
ਕੈਪਟਨ ਸਰਕਾਰ ਵੱਡੇ ਮਗਰਮੱਛਾਂ ਨੂੰ ਬਚਾਉਣ ਲਈ ਛੋਟੇ ਮੁਲਾਜਮਾਂ ਖਲਿਾਫ ਕਾਰਵਾਈ ਕਰਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਦੀ ਕਰ ਰਹੀ ਹੈ ਕੋਸ਼ਿਸ
ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਲ੍ਹਿਾ ਐਸ.ਏ.ਐਸ ਨਗਰ ਦੇ ਪਿੰਡ ਮਾਜਰੀਆ ਦੀ ਅਰਬਾਂ ਰੁਪਏ ਦੀ ਸਾਮਲਾਤ ਜਮੀਨ 'ਚ ਹੋਵੇ ਘੁਟਾਲੇ ਸੰਬੰਧੀ ਪੰਜਾਬ ਸਰਕਾਰ ਦੀ ਕਾਰਵਾਈ ਗੋਗਲੂਆਂ ਤੋਂ ਮਿੱਟੀ ਝਾੜਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਇਸ ਘੁਟਾਲੇ ਵਿੱਚ ਸਾਮਲ ਨਾਇਬ ਤਹਿਸੀਲਦਾਰ ਤੇ ਹੋਰ ਦੋਸੀਆਂ ਦੀ ਕੈਪਟਨ ਸਰਕਾਰ ਦੇ ਮੰਤਰੀ ਨਾਲ ਨੇੜਤਾ ਅਤੇ ਉਚ ਅਧਿਕਾਰੀਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
Captain Amarinder Singh
ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਜਾਰੀ ਬਿਆਨ ਰਾਹੀਂ ਕਿਹਾ ਕਿ ਪੰਜਾਬ ਦੀ ਰਾਜਧਾਨੀ ਦੇ ਨੇੜਲੇ ਪਿੰਡ ਮਾਜਰੀਆਂ ਦੀ ਅਰਬਾਂ ਦੀ ਸਾਮਲਾਤ ਜਮੀਨ ਦੇ ਜਾਅਲੀ ਮੁਖਤਿਆਰ ਨਾਮੇ ਤਿਆਰ ਕਰਕੇ ਅੱਗੇ ਵੇਚਣ ਦਾ ਜੋ ਕੇਸ ਪੰਜਾਬ ਵਿਜੀਲੈਂਸ ਵੱਲੋਂ ਦਰਜ ਕੀਤਾ ਗਿਆ ਹੈ, ਉਸ ਵਿੱਚ ਹੇਠਲੇ ਅਧਿਕਾਰੀਆਂ ਅਤੇ ਮੁਲਾਜਮਾਂ ਨੂੰ ਹੀ ਦੋਸੀ ਸਿੱਧ ਕਰਨ ਦੀ ਕਾਰਵਾਈ ਕੀਤੀ ਗਈ ਹੈ। ਜਦੋਂ ਕਿ ਸੱਚ ਇਹ ਹੈ ਕਿ ਇਸ ਅਰਬਾਂ ਰੁਪਏ ਦੀ ਸਾਮਲਾਤ ਜਮੀਨ ਦੇ ਘੁਟਾਲੇ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਅਤੇ ਉਚ ਅਧਿਕਾਰੀ ਵੀ ਸਾਮਲ ਹਨ, ਜਿਨ੍ਹਾਂ ਨੂੰ ਬਚਾਉਣ ਦੀ ਕੈਪਟਨ ਸਰਕਾਰ ਵੱਲੋਂ ਕੋਸਸਿ ਕੀਤੀ ਜਾ ਰਹੀ ਹੈ।
Harpal singh cheema
ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਜਿਵੇਂ ਅਕਾਲੀਆਂ ਦੀ ਸਰਕਾਰ ਸਮੇਂ ਜਮੀਨ ਮਾਫੀਆ ਦਾ ਮੰਤਰੀਆਂ ਅਤੇ ਸੰਤਰੀਆਂ ਨਾਲ ਗੱਠਜੋੜ ਸੀ, ਉਸੇ ਤਰ੍ਹਾਂ ਹੀ ਇਹ ਗੱਠਜੋੜ ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰ ਵਿੱਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ ਸਿੰਘ ਬਾਦਲ ਦੀ ਸਰਕਾਰ ਸਮੇਂ ਮੰਤਰੀਆਂ ਦੀ ਸਹਿ 'ਤੇ ਜਮੀਨ ਮਾਫੀਆ ਨੇ ਮੋਹਾਲੀ ਸਮੇਤ ਪੂਰੇ ਪੰਜਾਬ ਵਿੱਚ ਸਾਮਲਾਤ, ਪੰਚਾਇਤੀ ਅਤੇ ਗਰੀਬ ਲੋਕਾਂ ਦੀਆਂ ਜਮੀਨਾਂ 'ਤੇ ਕਬਜੇ ਕੀਤੇ ਸਨ ਅਤੇ ਇਹ ਵਰਤਾਰਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਵੀ ਜਾਰੀ ਹੈ।
Parkash Badal And Sukhbir Badal
ਹਰਪਾਲ ਸਿੰਘ ਚੀਮ ਨੇ ਕਿਹਾ ਕਿ ਪਿੰਡ ਮਾਜਰੀਆ ਦੇ ਜਮੀਨ ਘੁਟਾਲੇ ਵਿੱਚ ਗ੍ਰਿਫਤਾਰ ਕੀਤੇ ਗਏ ਨਾਇਬ ਤਹਿਸੀਲਦਾਰ ਦੀ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਨਾਲ ਨੇੜਤਾ ਜੱਗ ਜਾਹਰ ਹੈ। ਮੰਤਰੀਆਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਤੋਂ ਬਿਨ੍ਹਾਂ ਸਰਕਾਰੀ ਰਿਕਾਰਡ ਵਿੱਚ ਹੇਰਾਫੇਰੀ ਹੋਣਾ ਨਾ ਮੁਮਕਨ ਹੈ, ਪਰ ਕੈਪਟਨ ਸਰਕਾਰ ਨਾਇਬ ਤਹਿਸੀਲਦਾਰ, ਸਬ ਰਜਿਸਟਰਾਰ, ਪਟਵਾਰੀਆਂ ਅਤੇ ਆਮ ਲੋਕਾਂ ਖਲਿਾਫ ਕਾਰਵਾਈ ਕਰਕੇ ਪੰਜਾਬ ਦੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਦੀ ਕੋਸਸਿ ਕਰ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਗ੍ਰਿਫਤਾਰ ਮੁਲਜਮਾਂ ਦੇ ਨਾਲ ਨਾਲ ਮੰਤਰੀਆਂ ਅਤੇ ਉਚ ਅਧਿਕਾਰੀਆਂ ਦੀ ਵੀ ਜਾਂਚ ਕਰਵਾਈ ਜਾਵੇ ਤਾਂ ਜੋ ਪੂਰਾ ਸੱਚ ਪੰਜਾਬ ਵਾਸੀਆਂ ਸਾਹਮਣੇ ਆ ਜਾਵੇ।