
ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਕੀਤੀ ਸ਼ੁਰੂ
ਬਟਾਲਾ: ਅੱਜ ਬਟਾਲਾ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਪਤੀ-ਪਤਨੀ ਨੇ ਆਪਣੇ ਹੀ ਘਰ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਸ਼ਬਨਮ ਅਤੇ ਰਾਜੂ ਮਸੀਹ ਵਜੋਂ ਹੋਈ ਹੈ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਪੁਲਿਸ ਨੇ ਆਪਣੇ ਕਬਜ਼ੇ ’ਚ ਲੈ ਲਿਆ।
Death
ਵਧੇਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹਨਾਂ ਦੀ ਪੁੱਤਰੀ ਸ਼ਬਨਮ ਦਾ ਵਿਆਹ ਲਗਭਗ ਢਾਈ ਸਾਲ ਪਹਿਲਾਂ ਰਾਜੂ ਮਸੀਹ ਪੁੱਤਰ ਨਿਰੰਜਨ ਮਸੀਹ ਵਾਸੀ ਪਿੰਡ ਛਿਛਰੇਵਾਲ ਨਾਲ ਹੋਇਆ ਸੀ।
Death
ਉਸਦੀ ਧੀ ਦਾ ਇਹ ਦੂਸਰਾ ਵਿਆਹ ਸੀ, ਜਦਕਿ ਪਹਿਲਾ ਵਿਆਹ ਡੇਰਾ ਬਾਬਾ ਨਾਨਕ ’ਚ ਹੋਇਆ ਸੀ, ਜਿਸ ਦਾ ਤਲਾਕ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ 7 ਵਜੇ ਪਿੰਡ ਤੋਂ ਹੀ ਕਿਸੇ ਦਾ ਫੋਨ ਆਇਆ ਕਿ ਉਨ੍ਹਾਂ ਦੀ ਧੀ ਅਤੇ ਜਵਾਈ ਨੇ ਖ਼ੁਦਕੁਸ਼ੀ ਕਰ ਲਈ ਹੈ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
Death