ਸੀਐਮ ਕੈਪਟਨ ’ਤੇ ਫਿਰ ਬਰਸੇ ਸਿੱਧੂ, ਕਿਹਾ ਗੁਰੂ ਤੋਂ ਬੇਮੁਖ ਹਾਕਮਾਂ ਦੀ ਬਦਨੀਅਤ ਜਗ ਜ਼ਾਹਿਰ
Published : May 10, 2021, 4:24 pm IST
Updated : May 10, 2021, 4:24 pm IST
SHARE ARTICLE
Captain Amarinder Singh,  Navjot Sidhu
Captain Amarinder Singh, Navjot Sidhu

ਕੈਪਟਨ ਅਮਰਿੰਦਰ ਦੀ ਸਪੋਕਸਮੈਨ ਨਾਲ ਹੋਈ ਇੰਟਰਵਿਊ ਦੇ ਚਰਚੇ ਹਜੇ ਵੀ ਜਾਰੀ

ਚੰਡੀਗੜ੍ਹ - ਆਏ ਦਿਨ ਨਵਜੋਤ ਸਿੱਧੂ ਟਵੀਟ ਜ਼ਰੀਏ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਦੇ ਰਹਿੰਦੇ ਹਨ। ਅੱਜ ਇਕ ਵਾਰ ਫਿਰ ਉਹਨਾਂ ਨੇ ਸਪੋਕਸਮੈਨ ਨਾਲ ਕੀਤੀ ਕੈਪਟਨ ਅਮਰਿੰਦਰ ਸਿੰਘ ਦੀ ਇੰਟਰਵਿਊ ਦਾ ਇਕ ਹਿੱਸਾ ਸਾਂਝਾ ਕਰ ਕੇ ਕੈਪਟਨ ਸਰਕਾਰ ਨੂੰ ਕਰੜੇ ਹੱਥੀਂ ਲਿਆ। ਉਹਨਾਂ ਨੇ ਆਪਣੇ ਟਵੀਟ ਵਿਚ ਲਿਖਿਆ, ''ਗੁਰੂ ਤੋਂ ਬੇਮੁਖ ਹਾਕਮਾਂ ਦੀ ਬਦਨੀਅਤ ਜਗ ਜ਼ਾਹਿਰ ਹੈ, ਪਿਛਲੇ ਸਾਢੇ ਚਾਰ ਸਾਲ ਤੱਕ ਕਿਸੇ ਹਾਈਕੋਰਟ ਨੇ ਨਹੀਂ ਸੀ ਰੋਕਿਆ !! ਜਦੋਂ ਡੀ.ਜੀ.ਪੀ. ਜਾਂ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ 'ਤੇ ਰੋਕ ਲੱਗੀ ਤਾਂ ਘੰਟਿਆਂ 'ਚ ਹੀ ਹੁਕਮਾਂ ਨੂੰ ਉਪਰਲੀ ਅਦਾਲਤ 'ਚ ਚਣੌਤੀ ਦਿੱਤੀ ਗਈ। ... ਤੇ ਹੁਣ ਲੋਕਾਂ ਦਾ ਧਿਆਨ ਭਟਕਾਉਣ  ਲਈ ਪਹਿਲਾਂ ਤੁਸੀਂ ਹਾਈਕੋਰਟ ਦੇ ਹੁਕਮਾਂ 'ਤੇ ਤਿੱਖੇ ਸਵਾਲ ਚੁੱਕੇ ਫਿਰ ਪਿਛਲੇ ਦਰਵਾਜ਼ੇ ਰਾਹੀਂ ਹੁਕਮਾਂ ਨੂੰ ਮੰਨ ਵੀ ਲਿਆ।''

ਦੱਸ ਦਈਏ ਕਿ ਨਵਜੋਤ ਸਿੱਧੂ ਆਏ ਦਿਨ ਬੇਅਦਬੀ ਕਾਂਡ ਨੂੰ ਲੈ ਕੇ ਤੇ ਇਸ ਕੇਸ ਨੂੰ ਲੈ ਕੇ ਬਣਾਈ ਗਈ ਨਵੀਂ ਸਿੱਟ ਨੂੰ ਲੈ ਕੇ ਟਵੀਟ ਕਰਦੇ ਰਹਿੰਦੇ ਹਨ ਪਰ ਵਿਰੋਧੀ ਧਿਰਾਂ ਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਦੇ ਇਹਨਾਂ ਬਿਆਨਾਂ ਨੂੰ ਲੈ ਕੇ ਅੱਕੇ ਹੋਏ ਦਿਖਾਈ ਦੇ ਰਹੇ ਹਨ। 

ਪਿਛਲੇ ਦਿਨੀਂ ਇਹ ਖ਼ਬਰ ਸਾਹਮਣੇ ਆਈ ਸੀ ਕਿ ਕਾਂਗਰਸੀ ਲੀਡਰ ਪੰਜਾਬ ਇੰਚਾਰਜ ਹਰੀਸ਼ ਰਾਵਤ ਸਿੱਧੂ ਦੇ ਬਿਆਨਾਂ 'ਤੇ ਕਾਰਵਾਈ ਕਰਨ ਲਈ ਇੱਕ ਰਿਪੋਰਟ ਤਿਆਰ ਕਰਕੇ ਦੇਣਗੇ। ਜਿਸ ਵਿੱਚ ਸਿੱਧੂ ਦੇ ਬਿਆਨ ਅਤੇ ਟਵੀਟ ਸ਼ਾਮਲ ਹੋਣਗੇ। ਕਾਂਗਰਸੀ ਲੀਡਰਾਂ ਦਾ ਕਹਿਣਾ ਹੈ ਕਿ ਸਿੱਧੂ ਦੇ ਬਿਆਨਾਂ ਨਾਲ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿਚ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ।

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement