ਵਿੱਤ ਮੰਤਰੀ ਵਲੋਂ ਜਨਤਾ ਬਜਟ ਲਈ ਕਾਰੋਬਾਰੀਆਂ ਨਾਲ ਅਹਿਮ ਵਿਚਾਰਾਂ
Published : May 10, 2022, 6:12 pm IST
Updated : May 10, 2022, 6:12 pm IST
SHARE ARTICLE
Harpal cheema
Harpal cheema

'ਜਨਤਾ ਬਜਟ ਲਈ ਆਇਆ ਹਰ ਸੁਝਾਅ ਸਿਰ ਮੱਥੇ'

 

ਅੰਮ੍ਰਿਤਸਰ:  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੰਮ੍ਰਿਤਸਰ ਵਿਖੇ ਇਲਾਕੇ ਦੇ ਵਪਾਰੀਆਂ, ਸਨਅਤਕਾਰਾਂ ਅਤੇ ਹੋਰ ਕਾਰੋਬਾਰੀਆਂ ਨਾਲ ਗੱਲਬਾਤ ਕਰਦੇ ਕਿਹਾ ਕਿ ਉਦਯੋਗ ਅਤੇ ਵਪਾਰ ਨੂੰ ਉਤਸ਼ਾਹਿਤ ਕੀਤੇ ਬਿਨ੍ਹਾਂ ਸੂਬੇ ਦੀ ਤਰੱਕੀ ਸੰਭਵ ਨਹੀਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਾਡੀ ਸਰਕਾਰ ਉਦਯੋਗਾਂ ਨੂੰ ਹੁਲਾਰਾ ਦੇ ਕੇ ਸੂਬੇ ਦੀ ਡਾਵਾਂਡੋਲ ਆਰਥਿਕ ਹਾਲਤ ਨੂੰ ਮੁੜ ਮਜਬੂਤ ਕਰਕੇ ਲੀਹ ’ਤੇ ਪਾਵੇਗੀ। 

 

Harpal cheema Harpal cheema Harpal cheema

 

ਜਨਤਾ ਬਜਟ ਸਬੰਧੀ ਅਹਿਮ ਵਿਚਾਰਾਂ ਕਰਨ ਪੁੱਜੇ ਵਿੱਤ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਮੰਤਰੀ ਹਰਪਾਲ ਚੀਮਾ ਦਾ ਅੰਮਿ੍ਤਸਰ ਅਤੇ ਤਰਨਤਾਰਨ ਤੋਂ ਆਏ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜਟ ਬਣਾਉਣ ਲਈ ਹਰ ਇਕ ਤਬਕੇ ਦੇ ਸੁਝਾਅ ਮੰਗਣਾ ਇਤਿਹਾਸਿਕ ਫ਼ੈਸਲੇ ਦੇ ਨਾਲ-ਨਾਲ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਜਿਸ ਰਾਹੀਂ ਸੂਬੇ ਦੇ ਲੋਕ ਜਨਤਾ ਬਜਟ ਵਿੱਚ ਭਾਈਵਾਲ ਬਣਨਗੇ। ਵਿੱਤ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਉਦਯੋਗਾਂ ਨਾਲ ਜੁੜੇ ਨੁਮਾਇੰਦਿਆਂ ਵਲੋਂ ਦਿੱਤੇ ਸੁਝਾਵਾਂ ਨੂੰ ਗਹੁ ਨਾਲ ਸੁਣਦਿਆਂ ਕਿਹਾ ਕਿ ਜਨਤਾ ਬਜਟ ਲਈ ਹਰ ਇਕ ਵਿਅਕਤੀ ਦੇ ਸੁਝਾਅ ਨੂੰ ਪੂਰੀ ਸੁਹਿਰਦਤਾ ਤੇ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਜਿਸ ਉਪਰੰਤ ਉਸ ’ਤੇ ਢੁਕਵਾਂ ਫ਼ੈਸਲਾ ਲੈ ਕੇ ਲੋਕਾਂ ਦੀ ਰਾਇ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। 

Harpal cheema Harpal cheema

 

ਸੂਬੇ ਦੇ ਵਿਕਾਸ, ਤਰੱਕੀ ਅਤੇ ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਉਦਯੋਗਾਂ ਨੂੰ ਰੀੜ ਦੀ ਹੱਡੀ ਦਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਵਲੋਂ ਉਠਾਏ ਗਏ ਵੱਖ-ਵੱਖ ਮਸਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੂਰੀ ਸ਼ਿੱਦਤ ਨਾਲ ਵਿਚਾਰ ਕੇ ਆਉਂਦੇ ਸਮੇਂ ਵਿੱਚ ਬਣਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਕਿਸੇ ਵੀ ਸਰਕਾਰ ਨੇ ਉਦਯੋਗਾਂ ਦੀ ਬਾਤ ਨਹੀਂ ਪੁੱਛੀ ਅਤੇ ਉਦਯੋਗਾਂ ਲਈ ਲੋੜੀਂਦੇ ਬੁਨਿਆਦੀ ਢਾਂਚੇ ਫੋਕਲ ਪੁਆਇੰਟ ਆਦਿ ਦੀ ਵੀ ਸਾਰ ਨਹੀਂ ਲਈ । ਉਨ੍ਹਾਂ ਨੇ ਭਰੋਸਾ ਦੁਆਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਨਤਾ ਬਜਟ ਵਿੱਚ ਲੋਕ ਮਸਲਿਆਂ ਨੂੰ ਪੂਰੀ ਤਰਜੀਹ ਦਿੱਤੀ ਜਾਵੇਗੀ ਅਤੇ ਹੁਣ ਉਦਯੋਗਾਂ ਨੂੰ ਬੜਾਵਾ ਦੇ ਕੇ ਸੂਬੇ ਵਿੱਚ ਆਰਥਿਕਤਾ ਦੀ ਮਜਬੂਤੀ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਜਾਣਗੇ। 

Harpal cheema Harpal cheema

‘ਜਨਤਾ ਬਜਟ’ ਸਬੰਧੀ ਹਰਪਾਲ ਚੀਮਾ ਨੇ ਕਿਹਾ ਕਿ ਲੋਕ ਆਪੋ-ਆਪਣੇ ਸੁਝਾਅ ਲਿਖਤ ਰੂਪ ਵਿੱਚ ਪੰਜਾਬ ਸਰਕਾਰ ਵਲੋਂ ਜਾਰੀ ਪੋਰਟਲ ਅਤੇ finance.punjab.gov.in ਜਾਂ punjabdabudget0gmail.com ’ਤੇ ਭੇਜਣ ਦੇ ਨਾਲ-ਨਾਲ ਆਪਣੇ ਹਲਕੇ ਦੇ ਵਿਧਾਇਕ ਜਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੁਝਾਅ ਲੈਣ ਲਈ ਪੰਜਾਬ ਭਰ ਵਿੱਚ ਵੀ ਜਾ ਰਹੇ ਹਨ ਤਾਂ ਜੋ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਇਕ ਲੋਕ ਪੱਖੀ ਬਜਟ ਤਿਆਰ ਕੀਤਾ ਜਾ ਸਕੇ। 

ਇਸ ਮੌਕੇ ਪਿਆਰੇ ਲਾਲ ਸੇਠ, ਕਿ੍ਸ਼ਨ ਕੁਮਾਰ ਕੁੱਕੂ, ਅਰਵਿੰਦਰਪਾਲ ਸਿੰਘ, ਸੰਦੀਪ ਖੋਸਲਾ, ਕਮਲ ਡਾਲਮੀਆ, ਰੰਜਨ ਅਗਰਵਾਲ, ਮੁਕੇਸ਼ ਨੰਦਾ, ਸੁਰਿੰਦਰ ਸਿੰਘ, ਜਤਿੰਦਰਪਾਲ ਸਿੰਘ, ਸੁਰਿੰਦਰ ਦੁੱਗਲ ਆਦਿ ਨੇ ਵੀ ਆਪੋ-ਆਪਣੇ ਵਿਚਾਰ ਵਿੱਤ ਮੰਤਰੀ ਦੇ ਸਨਮੁੱਖ ਰੱਖੇ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਸ੍ਰੀਮਤੀ ਜੀਵਨ ਜੋਤ ਕੌਰ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਜਸਬੀਰ ਸਿੰਘ ਸੰਧੂ, ਵਿਧਾਇਕ ਦਲਬੀਰ ਸਿੰਘ, ਵਿਧਾਇਕ ਡਾ ਅਜੇ ਗੁਪਤਾ, ਉਪ ਕੁਲਪਤੀ ਡਾ ਜਸਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ  ਹਰਪ੍ਰੀਤ ਸਿੰਘ ਸੂਦਨ,ਹਰਪ੍ਰੀਤ ਬੇਦੀ, ਜਗਜੀਤ ਸਿੰਘ ਜੈੰਕੀ ਜੁਆਇਟ ਸੈਕਟਰੀ  ਸਤਪਾਲ ਸਿੰਘ ਸੋਖੀ , ਪ੍ਰਬੀਰ ਬਰਾੜ , ਗੁਰਭੇਜ ਸਿੰਘ , ਕਪਿਲ ਚੱਢਾ , ਸ਼ੀਤਲ ਤਨੇਜਾ , ਮੁਨੀਸ਼ ਅਗਰਵਾਲ  ਅਤੇ ਹੋਰ ਅਧਿਕਾਰੀ ਹਾਜ਼ਰ ਸਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Nihang Singhs Hungama at Suba Singh Antim Ardas: Suba Singh ਦੀ Antim Ardas 'ਤੇ ਪਹੁੰਚ ਗਏ Nihang Singh

26 Sep 2025 3:26 PM

Two boys opened fire on gym owner Vicky in Mohali : ਤੜਕਸਾਰ ਗੋਲ਼ੀਆਂ ਦੀ ਆਵਾਜ਼ ਨਾਲ਼ ਦਹਿਲਿਆ Mohali | Punjab

25 Sep 2025 3:15 PM

Malerkotla illegal slums : ਗੈਰ-ਕਾਨੂੰਨੀ slums ਹਟਾਉਣ ਗਈ Police 'ਤੇ ਭੜਕੇ ਲੋਕ, ਗਰਮਾ-ਗਰਮੀ ਵਾਲਾ ਹੋਇਆ ਮਾਹੌਲ

25 Sep 2025 3:14 PM

Story Of 8-Year-Old Boy Abhijot singh With Kidney Disorder No more |Flood Punjab |Talwandi Rai Dadu

25 Sep 2025 3:14 PM

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM
Advertisement