੇਅਰ ਸੈਂਟਰ ਨੂੰ ਦੋ ਕਰੋੜ ਦਾ ਦਾਨ ਦਿਤਾ ਹੈ | (ਏਜੰਸੀ)