ਤੇਜਿੰਦਰ ਬੱਗਾ ਦੀ ਗ੍ਰਿਫ਼ਤਾਰੀ 'ਤੇ 5 ਜੁਲਾਈ ਤੱਕ ਲੱਗੀ ਰੋਕ
Published : May 10, 2022, 1:04 pm IST
Updated : May 10, 2022, 1:04 pm IST
SHARE ARTICLE
Tajinder Bagga
Tajinder Bagga

ਹਾਈਕੋਰਟ ਨੇ ਬੱਗਾ ਦੀ ਗ੍ਰਿਫਤਾਰੀ 'ਤੇ ਅੱਜ ਸਵੇਰੇ 11 ਵਜੇ ਤੱਕ ਰੋਕ ਲਗਾ ਦਿੱਤੀ ਸੀ।

 

ਚੰਡੀਗੜ੍ਹ - ਦਿੱਲੀ ਤੋਂ ਭਾਜਪਾ ਨੇਤਾ ਤਜਿੰਦਰ ਬੱਗਾ ਮਾਮਲੇ ਦੀ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਪੁਲਿਸ ਨੂੰ ਡਿਟੇਨ ਕਰਨ ਨੂੰ ਲੈ ਕੇ ਦਿੱਲੀ ਅਤੇ ਹਰਿਆਣਾ ਵਿਚ ਬਹਿਸ ਹੋਈ। ਸੁਣਵਾਈ ਕਰੀਬ 11 ਵਜੇ ਸ਼ੁਰੂ ਹੋਈ। ਹਾਈਕੋਰਟ ਨੇ ਦਿੱਲੀ ਪੁਲਿਸ, ਹਰਿਆਣਾ ਅਤੇ ਪੰਜਾਬ ਸਰਕਾਰ ਦੇ ਵਕੀਲਾਂ ਨੂੰ ਸੁਣਨ ਤੋਂ ਬਾਅਦ ਬੱਗਾ ਦੀ ਗ੍ਰਿਫਤਾਰੀ 'ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।

ਹਾਲਾਂਕਿ ਹਾਈਕੋਰਟ ਨੇ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਇਸ ਦੌਰਾਨ ਬੱਗਾ ਦੇ ਦਿੱਲੀ ਸਥਿਤ ਘਰ ਜਾ ਕੇ ਪੁੱਛਗਿੱਛ ਕਰ ਸਕਦੀ ਹੈ। ਬੱਗਾ 'ਤੇ ਅਰਵਿੰਦ ਕੇਜਰੀਵਾਲ ਖਿਲਾਫ਼ ਟਿੱਪਣੀ ਕਰਨ ਤੋਂ ਬਾਅਦ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ 'ਚ ਮਾਮਲਾ ਦਰਜ ਕੀਤਾ ਗਿਆ ਹੈ। ਸੁਣਵਾਈ ਦੌਰਾਨ ਇਹ ਪੁੱਛਿਆ ਗਿਆ ਕਿ ਕੀ ਪੰਜਾਬ ਪੁਲਿਸ ਨੂੰ ਦਿੱਲੀ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਹਿਰਾਸਤ ਵਿਚ ਲਿਆ ਸੀ ਜਾਂ ਨਹੀਂ?

ਤਜਿੰਦਰ ਬੱਗਾ ਨੂੰ ਕੀਤਾ ਜਾ ਸਕਦਾ ਹੈ ਗ੍ਰਿਫਤਾਰ? ਪੰਜਾਬ ਸਰਕਾਰ ਨੇ ਦਿੱਲੀ ਦੇ ਜਨਕਪੁਰੀ ਥਾਣੇ ਅਤੇ ਕੁਰੂਕਸ਼ੇਤਰ ਦੇ ਨੈਸ਼ਨਲ ਹਾਈਵੇਅ ਅਤੇ ਥਾਨੇਸਰ ਥਾਣੇ ਦੀ ਸੀਸੀਟੀਵੀ ਫੁਟੇਜ ਸੁਰੱਖਿਅਤ ਰੱਖਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁਹਾਲੀ ਅਦਾਲਤ ਨੇ ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਦੇ ਖਿਲਾਫ਼ ਬੱਗਾ ਦੇ ਵਕੀਲ ਹਾਈਕੋਰਟ ਗਏ ਸਨ। ਅੱਧੀ ਰਾਤ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਬੱਗਾ ਦੀ ਗ੍ਰਿਫਤਾਰੀ 'ਤੇ ਅੱਜ ਸਵੇਰੇ 11 ਵਜੇ ਤੱਕ ਰੋਕ ਲਗਾ ਦਿੱਤੀ ਸੀ।

ਹੁਣ ਹਾਈ ਕੋਰਟ ਵਿੱਚ ਪੰਜਾਬ ਸਰਕਾਰ ਨੇ ਦਿੱਲੀ ਪੁਲਿਸ ਅਤੇ ਤਜਿੰਦਰ ਬੱਗਾ ਨੂੰ ਧਿਰ ਬਣਾਉਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਤਜਿੰਦਰ ਬੱਗਾ ਨੇ ਇਸ ਕੇਸ ਨੂੰ ਖਾਰਜ ਕਰਨ ਲਈ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਬੱਗਾ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਜਦੋਂ ਉਸ ਨੂੰ ਪੰਜਾਬ ਦੀ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਕੁਰੂਕਸ਼ੇਤਰ ਵਿਚ ਰੋਕ ਲਿਆ। ਹਰਿਆਣਾ ਪੁਲਿਸ ਨੇ ਦਲੀਲ ਦਿੱਤੀ ਕਿ ਇਹ ਕਾਰਵਾਈ ਦਿੱਲੀ ਪੁਲਿਸ ਦੇ ਸੰਦੇਸ਼ 'ਤੇ ਕੀਤੀ ਗਈ ਹੈ। ਜਿਸ ਤੋਂ ਬਾਅਦ ਦਿੱਲੀ ਪੁਲਿਸ ਕੁਰੂਕਸ਼ੇਤਰ ਪਹੁੰਚੀ ਅਤੇ ਬੱਗਾ ਨੂੰ ਆਪਣੇ ਨਾਲ ਦਿੱਲੀ ਲੈ ਗਈ ਸੀ।
ਜਦੋਂ ਪੰਜਾਬ ਪੁਲਿਸ ਨੇ ਬੱਗਾ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ, ਤਾਂ ਸੂਚਨਾ ਦੇਣ ਲਈ ਦਿੱਲੀ ਦੇ ਜਨਕਪੁਰੀ ਥਾਣੇ ਵਿਚ ਇੱਕ ਟੀਮ ਭੇਜੀ ਗਈ ਸੀ।

ਉਂਜ ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਉਥੇ ਹੀ ਬਿਠਾ ਦਿੱਤਾ ਗਿਆ। ਇਸ ਤੋਂ ਬਾਅਦ ਬੱਗਾ ਨੂੰ ਲੈ ਕੇ ਆਉਣ ਵਾਲੀ ਦੂਜੀ ਟੀਮ ਨੂੰ ਹਰਿਆਣਾ ਪੁਲਿਸ ਨੇ ਕੁਰੂਕਸ਼ੇਤਰ ਦੇ ਥਾਨੇਸਰ ਤੋਂ ਹਿਰਾਸਤ ਵਿਚ ਲੈ ਲਿਆ। ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਹਾਈ ਕੋਰਟ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਦਿੱਲੀ ਅਤੇ ਹਰਿਆਣਾ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ। ਹਾਲਾਂਕਿ ਦਿੱਲੀ ਪੁਲਿਸ ਅਤੇ ਹਰਿਆਣਾ ਸਰਕਾਰ ਨੇ ਇਸ ਤੋਂ ਇਨਕਾਰ ਕੀਤਾ ਹੈ। 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement