ਸ਼ਹੀਦ ਹਵਲਦਾਰ ਅੰਮ੍ਰਿਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ
Published : May 10, 2021, 3:18 pm IST
Updated : May 10, 2021, 3:30 pm IST
SHARE ARTICLE
CM Punjab
CM Punjab

ਜੱਦੀ ਪਿੰਡ ਕੀਤਾ ਗਿਆ ਸਸਕਾਰ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 31 ਫੀਲਡ ਰੈਜੀਮੈਂਟ ਦੇ ਹਵਲਦਾਰ (ਗਨਰ) ਅੰਮ੍ਰਿਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਇਹ ਬਹਾਦਰ ਜਵਾਨ 8 ਅਪ੍ਰੈਲ, 2021 ਨੂੰ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਨੇੜੇ ਵਗਦੀ ਸਿਓਮ ਨਦੀ ਵਿਚ ਡਿੱਗ ਪਿਆ ਸੀ ਅਤੇ 7 ਮਈ, 2021 ਨੂੰ ਉਸ ਨੂੰ ਮ੍ਰਿਤਕ ਪਾਇਆ ਗਿਆ ਸੀ।

MARTYR HAVILDAR AMRITPAUL SINGHMARTYR HAVILDAR AMRITPAUL SINGH

ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।

PostPost

ਹਵਲਦਾਰ (ਗਨਰ) ਅੰਮ੍ਰਿਤਪਾਲ ਸਿੰਘ ਸੰਗਰੂਰ ਜ਼ਿਲ ਦੇ ਪਿੰਡ ਖੇੜੀ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਆਪਣੀ ਪਤਨੀ ਹਰਮੀਤ ਕੌਰ (ਵਾਰਸ), 11 ਵਰਿਆਂ ਦੀ ਪੁੱਤਰ ਗੁਰਸੇਵਕ ਸਿੰਘ, ਪਿਤਾ ਬਲਵੀਰ ਸਿੰਘ, ਮਾਤਾ ਭਗਵਾਨ ਕੌਰ ਅਤੇ ਭਰਾ ਹਰਵਿੰਦਰ ਸਿੰਘ ਨੂੰ ਛੱਡ ਗਿਆ। ਸ਼ਹੀਦ ਦੀ ਮ੍ਰਿਤਕ ਦੇਹ ਦਾ ਅੱਜ ਹੀ ਉਸ ਦੇ ਜੱਦੀ ਪਿੰਡ ਸਸਕਾਰ ਕਰ ਦਿੱਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement