ਮੁਹਾਲੀ ਘਟਨਾ: MP ਮਨੀਸ਼ ਤਿਵਾੜੀ ਨੇ ਕਿਹਾ- ਇਤਿਹਾਸ ਆਪਣੇ ਆਪ ਨੂੰ ਦੁਹਰਾ ਰਿਹਾ ਹੈ
Published : May 10, 2022, 12:29 pm IST
Updated : May 10, 2022, 1:43 pm IST
SHARE ARTICLE
Manish Tewari
Manish Tewari

ਮੁਹਾਲੀ ਘਟਨਾ 'ਤੇ ਵਿਰੋਧੀ ਧਿਰਾਂ ਦਾ ਪ੍ਰਤੀਕਰਮ, ਪੜ੍ਹੋ ਕਿਸ ਨੇ ਕੀ ਕਿਹਾ

 

ਚੰਡੀਗੜ੍ਹ: ਮੁਹਾਲੀ 'ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡ ਕੁਆਰਟਰ 'ਤੇ ਹੋਏ ਹਮਲੇ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਵਿਰੋਧੀ ਪਾਰਟੀਆਂ ਨੇ 'ਆਪ' ਸਰਕਾਰ ਨੂੰ ਚੌਕਸ ਰਹਿਣ ਲਈ ਕਿਹਾ ਹੈ। ਹਮਲੇ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਇਸ ਨੂੰ ਅਤਿਵਾਦ ਦੇ ਮੁੜ ਸ਼ੁਰੂ ਹੋਣ ਦੀ ਸੰਭਾਵਨਾ ਦੱਸਿਆ ਹੈ। ਵਿਰੋਧੀ ਪਾਰਟੀਆਂ ਦੇ ਹਮਲੇ ਤੋਂ ਬਾਅਦ ਭਗਵੰਤ ਮਾਨ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਅਜਿਹਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

NIA to probe blast at Punjab Police Intelligence Headquarter
Punjab Police Intelligence Headquarter

ਮੁਹਾਲੀ ਘਟਨਾਕ੍ਰਮ ’ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚਿੰਤਾ ਜਤਾਈ ਹੈ। ਉਹਨਾਂ ਟਵੀਟ ਕਰਦਿਆਂ ਕਿਹਾ ਕਿ ਬਦਕਿਸਮਤੀ ਨਾਲ ਇਤਿਹਾਸ ਨੂੰ ਆਪਣੇ ਆਪ ਨੂੰ ਦੁਹਰਾ ਰਿਹਾ ਹੈ। ਉਹਨਾਂ ਕਿਹਾ ਇਹ ਸਭ 1980 ਵਿਚ ਵੀ ਇਸੇ ਤਰ੍ਹਾਂ ਸ਼ੁਰੂ ਹੋਇਆ ਸੀ। ਇਹ ਜਲਦੀ ਹੀ ਕੰਟਰੋਲ ਤੋਂ ਬਾਹਰ ਹੋ ਗਿਆ ਸੀ। 40 ਮਹੀਨਿਆਂ ਦੇ ਅੰਦਰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਦਰਬਾਰਾ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰਨ ਲਈ ਮਜਬੂਰ ਹੋਣਾ ਪਿਆ ਅਤੇ ਬਾਕੀ ਇਤਿਹਾਸ ਹੈ।

CM Bhagwant Mann Meeting With Police Officials CM Bhagwant Mann Meeting With Police Officials

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਸਾਡੀ ਪੁਲਿਸ ਫੋਰਸ 'ਤੇ ਇਹ ਬੇਰਹਿਮ ਹਮਲਾ ਚਿੰਤਾਜਨਕ ਹੈ। ਉਹਨਾਂ ਲਿਖਿਆ,  “ਮੁਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਚ ਹੋਏ ਧਮਾਕੇ ਬਾਰੇ ਸੁਣ ਕੇ ਹੈਰਾਨੀ ਹੋਈ। ਸ਼ੁਕਰ ਹੈ ਕਿ ਕਿਸੇ ਦਾ ਨੁਕਸਾਨ ਨਹੀਂ ਹੋਇਆ। ਸਾਡੀ ਪੁਲਿਸ ਫੋਰਸ 'ਤੇ ਇਹ ਬੇਰਹਿਮ ਹਮਲਾ ਚਿੰਤਾਜਨਕ ਹੈ ਅਤੇ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਨਿਆਂ ਦੇ ਕਟਹਿਰੇ 'ਚ ਲਿਆਂਦਾ ਜਾਵੇ”

MP Manish TewariMP Manish Tewari

ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹਮਲਾ ਪ੍ਰੇਸ਼ਾਨ ਕਰਨ ਵਾਲਾ ਹੈ। ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਸਾਰੇ ਸੁਰੱਖਿਅਤ ਹੋਣ। ਇਸ ਦੇ ਨਾਲ ਹੀ ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਵੀ ਹਮਲੇ ਦੀ ਨਿੰਦਾ ਕੀਤੀ ਹੈ। ਪ੍ਰਨੀਤ ਕੌਰ ਨੇ ਆਪਣੇ ਟਵੀਟ ਵਿਚ ਕਿਹਾ ਕਿ ਪੰਜਾਬ ਪੁਲਿਸ ਹੈੱਡਕੁਆਰਟਰ ‘ਤੇ ਹਮਲੇ ਦੀ ਖ਼ਬਰ ਸੁਣ ਕੇ ਡੂੰਘਾ ਸਦਮਾ ਲੱਗਾ ਹੈ। ਵਾਹਿਗੁਰੂ ਅੱਗੇ ਅਰਦਾਸ ਹੈ ਕਿ ਸਭ ਸੁਰੱਖਿਅਤ ਰਹੇ।

Capt Amarinder Singh expresses concern over Patiala incidentCapt Amarinder Singh

ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਬਿਊਰੋ ਹੈੱਡ ਕੁਆਰਟਰ ਮੁਹਾਲੀਵਿਖੇ ਹੋਇਆ ਧਮਾਕਾ ਹੈਰਾਨ ਕਰਨ ਵਾਲਾ ਹੈ, ਜਿਸ ਨੇ ਗੰਭੀਰ ਸੁਰੱਖਿਆ ਖਾਮੀਆਂ ਦਾ ਪਰਦਾਫਾਸ਼ ਕੀਤਾ ਅਤੇ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਇਕ ਵਾਰ ਫਿਰ ਉਜਾਗਰ ਕੀਤਾ। ਜ਼ਿੰਮੇਵਾਰਾਂ ਨੂੰ ਬੇਨਕਾਬ ਕਰਨ ਅਤੇ ਸਜ਼ਾ ਦੇਣ ਲਈ ਪੂਰੀ ਜਾਂਚ ਦੀ ਲੋੜ ਹੈ।

NIA to probe blast at Punjab Police Intelligence HeadquarterBlast at Punjab Police Intelligence Headquarter

ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਮੁਹਾਲੀ ਬੰਬ ਧਮਾਕਾ ਫਿਰਕਾਪ੍ਰਸਤੀ ਦੇ ਡੂੰਘੇ ਹੋਣ ਦਾ ਸੰਕੇਤ ਦਿੰਦਾ ਹੈ। ਮੈਂ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਾ ਹਾਂ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਇਰਾਦੇ ਰੱਖਣ ਵਾਲਿਆਂ ਖਿਲਾਫ ਜਾਂਚ ਕਰਕੇ ਸਖਤ ਕਾਰਵਾਈ ਕੀਤੀ ਜਾਵੇ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਸ਼ਹਿਰ ਪਟਿਆਲਾ ਵਿਚ ਹਿੰਸਾ ਹੋਈ ਸੀ ਅਤੇ ਹੁਣ ਮੁਹਾਲੀ ਵਿਚ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਬਿਊਰੋ ਦੇ ਦਫ਼ਤਰ ਦੇ ਬਾਹਰ ਧਮਾਕਾ ਹੋਇਆ ਹੈ। ਪੰਜਾਬ ਪੁਲਿਸ ਨੂੰ ਭਾਜਪਾ ਆਗੂ ਤੇਜਿੰਦਰ ਬੱਗਾ ਨੂੰ ਛੱਡ ਕੇ ਸੂਬੇ ਦੀ ਸੁਰੱਖਿਆ ਵੱਲ ਧਿਆਨ ਦੇਣ ਦੀ ਲੋੜ ਹੈ। ਪੰਜਾਬ ਸਰਹੱਦੀ ਸੂਬਾ ਹੈ ਅਤੇ ਕੇਜਰੀਵਾਲ ਨੂੰ ਇਸ ਦੀ ਸ਼ਾਂਤੀ ਦਾ ਤਜਰਬਾ ਨਹੀਂ ਕਰਨਾ ਚਾਹੀਦਾ।

Ravneet BittuRavneet Bittu

ਸਰਕਾਰ ਨੂੰ ਜ਼ਿੰਮੇਵਾਰੀ ਤੈਅ ਕਰਨੀ ਚਾਹੀਦੀ ਹੈ- MP ਰਵਨੀਤ ਬਿੱਟੂ

ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਪੁਲਿਸ ਇੰਟੈਲੀਜੈਂਸ ਹੈੱਡ ਕੁਆਰਟਰ 'ਤੇ ਹਮਲਾ ਦਰਸਾਉਂਦਾ ਹੈ ਕਿ ਪੰਜਾਬ ਇਸ ਸਮੇਂ ਕਿਸ ਪੱਧਰ ਦੇ ਖਤਰੇ ਦਾ ਸਾਹਮਣਾ ਕਰ ਰਿਹਾ ਹੈ ਪਰ ਸਰਕਾਰ ਬਿਲਕੁਲ ਗੰਭੀਰ ਨਹੀਂ ਹੈ। ਸਰਕਾਰ ਨੂੰ ਜ਼ਿੰਮੇਵਾਰੀ ਤੈਅ ਕਰਨੀ ਚਾਹੀਦੀ ਹੈ। ਮੁਹਾਲੀ 'ਚ ਹੋਏ ਧਮਾਕੇ ’ਤੇ ਪ੍ਰਤੀਕਿਰਿਆ ਦਿੰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, “ਮੁਹਾਲੀ 'ਚ ਪੰਜਾਬ ਪੁਲਿਸ ਦੇ ਖੁਫੀਆ ਵਿੰਗ ਦੇ ਦਫਤਰ 'ਤੇ ਆਰਪੀਜੀ ਹਮਲਾ ਚਿੰਤਾਜਨਕ ਹੈ। ਤਰਨਤਾਰਨ 'ਚ ਕੁਝ ਦਿਨ ਪਹਿਲਾਂ RDX ਮਿਲੇ ਸਨ। ਪੰਜਾਬ ਪਹਿਲਾਂ ਹੀ ਕਾਲੇ ਦੌਰ ’ਚੋਂ ਗੁਜ਼ਰ ਚੁੱਕਿਆ ਹੈ, ਅਸੀਂ ਪੰਜਾਬ ਦੀ ਸਖ਼ਤ ਮਿਹਨਤ ਨਾਲ ਕਾਇਮ ਕੀਤੀ ਸ਼ਾਂਤੀ ਨੂੰ ਵਿਗਾੜਨਾ ਬਰਦਾਸ਼ਤ ਨਹੀਂ ਕਰ ਸਕਦੇ"।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement