ਨਵੀਂ ਸਿੱਟ 6 ਨਹੀਂ ਬਲਕਿ 2 ਮਹੀਨੇ ਵਿਚ ਵੀ ਪੂਰੀ ਕਰ ਸਕਦੀ ਹੈ ਜਾਂਚ : ਪੰਜਾਬ ਸਰਕਾਰ
Published : May 10, 2021, 1:05 am IST
Updated : May 10, 2021, 1:05 am IST
SHARE ARTICLE
image
image

ਨਵੀਂ ਸਿੱਟ 6 ਨਹੀਂ ਬਲਕਿ 2 ਮਹੀਨੇ ਵਿਚ ਵੀ ਪੂਰੀ ਕਰ ਸਕਦੀ ਹੈ ਜਾਂਚ : ਪੰਜਾਬ ਸਰਕਾਰ

ਸਿੱਟ ਸ਼ੁਰੂ ਕਰ ਚੱੁਕੀ ਹੈ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ, 8 ਮਈ ਨੂੰ  ਕੇਸ ਨਾਲ ਜੁੜੇ ਦਸਤਾਵੇਜ਼ ਲੈਣ ਬਾਅਦ ਹੋ ਚੁੱਕੀ ਹੈ ਪਹਿਲੀ ਮੀਟਿੰਗ

ਚੰਡੀਗੜ੍ਹ, 9 ਮਈ (ਗੁਰਉਪਦੇਸ਼ ਭੁੱਲਰ): ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਮੁੱਖ ਮੰਤਰੀ ਵਲੋਂ ਗਠਤ ਨਵੀਂ ਸਿੱਟ ਦੇ 6 ਮਹੀਨਿਆਂ ਵਿਚ ਜਾਂਚ ਪੂਰੀ ਨਾ ਹੋਣ ਨੂੰ  ਲੈ ਕੇ ਮਾਮਲੇ ਨੂੰ  ਲਟਕਾਉਣ ਲਈ ਲਾਏ ਜਾ ਰਹੇ ਦੋਸ਼ਾਂ ਦਾ ਪੰਜਾਬ ਸਰਕਾਰ ਨੇ ਜਵਾਬ ਦਿੰਦਿਆਂ ਕਿਹਾ ਕਿ ਜ਼ਰੂਰੀ ਨਹੀਂ ਜਾਂਚ 6 ਮਹੀਨੇ ਵਿਚ ਹੀ ਪੂਰੀ ਹੋਵੇ | ਇਹ ਜਾਂਚ ਪਹਿਲਾਂ ਵੀ ਪੂਰੀ ਹੋ ਸਕਦੀ ਹੈ | 
ਸਰਕਾਰੀ ਬੁਲਾਰੇ ਨੇ ਇਹ ਵੀ ਦਸਿਆ ਕਿ ਐਲ.ਕੇ. ਯਾਦਵ ਦੀ ਅਗਵਾਈ ਹੇਠ 3 ਮੈਂਬਰੀ ਸਿੱਟ ਪਹਿਲਾਂ ਹੀ ਜਾਂਚ ਸ਼ੁਰੂ ਕਰ ਚੁੱਕੀ ਹੈ | ਮਾਮਲੇ ਨਾਲ ਜੁੜੇ ਦਸਤਾਵੇਜ਼ ਤੇ ਹੋਰ ਫ਼ਾਈਲਾਂ ਹਾਸਲ ਕਰਨ ਬਾਅਦ ਬੀਤੇ ਦਿਨੀਂ ਸਿੱਟ ਦੀ ਪਹਿਲੀ ਵਰਚੂਅਲ ਮੀਟਿੰਗ 8 ਮਈ ਨੂੰ  ਹੋ ਚੁੱਕੀ ਹੈ | ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਕਿ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ ਮੁਕੰਮਲ ਕਰਨ ਲਈ ਨਵੀਂ ਐਸ.ਆਈ.ਟੀ. ਲਈ 6 ਮਹੀਨੇ ਦਾ ਸਮਾਂ ਸੂਬਾ ਸਰਕਾਰ ਨੇ ਨਹੀਂ ਬਲਕਿ ਹਾਈ ਕੋਰਟ ਵਲੋਂ ਤੈਅ ਕੀਤਾ ਗਿਆ ਹੈ | ਬੁਲਾਰੇ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ 'ਤੇ ਸੂਬਾ ਸਰਕਾਰ ਵਲੋਂ ਬਣਾਈ ਗਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਮਿੱਥੇ ਸਮੇਂ ਤੋਂ ਪਹਿਲਾਂ ਵੀ ਜਾਂਚ ਮੁਕੰਮਲ ਕਰ ਸਕਦੀ ਹੈ | ਜਿਥੋਂ ਤਕ ਸੰਭਵ ਹੋ ਸਕੇ ਇਹ ਜਾਂਚ ਦੋ ਮਹੀਨਿਆਂ ਦੇ ਅੰਦਰ-ਅੰਦਰ ਵੀ ਪੂਰੀ ਕੀਤੀ ਜਾ ਸਕਦੀ ਹੈ |
ਹਾਈ ਕੋਰਟ ਦੇ 9 ਅਪ੍ਰੈਲ, 2021 ਦੇ ਆਦੇਸ਼ ਵੱਲ ਇਸ਼ਾਰਾ ਕਰਦਿਆਂ ਬੁਲਾਰੇ 
ਨੇ ਕਿਹਾ ਕਿ ਨਿਰਦੇਸ਼ ਅਨੁਸਾਰ, Tਜਿੰਨੀ ਜਲਦੀ ਸੰਭਵ ਹੋ ਸਕੇ ਇਨ੍ਹਾਂ ਐਫ਼.ਆਈ.ਆਰਜ ਦੀ ਜਾਂਚ ਤਰਜੀਹੀ ਆਧਾਰ 'ਤੇ ਐਸ.ਆਈ.ਟੀ ਗਠਤ ਹੋਣ ਦੀ ਮਿਤੀ ਤੋਂ ਛੇ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕੀਤੀ ਜਾਣੀ ਚਾਹੀਦੀ ਹੈ |'' ਬੁਲਾਰੇ ਨੇ ਕਿਹਾ ਕਿ ਅਦਾਲਤ ਦੇ ਨਿਰਦੇਸ਼ ਤੋਂ ਸਪੱਸ਼ਟ ਹੁੰਦਾ ਹੈ ਕਿ 6 ਮਹੀਨਿਆਂ ਦੀ ਮਿਆਦ ਜਾਂਚ ਮੁਕੰਮਲ ਕਰਨ ਦੀ ਆਖ਼ਰੀ ਸੀਮਾ ਹੈ ਜਿਸ ਨੂੰ  ਹਾਈ ਕੋਰਟ ਵਲੋਂ ਨਿਰਧਾਰਤ ਕੀਤਾ ਗਿਆ ਹੈ | ਉਨ੍ਹਾਂ ਅੱਗੇ ਕਿਹਾ ਕਿ ਐਸ.ਆਈ.ਟੀ. ਇਸ ਸਮੇਂ ਤੋਂ ਪਹਿਲਾਂ ਜਾਂਚ ਦਾ ਸਿੱਟਾ ਕੱਢਣ ਲਈ ਪੂਰੀ ਤਰ੍ਹਾਂ ਸੁਤੰਤਰ ਹੈ | ਸਰਕਾਰ ਦੀ 6 ਮਹੀਨਿਆਂ ਦੀ ਮਿਆਦ ਸਬੰਧੀ ਅਲੋਚਨਾ ਕਰਨ 'ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਬੁਲਾਰੇ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਸੂਬਾ ਸਰਕਾਰ ਦੇ ਨੋਟੀਫ਼ੀਕੇਸ਼ਨ ਅਤੇ ਇਰਾਦੇ ਨੂੰ  ਕੁੱਝ ਸ਼ਰਾਰਤੀ ਅਨਸਰਾਂ ਵਲੋਂ ਅਪਣੀ ਸੌੜੇ ਸਿਆਸੀ ਹਿਤਾਂ ਲਈ ਗ਼ਲਤ ਅਤੇ ਤੋੜ-ਮਰੋੜ ਕੇ ਪੇਸ ਕੀਤਾ ਗਿਆ ਸੀ | 
ਬੁਲਾਰੇ ਨੇ ਕਿਹਾ ਕਿ ਬੇਕਸੂਰਾਂ ਨੂੰ  ਇਨਸਾਫ਼ ਅਤੇ ਦੋਸ਼ੀਆਂ ਨੂੰ  ਸਜ਼ਾ ਦਿਵਾਉਣ ਦੇ ਉਦੇਸ਼ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਇਸ ਘਟਨਾ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਨੂੰ  ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਅਪਣੀ ਵਚਨਬੱਧਤਾ ਅਨੁਸਾਰ ਸੂਬਾ ਸਰਕਾਰ ਨੇ ਐਸ.ਆਈ.ਟੀ. ਦੀ ਜਾਂਚ ਦੀ ਸਮਾਂ-ਸੀਮਾ ਸਬੰਧੀ ਅਦਾਲਤ ਦੇ ਫ਼ੈਸਲੇ ਦਾ ਵਿਰੋਧ ਕਰਨ ਦੀ ਬਜਾਏ ਨਵੀਂ ਐਸ.ਆਈ.ਟੀ. ਦਾ ਗਠਨ ਕੀਤਾ | ਨਵੀਂ ਐਸ.ਆਈ.ਟੀ. ਨੂੰ  ਤੁਰਤ ਜਾਂਚ ਸ਼ੁਰੂ ਕਰਨ ਅਤੇ ਜਾਂਚ ਦੌਰਾਨ ਕਿਸੇ ਵੀ ਬਾਹਰੀ ਜਾਂ ਅੰਦਰੂਨੀ ਪੱਖ ਦੀ ਦਖ਼ਲਅੰਦਾਜ਼ੀ ਨਾ ਹੋਣ ਦੇਣ ਸਬੰਧੀ ਅਦਾਲਤ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਇਸ ਜਾਂਚ ਨੂੰ  ਕਿਸੇ ਤਰਕਪੂਰਨ ਸਿੱਟੇ 'ਤੇ ਲਿਜਾਣ ਦਾ ਸਪੱਸ਼ਟ ਆਦੇਸ਼ ਦਿਤਾ ਗਿਆ ਹੈ | ਬੁਲਾਰੇ ਨੇ 
ਅੱਗੇ ਕਿਹਾ ਕਿ ਅਦਾਲਤ ਦੇ ਆਦੇਸ਼ਾਂ ਦੀ ਉਲੰਘਣਾ ਕਰਨ 'ਤੇ ਐਸ.ਆਈ.ਟੀ. ਵਿਰੁਧ ਅਦਾਲਤਾਂ ਵਲੋਂ ਕਾਰਵਾਈ ਕੀਤੀ ਜਾ ਸਕਦੀ ਹੈ ਜੋ ਕਿ ਜਾਂਚ ਵਿਚ ਰੁਕਾਵਟ ਬਣ ਸਕਦੀ ਹੈ |

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement