ਪੁਲਿਸ ਕਮਿਸ਼ਨਰ ਵੱਲੋਂ ਕਮਿਸ਼ਨਰੇਟ ਲੁਧਿਆਣਾ ਅਧੀਨ ਸਪਾ/ਮਸਾਜ ਸੈਂਟਰਾਂ ਲਈ ਜ਼ਰੂਰੀ ਹਦਾਇਤਾਂ ਜਾਰੀ
Published : May 10, 2022, 7:32 pm IST
Updated : May 10, 2022, 7:32 pm IST
SHARE ARTICLE
ludhiana police Commissioner
ludhiana police Commissioner

ਪੁਲਿਸ ਕਮਿਸ਼ਨਰੇਟ ਲੁਧਿਆਣਾ ਏਰੀਏ 'ਚ ਪੈਂਦੇ ਸਪਾ ਤੇ ਮਸਾਜ ਸੈਂਟਰਾਂ ਦੇ ਰਿਸ਼ੈਪਸ਼ਨ ਏਰੀਆ 'ਚ ਅੰਦਰ ਆਉਣ ਤੇ ਬਾਹਰ ਜਾਣ ਵਾਲੇ ਰਸਤਿਆਂ 'ਤੇ CCTV ਕੈਮਰੇ ਲੱਗੇ ਹੋਣੇ ਲਾਜ਼ਮੀ

ਲੁਧਿਆਣਾ  - ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਕੌਸ਼ਤੁਭ ਸ਼ਰਮਾ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਅੰਦਰ ਪੈਂਦੇ ਸਪਾ ਤੇ ਮਸਾਜ ਸੈਂਟਰਾਂ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਆਪਣੇ ਹੁਕਮਾਂ ਵਿਚ ਕਿਹਾ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਏਰੀਏ ਵਿਚ ਪੈਂਦੇ ਸਪਾ ਤੇ ਮਸਾਜ ਸੈਂਟਰਾਂ ਦੇ ਰਿਸ਼ੈਪਸ਼ਨ ਏਰੀਆ ਵਿਚ ਅੰਦਰ ਆਉਣ ਤੇ ਬਾਹਰ ਜਾਣ ਵਾਲੇ ਰਸਤਿਆਂ 'ਤੇ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣੇ ਲਾਜ਼ਮੀ ਹਨ

ਅਤੇ 30 ਦਿਨ ਦਾ ਰਿਕਾਰਡਿੰਗ ਬੈਕਅੱਪ ਵੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਟਰਾਂ ਦੇ ਮਾਲਕ ਆਉਣ ਵਾਲੇ ਹਰ ਗ੍ਰਾਹਕ ਦਾ ਫੋਟੋ ਆਈ.ਡੀ. ਰੱਖਣਗੇ ਅਤੇ ਆਪਣੇ ਹਰ ਕਰਮਚਾਰੀ ਦੀ ਪੁਲਿਸ ਵੈਰੀਫਿਕੇਸ਼ਨ ਵੀ ਕਰਵਾਈ ਜਾਵੇ। ਇਸ ਤੋਂ ਇਲਾਵਾ ਇਨ੍ਹਾਂ ਸੈਂਟਰਾਂ ਵਿਚ ਕਿਸੇ ਵੀ ਤਰ੍ਹਾਂ ਦਾ ਅੰਦਰ ਅਤੇ ਬਾਹਰ ਜਾਣ ਲਈ ਗੁਪਤ ਰਸਤਾ ਨਹੀਂ ਹੋਣਾ ਚਾਹੀਦਾ ਅਤੇ ਇਨ੍ਹਾਂ ਸੈਂਟਰਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਸੈਂਟਰਾਂ ਵਿਚ ਸ਼ਰਾਬ ਅਤੇ ਹੋਰ ਕਿਸੇ ਵੀ ਪ੍ਰਕਾਰ ਦੇ ਨਸ਼ੇ ਦਾ ਸੇਵਨ ਨਹੀਂ ਹੋਣਾ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਕਿ ਸੈਂਟਰਾਂ ਦੇ ਮਾਲਕ ਆਪਣੇ ਕਰਮਚਾਰੀਆਂ ਦੀ ਸੂਚੀ ਤੁਰੰਤ ਨੇੜਲੇ ਥਾਣਿਆਂ ਵਿੱਚ ਜਮ੍ਹਾਂ ਕਰਵਾਉਣਗੇ।
ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement