ਤਿੰਨੇ ਮੈਡੀਕਲਾਂ ਕਾਲਜਾਂ ਵਿਚ 540 ਦੇ ਕਰੀਬ ਨਰਸਾਂ ਦੀ ਭਰਤੀ ਜਾਰੀ - ਸੋਨੀ
Published : May 10, 2021, 4:49 pm IST
Updated : May 10, 2021, 4:49 pm IST
SHARE ARTICLE
OP Soni
OP Soni

ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ 10 ਮੀਟਿਰਿਕ ਟਨ ਆਕਸੀਜਨ ਦਾ ਟੈਕ ਕੀਤਾ ਸਥਾਪਤ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) - ਜ਼ਿਲ੍ਹੇ ਅੰਦਰ ਕੋਵਿਡ-19 ਦੀ ਸਥਿਤੀ ਨੂੰ ਲੈ ਕੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਡਾਕਟਰਾਂ, ਜਿਲ੍ਹਾ ਪ੍ਰਸਾਸ਼ਨ ਤੇ ਪੁਲਿਸ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੋਨੀ ਵੱਲੋਂ ਕੋਵਿਡ ਦੀ ਸਥਿਤੀ ਦਾ ਜਾਇਜਾ ਲਿਆ ਗਿਆ ਅਤੇ ਦੱਸਿਆ ਕਿ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਐਲ 3 ਦੇ 300 ਬੈਡ, ਐਲ 2 ਦੇ 250 ਬੈਡ ਅਤੇ 100 ਹੋਰ ਬੈਡ ਕਰੋਨਾ ਮਰੀਜਾਂ ਲਈ ਰੱਖੇ ਗਏ ਹਨ ਅਤੇ ਮੈਡੀਕਲ ਕਾਲਜ ਵਿਖੇ ਹੀ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ 10 ਮੀਟਰਕ ਟਨ ਦਾ ਟੈਂਕ ਸਥਾਪਤ ਕੀਤਾ ਗਿਆ ਹੈ

Hospital Hospital

ਜੋ ਅੱਜ ਤੋਂ ਆਪਣਾ ਕੰਮ ਸ਼ੁਰੂ ਕਰ ਦੇਵੇਗਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ 6 ਟਨ ਦੀ ਸਮਰਥਾ ਵਾਲਾ ਆਕਸੀਜਨ ਟੈਂਕ ਸੀ, ਪਰ ਰੋਜਾਨਾ 18 ਤੋਂ 20 ਮੀਟਰਕ ਟਨ ਆਕਸੀਜਨ ਦੀ ਮੰਗ ਹੋਣ ਕਰਕੇ ਕਾਫੀ ਮੁਸ਼ਕਲ ਪੇਸ਼ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ 10 ਟਨ ਸਮਰਥਾ ਵਾਲੇ ਟੈਂਕ ਦੇ ਸਥਾਪਤ ਹੋਣ ਨਾਲ ਆਕਸੀਜਨ ਦੀ ਕਮੀ ਨੂੰ ਕਾਫੀ ਹੱਦ ਤੱਕ ਪੂਰਾ ਕਰ ਲਿਆ ਜਾਵੇਗਾ।

ਸੋਨੀ ਨੇ ਦੱਸਿਆ ਕਿ ਜਿਲੇ੍ ਵਿਚ ਹੁਣ ਆਕਸੀਜਨ ਦੀ ਸਪਲਾਈ ਸਥਿਰ ਹੋਈ ਹੈ ਅਤੇ ਰੋਜਾਨਾ ਸਪਲਾਈ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਰੁਟੇਸ਼ਨ ਦੇ ਅਧਾਰ ਤੇ ਆਕਸੀਜਨ ਸਲਪਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ 320 ਦੇ ਕਰੀਬ ਮਰੀਜ ਲੈਵਲ 3 ਦੇ ਹਨ ਅਤੇ ਦੂਜੇ ਰਾਜਾਂ ਤੋਂ ਆਏ ਮਰੀਜਾਂ ਨੂੰ ਵੀ ਇਥੇ ਦਾਖਲ ਕੀਤਾ ਜਾ ਰਿਹਾ ਹੈ।

Oxygen containerOxygen

ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਸੀ ਕਿ ਤਿੰਨੋਂ ਮੈਡੀਕਲ ਕਾਲਜਾਂ ਵਿੱਚ 25 ਫੀਸਦੀ ਤੋਂ ਜਿਆਦਾ ਬੈਡ ਵਧਾਏ ਜਾਣ ਕਿਉਕਿ ਹਸਪਤਾਲਾਂ ਵਿਚ ਕਰੋਨਾਂ ਮਰੀਜਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਬੈਡਾਂ ਦੇ ਵਧਾਉਣ ਨਾਲ ਡਾਕਟਰਾਂ ਅਤੇ ਹੋਰ ਸਟਾਫ ਦੀ ਵੀ ਜਰੂਰਤ ਨੂੰ ਪੂਰਾ ਕਰਨ ਲਈ ਤਿੰਨੋਂ ਮੈਡੀਕਲ ਕਾਲਜਾਂ ਵਿੱਚ 540 ਦੇ ਕਰੀਬ ਨਰਸਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਨਾਲ ਡਾਕਟਰ ਵੀ ‘ਭਰਤੀ ਕੀਤੇ ਜਾ ਰਹੇ ਹਨ।

punjab governmentpunjab Government

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਜਿਹੜੇ ਮੁਲਾਜਮ ਕਾਫੀ ਸਮੇਂ ਤੋਂ ਕੱਚੇ ਤੌਰ ਤੇ ਕੰਮ ਕਰ ਰਹੇ ਸਨ ਨੂੰ ਵੀ ਜਲਦੀ ਪੱਕਿਆਂ ਕਰਨ ਤੇ ਵਿਚਾਰ ਚੱਲ ਰਿਹਾ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਪ੍ਰਿੰਸੀਪਲ ਮੈਡੀਕਲ ਕਾਲਜਾਂ ਨੂੰ ਅਖਤਿਆਰ ਦਿੱਤੇ ਗਏ ਹਨ ਕਿ ਉਹ ਆਪਣੀ ਹੀ ਪੱਧਰ ਤੇ ਆਉਟ ਸੋਰਸ ਰਾਹੀਂ ਭਰਤੀ ਕਰਨ ਤਾਂ ਜੋ ਮਰੀਜਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਕੇਂਦਰ ਸਰਕਾਰ ਤੋਂ ਰੋਜਾਨਾ 300 ਮੀਟਰਕ ਟਨ ਆਕਸੀਜਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ  ਦੱਸਿਆ  ਕਿ ਕੇਂਦਰ ਨੇ ਵਿਸ਼ਵਾਸ਼ ਦਿਵਾਇਆ ਹੈ ਕਿ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ।

corona viruscorona virus

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੋਨੀ ਨੇ ਕਿਹਾ ਕਿ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਵਲੋਂ ਦਿਨ ਰਾਤ ਆਪਣੀ ਡਿਊਟੀ ਨੂੰ ਅੰਜਾਮ ਦਿੱਤਾ  ਜਾ ਰਿਹਾ ਹੈ। ਸੋਨੀ ਨੇ ਸਿਹਤ ਕਾਮਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਰੋਨਾ ਮਹਾਮਾਰੀ ਵਿਰੁੱਧ ਲੜਨ ਵਾਲੇ ਇਹ ਸਾਡੇ ਯੋਧੇ ਹਨ। ਉਨ੍ਹਾਂ ਨੇ ਸਰਕਾਰ ਦੀ ਤਰਫੋਂ ਵੀ ਡਾਕਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀ ਆਉਣ ਦਿਤੀ ਜਾਵੇਗੀ ਅਤੇ ਸਾਡੀ ਸਰਕਾਰ ਪੂਰੀ ਤਰ੍ਹਾਂ ਇਨ੍ਹਾਂ ਦੇ ਨਾਲ ਖੜੀ ਹੈ।

ਸੋਨੀ ਨੇ ਦੱਸਿਆ ਕਿ ਜਿਲੇ੍ਹ ਵਿੱਚ ਕਰੋਨਾ ਵੈਕਸੀਨ ਪਹੁੰਚ ਚੁੱਕੀ ਹੈ ਅਤੇ ਸਭ ਤੋਂ ਪਹਿਲਾਂ ਕੀਰਤੀ ਤੇ ਉਸਾਰੀ ਕਾਮਿਆਂ ਨੂੰ ਵੈਕਸੀਨ ਲਗਾਉਣ ਵਿੱਚ ਤਰਜੀਹ ਦਿੱਤੀ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਜਲਦੀ ਹੀ 18 ਤੋਂ 44 ਸਾਲ ਦੀ ਉਮਰ ਵਾਲੇ ਸਾਰੇ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੀਆਂ ਸਮੂਹ ਵਾਰਡਾਂ ਦੇ ਕੌਂਸਲਰਾਂ ਵੱਲੋਂ ਆਪੋ ਆਪਣੀ ਵਾਰਡ ਵਿੱਚ ਕੈਂਪ ਲਗਾ ਕੇ ਵੈਕਸੀਨ ਲਗਾਈ ਜਾ ਰਹੀ ਹੈ ਤਾਂ  ਜੋ ਇਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।

Corona vaccineCorona vaccine

ਸੋਨੀ ਨੇ ਦੱਸਿਆ ਕਿ ਹੁਣ ਤੱਕ ਪੂਰੇ ਪੰਜਾਬ ਵਿੱਚ 7 ਸਰਕਾਰੀ ਲੈਬਾਰਟਰੀਆਂ ਵਿਚ  6108214 ਵਿਅਕਤੀਆਂ ਦੇ ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 252118 ਵਿਅਕਤੀ ਪਾਜਟਿਵ ਆਏ ਹਨ ਅਤੇ 3600 ਵਿਅਕਤੀਆਂ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿਖੇ ਰੋਜਾਨਾ 10 ਹਜ਼ਾਰ ਤੋਂ ਵਧੇਰੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਸ੍ਰੀ ਸੋਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਦੀ ਵੈਕਸੀਨ ਨੂੰ ਜਰੂਰ ਲਗਵਾਉਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement